Thursday, June 11, 2026
ਤਾਜਾ ਖਬਰਾਂ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ

Sports

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

PUNJAB NEWS EXPRESS5 | June 06, 2023 11:58 PM
ਚੰਡੀਗੜ੍ਹ, : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਨਵੀਂ ਖੇਡ ਨੀਤੀ ਸੂਬੇ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਤੇ ਖੇਡਾਂ ਨੂੰ ਹੋਰ ਹੁਲਾਰਾ ਦੇਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ। ਸਥਾਨਕ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ, ਮਾਹਰਾਂ ਅਤੇ ਵੱਖ-ਵੱਖ ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਖੇਡ ਨੀਤੀ ਬਾਬਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਮੁੜ ਤੋਂ ਖੇਡਾਂ ਵਿਚ ਅੱਵਲ ਬਣਾਉਣ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸੁਝਾਅ ਅਤੇ ਮਾਹਰਾਂ ਨਾਲ ਕੀਤੇ ਵਿਚਾਰ-ਵਟਾਂਦਰੇ ਤੋਂ ਬਾਅਦ ਖੇਡ ਨੀਤੀ ਦਾ ਖਰੜਾ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਹੋਰ ਬੇਹਤਰ ਬਣਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਮੈਡਲ ਜੇਤੂ ਖਿਡਾਰੀਆਂ ਨੂੰ ਨੌਕਰੀ ਦੇਣ ਲਈ ਨਵੀਂ ਖੇਡ ਨੀਤੀ ਵਿਚ ਸਪੱਸ਼ਟ ਵਿਵਸਥਾ ਕੀਤੀ ਜਾਵੇ। ਜਿਹੜੇ ਸੂਬੇ ਖਿਡਾਰੀਆਂ ਲਈ ਚੰਗੇ ਕਾਰਜ ਕਰ ਰਹੇ ਹਨ ਅਤੇ ਜਿੱਥੇ ਖਿਡਾਰੀਆਂ ਦੀ ਕਾਰਗੁਜ਼ਾਰੀ ਚੰਗੀ ਹੈ, ਉਨ੍ਹਾਂ ਸੂਬਿਆਂ ਦੀਆਂ ਨੀਤੀਆਂ ਬਾਰੇ ਵੀ ਮੀਟਿੰਗ ਵਿਚ ਵਿਚਾਰ-ਚਰਚਾ ਕੀਤੀ ਗਈ।

ਮੀਤ ਹੇਅਰ ਨੇ ਕਿਹਾ ਕਿ ਸੂਬੇ ‘ਚ ਖੇਡ ਸੱਭਿਆਚਾਰ ਅਤੇ ਚੰਗੇ ਖਿਡਾਰੀ ਪੈਦਾ ਕਰਨ ਲਈ ਇਸ ਦੀ ਸ਼ੁਰੂਆਤ ਪਿੰਡ ਪੱਧਰ ਤੋਂ ਕਰਨੀ ਪਵੇਗੀ। ਉਨ੍ਹਾਂ ਇਸ ਗੱਲ ‘ਤੇ ਤਸੱਲੀ ਪ੍ਰਗਟਾਈ ਕਿ ਖੇਡਾਂ ਵਤਨ ਪੰਜਾਬ ਦੀਆਂ ਇਸ ਮਕਸਦ ਵਿਚ ਕਾਮਯਾਬ ਰਹੀਆਂ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਖੇਡਾਂ ਨੂੰ ਹੋਰ ਵੱਡੇ ਮੁਕਾਮ ‘ਤੇ ਲੈ ਕੇ ਜਾਇਆ ਜਾਵੇਗਾ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਖਿਡਾਰੀਆਂ ਨੂੰ ਚੰਗੀ ਡਾਈਟ ਅਤੇ ਰਹਿਣ ਦੀਆਂ ਵਧੀਆ ਸੁਵਿਧਾਵਾਂ ਦੇਣ ਨਾਲ ਖਿਡਾਰੀਆਂ ਦਾ ਮਨੋਬਲ ਵਧੇਗਾ ਅਤੇ ਉਹ ਆਪਣੀ ਖੇਡ ਵੱਲ ਬੇਹਤਰ ਧਿਆਨ ਦੇ ਸਕਣਗੇ। ਉਨ੍ਹਾਂ ਨਵੇਂ ਸਪੋਰਟਸ ਹੋਸਟਲ ਬਣਾਉਣ ਦੀ ਸੰਭਾਵਨਾਂ ਤਲਾਸ਼ਣ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।

ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਗੱਲ ਦਾ ਵਿਸ਼ਵਾਸ ਦਿਵਾਇਆ ਕਿ ਪੈਰਾ ਖਿਡਾਰੀਆਂ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇਵੇਗੀ। ਇਸ ਦੌਰਾਨ ਪੈਰਾ ਸਪੋਰਟਸ ਨੂੰ ਹੋਰ ਹੁਲਾਰਾ ਦੇਣ ਲਈ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਨਵੀਂ ਖੇਡ ਨੀਤੀ ਦੇ ਹੋਰ ਵੀ ਬਹੁਤ ਸਾਰੇ ਪਹਿਲੂਆਂ ਅਤੇ ਵੱਖ-ਵੱਖ ਵਿਸ਼ਿਆਂ ਬਾਰੇ ਮਟਿੰਗ ਦੌਰਾਨ ਵਿਚਾਰ-ਚਰਚਾ ਕੀਤੀ ਗਈ ਤਾਂ ਜੋ ਖੇਡ ਨੀਤੀ ਜਿੱਥੇ ਨਵੇਂ ਖਿਡਾਰੀਆਂ ਨੂੰ ਉਤਸ਼ਾਹਿਤ ਕਰੇ ਉੱਥੇ ਹੀ ਜੇਤੂ ਖਿਡਾਰੀਆਂ ਤੇ ਰਿਟਾਇਰ ਖਿਡਾਰੀਆਂ ਨੂੰ ਬੇਹਤਰ ਭਵਿੱਖ ਪ੍ਰਦਾਨ ਕਰਨ ਵਾਲੀ ਹੋਵੇ।

ਮੀਟਿੰਗ ਵਿਚ ਹਾਕੀ ਓਲੰਪੀਅਨ ਤੇ ਅਰਜੁਨ ਐਵਾਰਡੀ ਸੁਰਿੰਦਰ ਸਿੰਘ ਸੋਢੀ, ਵਧੀਕ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਡਾਇਰੈਕਟਰ ਖੇਡਾਂ ਹਰਪ੍ਰੀਤ ਸਿੰਘ ਸੂਦਨ, ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪ ਕੁਲਪਤੀ ਜਗਬੀਰ ਸਿੰਘ ਚੀਮਾ, ਐਨ.ਆਈ.ਐਸ, ਸਕੂਲ ਤੇ ਹਾਇਰ ਐਜੂਕੇਸ਼ਨ ਦੇ ਨੁਮਾਇੰਦੇ, ਖੇਡ ਐਸੋਸੀਏਸ਼ਨਾਂ ਦੇ ਨੁਮਾਇੰਦੇ ਅਤੇ ਖੇਡ ਨੀਤੀ ਬਣਾਉਣ ਵਾਲੀ ਟੀਮ ਦੇ ਮਾਹਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Sports

ਤਿਕੋਣੀ ਲੜੀ 'ਚ ਅਫਗਾਨਿਸਤਾਨ ਏ ਨੇ ਭਾਰਤ ਏ ਨੂੰ ਹਰਾਇਆ

ODI tri-series: ਭਾਰਤ ਏ ਨੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਸ਼੍ਰੀਲੰਕਾ ਏ ਨੂੰ ਹਰਾਇਆ

ਭਾਰਤ ਨੇ ਚੰਡੀਗੜ੍ਹ ਟੈਸਟ 'ਚ ਅਫਗਾਨਿਸਤਾਨ ਨੂੰ ਇੱਕ ਪਾਰੀ ਅਤੇ 300 ਦੌੜਾਂ ਨਾਲ ਹਰਾਇਆ

ਆਇਰਲੈਂਡ, ਇੰਗਲੈਂਡ ਅਤੇ ਏਸ਼ੀਆਈ ਖੇਡਾਂ ਲਈ ਭਾਰਤੀ ਟੀ-20 ਟੀਮ ਦਾ ਐਲਾਨ

ਜਲੰਧਰ ਦੇ ਗੁਰਿੰਦਰਵੀਰ ਨੇ 100 ਮੀਟਰ ਦੌੜ ਵਿੱਚ ਜਿੱਤਿਆ ਸੋਨ ਤਗਮਾ

ਅਫਗਾਨਿਸਤਾਨ ਵਿਰੁੱਧ ਟੈਸਟ ਅਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

IPL: ਬੰਗਲੁਰੂ ਨੇ ਪੰਜਾਬ ਨੂੰ ਹਰਾਇਆ: ਪਲੇਆਫ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਵਿੱਚ ਜਗ੍ਹਾ ਕੀਤੀ ਪੱਕੀ

ਪਹਿਲਵਾਨ ਵਿਨੇਸ਼ ਫੋਗਾਟ ਨਹੀਂ ਖੇਡ ਸਕੇਗੀ ਘਰੇਲੂ ਮੁਕਾਬਲੇ: ਲੱਗੀ ਪਾਬੰਦੀ

ਪ੍ਰੀਤੀ ਜ਼ਿੰਟਾ ਨੇ ਜ਼ਖਮੀ ਪ੍ਰਸ਼ੰਸਕ ਦੀ ਸਿਹਤ ਦਾ ਜਾਣਿਆ ਹਾਲਚਾਲ: ਪ੍ਰਿਯਾਂਸ਼ ਆਰੀਆ ਦੇ ਸ਼ਾਟ ਨਾਲ ਹੋਇਆ ਸੀ ਜ਼ਖਮੀ