Tuesday, August 04, 2026
ਤਾਜਾ ਖਬਰਾਂ
ਵਾਰ-ਵਾਰ ਹੋ ਰਹੀਆਂ ਹੜਤਾਲਾਂ ਨੇ ਠੇਕਾ ਰੁਜ਼ਗਾਰ ਖਤਮ ਕਰਨ ਵਿੱਚ ਪੰਜਾਬ ਸਰਕਾਰ ਦੀ ਅਸਫਲਤਾ ਨੂੰ ਉਜਾਗਰ ਕੀਤਾNAPA ਨੇ ਪਾਕਿਸਤਾਨ ਵਿੱਚ ਸਿੱਖ ਦੁਕਾਨਦਾਰ 'ਤੇ ਹਮਲੇ ਦੀ ਨਿੰਦਾ ਕੀਤੀ, ਘੱਟ ਗਿਣਤੀਆਂ ਲਈ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ

Sports

ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵੱਲੋਂ 21ਵੀਂ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ਸਫਲਤਾਪੂਰਵਕ ਸੰਪੰਨ

ਪੰਜਾਬ ਨਿਊਜ਼ ਐਕਸਪ੍ਰੈੱਸ | August 04, 2026 03:27 PM

- *ਮੇਅਰ ਸਰਬਜੀਤ ਸਿੰਘ ਸਮਾਣਾ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ; ਯਾਦਵਿੰਦਰਾ ਪਬਲਿਕ ਸਕੂਲ ਬਣਿਆ ਓਵਰਆਲ ਚੈਂਪੀਅਨ*

ਐੱਸ.ਏ.ਐੱਸ. ਨਗਰ (ਮੁਹਾਲੀ), 4 ਅਗਸਤ (ਹਰਜਿੰਦਰ ਸਿੰਘ ਭੱਟੀ): ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵੱਲੋਂ 1 ਅਤੇ 2 ਅਗਸਤ ਨੂੰ 21ਵੀਂ ਦੋ ਰੋਜ਼ਾ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ਦਾ ਸਫਲ ਆਯੋਜਨ ਕੀਤਾ ਗਿਆ। ਚੈਂਪੀਅਨਸ਼ਿਪ ਦੌਰਾਨ ਅੰਡਰ-14, ਅੰਡਰ-16, ਅੰਡਰ-18, ਅੰਡਰ-20, ਓਪਨ ਪੁਰਸ਼ ਅਤੇ ਮਹਿਲਾ ਵਰਗਾਂ ਦੇ ਨਾਲ-ਨਾਲ ਪੈਰਾ ਅਥਲੀਟਾਂ ਦੇ ਮੁਕਾਬਲੇ ਵੀ ਕਰਵਾਏ ਗਏ।

ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਸ. ਮਲਕੀਤ ਸਿੰਘ ਬੈਦਵਾਣ ਨੇ ਦੱਸਿਆ ਕਿ ਦੋ ਦਿਨਾਂ ਤੱਕ ਚੱਲੇ ਇਸ ਖੇਡ ਮੇਲੇ ਵਿੱਚ ਕਰੀਬ 300 ਅਥਲੀਟਾਂ ਨੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਦੀਆਂ ਗਾਈਡਲਾਈਨਾਂ ਅਨੁਸਾਰ ਕਰਵਾਈ ਗਈ। ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਥਲੀਟਾਂ ਦੀ ਚੋਣ 16 ਅਗਸਤ ਨੂੰ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਣ ਵਾਲੀ ਸੂਬਾ ਅਥਲੈਟਿਕਸ ਮੀਟ ਲਈ ਕੀਤੀ ਗਈ ਹੈ।

ਚੈਂਪੀਅਨਸ਼ਿਪ ਦਾ ਉਦਘਾਟਨ ਸਰਕਾਰੀ ਕਾਲਜ ਮੁਹਾਲੀ ਦੀ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ ਅਤੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਨੇ ਸਾਂਝੇ ਤੌਰ ’ਤੇ ਕੀਤਾ।

ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਦੌਰਾਨ ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਸਿਹਤਮੰਦ ਜੀਵਨ ਅਤੇ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਚੈਂਪੀਅਨਸ਼ਿਪ ਦੌਰਾਨ ਇੰਜੀਨੀਅਰ ਹਰਪ੍ਰੀਤ ਸਿੰਘ ਕੋਰਾ, ਅਮਰੀਕ ਸਿੰਘ (ਸਾਬਕਾ ਸਰਪੰਚ, ਮਟੌਰ), ਪਰਮਦੀਪ ਸਿੰਘ ਬੈਦਵਾਣ, ਕੁਲਵਿੰਦਰ ਕੌਰ (ਐਮ.ਸੀ.), ਤਰਲੋਚਨ ਸਿੰਘ ਬੈਦਵਾਣ, ਸੁਰਜੀਤ ਸਿੰਘ (ਐਮ.ਸੀ.), ਨਰਪਿੰਦਰ ਸਿੰਘ ਰੰਗੀ (ਐਮ.ਸੀ.), ਸਤਵੀਰ ਸਿੰਘ ਧਨੋਆ, ਡਾ. ਕੁਲਜੀਤ ਸਿੰਘ ਮੀਆਂਪੁਰੀ, ਸਤੀਸ਼ ਕੁਮਾਰ ਭਾਗੀ, ਗੁਰਪ੍ਰੀਤ ਕੌਰ (ਐਮ.ਸੀ.) ਅਤੇ ਪ੍ਰੋ. ਸਿਮਰਜੀਤ ਕੌਰ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ।

ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਐੱਸ.ਆਈ.ਐੱਸ. ਕੋਰਾ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ, ਕੋਚਾਂ, ਅਧਿਕਾਰੀਆਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਸਵਰਨ ਸਿੰਘ, ਪ੍ਰੀਤਮ ਸਿੰਘ, ਸੰਦੀਪ ਸਿੰਘ ਸੰਧੂ, ਪਰਦੀਪ ਸਿੰਘ ਬੈਦਵਾਣ, ਸਿਮਰਨ ਸਿੰਘ, ਰਾਮਾ ਸ਼ੰਕਰ, ਗੁਰਮਿੰਦਰ ਸਿੰਘ ਢੇਸੀ, ਹਰਕੰਵਲਜੀਤ ਸਿੰਘ (ਨੈਸ਼ਨਲ ਕੋਚ), ਰਾਮ ਕੁਮਾਰ, ਮਨਦੀਪ ਕੌਰ, ਸੰਦੀਪ ਬਾਂਸਲ, ਮੋਨਿਕਾ ਬਾਂਸਲ, ਗੁਰਮੀਤ ਸਿੰਘ, ਇਕਬਾਲ ਸਿੰਘ, ਜੀਤ ਸਿੰਘ, ਦਰਿੰਦਰ ਸਿੰਘ, ਹੇਮ ਰਾਜ, ਗੁਰਜੀਤ ਸਿੰਘ ਧਨੋਆ, ਰਣਵੀਰ ਸਿੰਘ, ਗੁਰਚਰਨ ਸਿੰਘ, ਗੁਰਜੀਤ ਸਿੰਘ ਅਤੇ ਬਲਵਿੰਦਰ ਸਿੰਘ ਮੀਆਂਪੁਰ ਨੇ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਈਆਂ।

ਚੈਂਪੀਅਨਸ਼ਿਪ ਵਿੱਚ ਯਾਦਵਿੰਦਰਾ ਪਬਲਿਕ ਸਕੂਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Sports

ਜਸਪ੍ਰੀਤ ਬੁਮਰਾਹ ਸ਼੍ਰੀਲੰਕਾ ਖਿਲਾਫ ਹੋਣ ਵਾਲੀ ਟੈਸਟ ਸੀਰੀਜ਼ ਤੋਂ ਬਾਹਰ

ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ

ਭਾਰਤ ਨੇ ਰਾਸ਼ਟਰਮੰਡਲ ਖੇਡਾਂ 'ਚ ਜਿੱਤਿਆ 8ਵਾਂ ਸੋਨ ਤਗਮਾ

ਅਕਾਲ ਅਕੈਡਮੀ ਮਾਧੋਪੁਰ ਦੀਆਂ ਅੰਡਰ-14 ਅਤੇ ਅੰਡਰ-17 ਵਾਲੀਬਾਲ ਟੀਮਾਂ ਨੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਸ਼੍ਰੀਲੰਕਾ ਵਿਰੁੱਧ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਨੇ ਖੇਡਾਂ ਨਵੀਆਂ ਬੁਲੰਦੀਆਂ 'ਤੇ ਪਹੁੰਚਾਉਂਦਿਆਂ ਕੀਤਾ ਅਤਿ-ਆਧੁਨਿਕ 'ਮਿਲਖਾ ਸਿੰਘ ਅਰੇਨਾ' ਦਾ ਉਦਘਾਟਨ

ਮੀਰਾਬਾਈ ਚਾਨੂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੀ ਝੋਲੀ ਪਾਇਆ ਪਹਿਲਾ ਗੋਲ੍ਡ

ਰਾਸ਼ਟਰਮੰਡਲ ਖੇਡ 'ਚ ਭਾਰਤ ਨੇ ਦੂਜਾ ਤਗਮਾ ਜਿੱਤਿਆ

ਭਾਰਤ ਨੇ ਜ਼ਿੰਬਾਬਵੇ ਨੂੰ ਦੂਜੇ ਟੀ-20 'ਚ 90 ਦੌੜਾਂ ਨਾਲ ਹਰਾਇਆ

ਪਹਿਲੇ ਟੀ-20 'ਚ ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾਇਆ