Saturday, October 31, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Sports

ਚੌਥੇ ਟੀ-20 ਮੈਚ 'ਚ ਨਿਊਜ਼ੀਲੈਂਡ ਨੇ ਭਾਰਤ ਨੂੰ 87 ਦੌੜਾਂ ਨਾਲ ਹਰਾਇਆ

ਪੰਜਾਬ ਨਿਊਜ਼ ਐਕਸਪ੍ਰੈੱਸ | October 30, 2026 04:37 PM

- ਕੀਵੀਆਂ ਖ਼ਿਲਾਫ਼ ਟੀਮ ਦੀ ਟੀ-20 ’ਚ ਸਭ ਤੋਂ ਵੱਡੀ ਹਾਰ

ਨਵੀਂ ਦਿੱਲੀ, 30 ਅਕਤੂਬਰ: ਭਾਰਤੀ ਕ੍ਰਿਕਟ ਟੀਮ ਨੂੰ ਨਿਊਜ਼ੀਲੈਂਡ ਖ਼ਿਲਾਫ਼ ਚੌਥੇ ਟੀ-20 ਮੈਚ ਵਿੱਚ 87 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਹ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਹਾਰ ਹੈ। ਇਸ ਤੋਂ ਪਹਿਲਾਂ 2019 ਵਿੱਚ ਵੈਲਿੰਗਟਨ ਵਿਖੇ ਭਾਰਤ 80 ਦੌੜਾਂ ਨਾਲ ਹਾਰਿਆ ਸੀ।

ਸ਼ੁੱਕਰਵਾਰ ਨੂੰ ਆਕਲੈਂਡ ਵਿੱਚ 260 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ ਸਿਰਫ਼ 172 ਦੌੜਾਂ ਹੀ ਬਣਾ ਸਕੀ। ਭਾਰਤ ਦਾ ਕੋਈ ਵੀ ਬੱਲੇਬਾਜ਼ ਅਰਧ ਸੈਂਕੜਾ ਨਹੀਂ ਲਗਾ ਸਕਿਆ। ਤਿਲਕ ਵਰਮਾ ਨੇ ਸਭ ਤੋਂ ਵੱਧ 35 ਦੌੜਾਂ ਬਣਾਈਆਂ, ਜਦਕਿ ਨਿਊਜ਼ੀਲੈਂਡ ਵੱਲੋਂ ਜੈਕਬ ਡਫੀ ਨੇ 4 ਵਿਕਟਾਂ ਹਾਸਲ ਕੀਤੀਆਂ।

ਗਲੇਨ ਫਿਲਿਪਸ ਨੇ ਲਗਾਇਆ ਸੈਂਕੜਾ
ਇਸ ਤੋਂ ਪਹਿਲਾਂ ਨਿਊਜ਼ੀਲੈਂਡ ਨੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਆਪਣਾ ਸਭ ਤੋਂ ਵੱਡਾ ਸਕੋਰ ਬਣਾਇਆ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਟੀਮ ਨੇ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ’ਤੇ 259 ਦੌੜਾਂ ਬਣਾਈਆਂ। ਗਲੇਨ ਫਿਲਿਪਸ ਨੇ 49 ਗੇਂਦਾਂ ਵਿੱਚ 107 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਦਕਿ ਮਾਈਕਲ ਬ੍ਰੇਸਵੈੱਲ ਨੇ ਸਿਰਫ਼ 25 ਗੇਂਦਾਂ ਵਿੱਚ 65 ਦੌੜਾਂ ਬਣਾਈਆਂ।

ਸੀਰੀਜ਼ ਵਿੱਚ ਭਾਰਤ 3-1 ਨਾਲ ਅੱਗੇ
ਇਸ ਮੈਚ ਵਿੱਚ ਹਾਰ ਦੇ ਬਾਵਜੂਦ ਭਾਰਤੀ ਟੀਮ ਪੰਜ ਮੈਚਾਂ ਦੀ ਟੀ-20 ਸੀਰੀਜ਼ ਵਿੱਚ 3-1 ਨਾਲ ਅੱਗੇ ਹੈ। ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੁਕਾਬਲਾ 1 ਨਵੰਬਰ ਨੂੰ ਹੈਮਿਲਟਨ ਵਿੱਚ ਖੇਡਿਆ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Sports

ਏਸ਼ੀਅਨ ਚੈਂਪੀਅਨਜ਼ ਟਰਾਫੀ: ਮੈਚ ਵੇਖਣ ਵੱਡੀ ਗਿਣਤੀ ਵਿੱਚ ਪੁੱਜ ਰਹੇ ਭਾਰਤੀ ਖਿਡਾਰੀਆਂ ਦੇ ਪਰਿਵਾਰ ਤੇ ਸਾਬਕਾ ਹਾਕੀ ਖਿਡਾਰੀ

ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ: ਤਿਲਕ ਵਰਮਾ ਨੇ ਹਾਰਿਆ ਹੋਇਆ ਮੈਚ ਜਿਤਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ: ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ

ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦਾ ਟਰਾਫ਼ੀ ਟੂਰ ਦਾ ਪਟਿਆਲਾ ਵਿਖੇ ਭਰਵਾਂ ਸੁਆਗਤ, ਅਗਲੇ ਪੜਾਅ ਲਈ ਰਵਾਨਾ

ਯੁਵਰਾਜ ਸਿੰਘ ਦਿੱਲੀ ਕੈਪੀਟਲਜ਼ ਦੇ ਅਸਿਸਟੈਂਟ ਤੇ ਬੱਲੇਬਾਜ਼ੀ ਕੋਚ ਨਿਯੁਕਤ

ਵਿਰਾਟ ਕੋਹਲੀ ਨੇ ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ਜਾਣ ਲਈ 5 ਕਰੋੜ ਲੈਣ ਦੇ ਦੋਸ਼ ਨਕਾਰੇ

ਏਸ਼ੀਆਈ ਖੇਡਾਂ: ਪੁਰਸ਼ ਹਾਕੀ ਫਾਈਨਲ ਵਿੱਚ ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਜਿੱਤਿਆ ਗੋਲਡ