Thursday, June 11, 2026
ਤਾਜਾ ਖਬਰਾਂ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ

Sports

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ

PUNJAB NEWS EXPRESS | November 07, 2024 07:00 PM

ਪਟਿਆਲਾ: ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਕਬੱਡੀ, ਖੋ-ਖੋ ਤੇ ਆਰਚਰੀ ਦੇ ਚੱਲ ਰਹੇ ਸੂਬਾ ਪੱਧਰੀ ਮੁਕਾਬਲਿਆਂ ਦੇ ਅੱਜ ਚੌਥੇ ਦਿਨ ਦਿਲਚਸਪ ਦੇ ਫਸਵੇਂ ਮੁਕਾਬਲੇ ਹੋਏ। ਇਸ ਮੌਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਵਿਸ਼ੇਸ਼ ਤੌਰ ’ਤੇ ਕੌਮਾਂਤਰੀ ਵਾਲੀਬਾਲ ਖਿਡਾਰੀ ਪ੍ਰਿਤਪਾਲ ਸਿੰਘ ਅਤੇ ਸਹਾਇਕ ਡਾਇਰੈਕਟਰ ਸਪੋਰਟਸ (ਸੇਵਾਮੁਕਤ) ਪੰਜਾਬੀ ਯੂਨੀਵਰਸਿਟੀ ਦਲ ਸਿੰਘ ਬਰਾੜ ਪੁੱਜੇ।
ਅੱਜ ਹੋਏ ਮੁਕਾਬਲਿਆਂ ਦੇ ਵੇਰਵੇ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਖੋ-ਖੋ ਉਮਰ ਵਰਗ ਅੰਡਰ-21 ਲੜਕੇ ਵਿੱਚ ਰੂਪਨਗਰ ਨੇ ਮਲੇਰਕੋਟਲਾ ਦੀ ਟੀਮ ਨੂੰ 06 ਅੰਕਾਂ ਨਾਲ, ਗੁਰਦਾਸਪੁਰ ਨੇ ਅੰਮ੍ਰਿਤਸਰ ਨੂੰ 10 ਅੰਕਾਂ ਨਾਲ, ਸੰਗਰੂਰ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ 14 ਅੰਕਾਂ ਨਾਲ, ਪਟਿਆਲਾ ਨੇ ਮੁਹਾਲੀ ਨੂੰ 17 ਅਤੇ ਲੁਧਿਆਣਾ ਨੇ ਬਰਨਾਲਾ ਨੂੰ 06 ਅੰਕਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਇਸੇ ਤਰ੍ਹਾਂ ਅੰਡਰ 21 ਲੜਕੀਆਂ ਵਿੱਚ ਫ਼ਾਜ਼ਿਲਕਾ ਨੇ ਕਪੂਰਥਲਾ ਨੂੰ 07, ਬਠਿੰਡਾ ਨੇ ਗੁਰਦਾਸਪੁਰ ਨੂੰ 13 ਅੰਕ ਨਾਲ, ਸ੍ਰੀ ਮੁਕਤਸਰ ਸਾਹਿਬ ਨੇ ਰੂਪਨਗਰ ਨੂੰ 08 ਅੰਕ ਨਾਲ, ਪਟਿਆਲਾ ਨੇ ਫ਼ਾਜ਼ਿਲਕਾ ਨੂੰ 08 ਅੰਕ ਅਤੇ ਕਪੂਰਥਲਾ ਨੇ ਰੂਪਨਗਰ ਨੂੰ 06 ਅੰਕ ਦੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ।
ਉਮਰ ਵਰਗ 21-30 ਲੜਕਿਆਂ ਵਿੱਚ ਮਾਨਸਾ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੂੰ 15-10 ਦੇ ਅੰਕ ਨਾਲ, ਮੋਗਾ ਨੇ ਗੁਰਦਾਸਪੁਰ ਦੀ ਟੀਮ ਨੂੰ 22-09 ਅਤੇ ਫ਼ਾਜ਼ਿਲਕਾ ਦੀ ਟੀਮ ਨੇ ਬਠਿੰਡਾ ਦੀ ਟੀਮ ਨੂੰ 11-03 ਦੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ।
  ਕਬੱਡੀ ਸਰਕਲ ਸਟਾਈਲ ਦੇ ਮੁਕਾਬਲਿਆਂ ਵਿੱਚ ਉਮਰ ਵਰਗ ਅੰਡਰ 21 ਲੜਕੀਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਫ਼ਿਰੋਜਪੁਰ ਦੀ ਟੀਮ ਨੂੰ 17-06 ਦੇ ਫ਼ਰਕ ਨਾਲ, ਬਠਿੰਡਾ ਨੇ ਗੁਰਦਾਸਪੁਰ ਨੂੰ 27-06 ਅਤੇ ਮੋਗਾ ਨੇ ਸੰਗਰੂਰ ਨੂੰ 23-15 ਦੇ ਭਾਰੀ ਫ਼ਰਕ ਨਾਲ ਹਰਾ ਕੇ ਜੇਤੂ ਰਹੀ।

 

Have something to say? Post your comment

google.com, pub-6021921192250288, DIRECT, f08c47fec0942fa0

Sports

ਤਿਕੋਣੀ ਲੜੀ 'ਚ ਅਫਗਾਨਿਸਤਾਨ ਏ ਨੇ ਭਾਰਤ ਏ ਨੂੰ ਹਰਾਇਆ

ODI tri-series: ਭਾਰਤ ਏ ਨੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਸ਼੍ਰੀਲੰਕਾ ਏ ਨੂੰ ਹਰਾਇਆ

ਭਾਰਤ ਨੇ ਚੰਡੀਗੜ੍ਹ ਟੈਸਟ 'ਚ ਅਫਗਾਨਿਸਤਾਨ ਨੂੰ ਇੱਕ ਪਾਰੀ ਅਤੇ 300 ਦੌੜਾਂ ਨਾਲ ਹਰਾਇਆ

ਆਇਰਲੈਂਡ, ਇੰਗਲੈਂਡ ਅਤੇ ਏਸ਼ੀਆਈ ਖੇਡਾਂ ਲਈ ਭਾਰਤੀ ਟੀ-20 ਟੀਮ ਦਾ ਐਲਾਨ

ਜਲੰਧਰ ਦੇ ਗੁਰਿੰਦਰਵੀਰ ਨੇ 100 ਮੀਟਰ ਦੌੜ ਵਿੱਚ ਜਿੱਤਿਆ ਸੋਨ ਤਗਮਾ

ਅਫਗਾਨਿਸਤਾਨ ਵਿਰੁੱਧ ਟੈਸਟ ਅਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

IPL: ਬੰਗਲੁਰੂ ਨੇ ਪੰਜਾਬ ਨੂੰ ਹਰਾਇਆ: ਪਲੇਆਫ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਵਿੱਚ ਜਗ੍ਹਾ ਕੀਤੀ ਪੱਕੀ

ਪਹਿਲਵਾਨ ਵਿਨੇਸ਼ ਫੋਗਾਟ ਨਹੀਂ ਖੇਡ ਸਕੇਗੀ ਘਰੇਲੂ ਮੁਕਾਬਲੇ: ਲੱਗੀ ਪਾਬੰਦੀ

ਪ੍ਰੀਤੀ ਜ਼ਿੰਟਾ ਨੇ ਜ਼ਖਮੀ ਪ੍ਰਸ਼ੰਸਕ ਦੀ ਸਿਹਤ ਦਾ ਜਾਣਿਆ ਹਾਲਚਾਲ: ਪ੍ਰਿਯਾਂਸ਼ ਆਰੀਆ ਦੇ ਸ਼ਾਟ ਨਾਲ ਹੋਇਆ ਸੀ ਜ਼ਖਮੀ