Thursday, June 11, 2026
ਤਾਜਾ ਖਬਰਾਂ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ

Sports

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

PUNJAB NEWS EXPRESS | February 26, 2024 08:36 AM
ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ;  ਪ੍ਰਬੰਧਕਾਂ ਦੀ ਸ਼ਲਾਘਾ ਕੀਤੀ
ਨਵਾਂਸ਼ਹਿਰ, : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਹੈ, ਜਿਹੜੇ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ।  ਇਸਦੇ ਨਾਲ ਹੀ ਉਨ੍ਹਾਂ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦੀ ਵੀ ਸ਼ਲਾਘਾ ਕੀਤੀ।  ਐਮ.ਪੀ ਤਿਵਾੜੀ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਵਿੱਤਰ ਅਸਥਾਨ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਯੂਨਾਈਟਿਡ ਸਪੋਰਟਸ ਕਲੱਬ ਵੱਲੋਂ ਪ੍ਰਵਾਸੀ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਕਰਵਾਏ ਗਏ ਕਬੱਡੀ ਕੱਪ ਵਿੱਚ ਸ਼ਮੂਲੀਅਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਪਵਿੱਤਰ ਧਰਤੀ ’ਤੇ ਮੇਲਾ ਕਰਵਾਉਣ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਖੇਡ ਮੇਲੇ ਵਿੱਚ ਭਾਗ ਲੈਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ ਜੋ ਕਿ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਤੰਦਰੁਸਤ ਵਿਅਕਤੀ ਹੀ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾ ਸਕਦਾ ਹੈ।  ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਵਾਰ ਫਿਰ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਸੂਬੇ ਦੇ ਵਸਨੀਕਾਂ ਅਤੇ ਵਿਦੇਸ਼ਾਂ ਵਿੱਚ ਵਸਦੇ ਪ੍ਰਵਾਸੀ ਭਾਰਤੀ ਭਾਈਚਾਰੇ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਦੀ ਹੋਂਦ ਨੂੰ ਬਚਾਇਆ ਜਾ ਸਕੇ।
ਜਿੱਥੇ ਹੋਰਨਾਂ ਤੋਂ ਇਲਾਵਾ, ਸਤਵੀਰ ਸਿੰਘ ਪੱਲੀਝਿੱਕੀ, ਦਰਵਜੀਤ ਸਿੰਘ ਪੂੰਨੀ, ਮੱਖਣ ਸਿੰਘ ਬੈਂਸ, ਬਹਾਦਰ ਸਿੰਘ ਪ੍ਰਧਾਨ, ਅਵਤਾਰ ਸਿੰਘ ਸ਼ੇਰਗਿੱਲ, ਦੇਵ ਥਿੰਦ, ਸਤਨਾਮ ਸਿੰਘ ਹੇਡੀਆਂ, ਜੀਤਾ ਨੱਤ ਏਸ਼ੀਅਨ ਫੂਡ ਕੈਨੇਡਾ, ਵਿਕਰਮ ਸਿੰਘ ਵਿੱਕੀ, ਗੁਰਜੀਤ ਸਿੰਘ ਪੁਰੇਵਾਲ, ਕੇਵਲ ਸਿੰਘ ਖਟਕੜ, ਹਰਪਾਲ ਸ. ਸਿੰਘ ਸਰਪੰਚ ਪਠਲਾਵਾ, ਬਲਵੀਰ ਥਾਂਦੀ, ਸਤਨਾਮ ਸਿੰਘ ਸਰਪੰਚ ਖਟਕੜ ਕਲਾਂ ਆਦਿ ਹਾਜ਼ਰ ਸਨ |

Have something to say? Post your comment

google.com, pub-6021921192250288, DIRECT, f08c47fec0942fa0

Sports

ਤਿਕੋਣੀ ਲੜੀ 'ਚ ਅਫਗਾਨਿਸਤਾਨ ਏ ਨੇ ਭਾਰਤ ਏ ਨੂੰ ਹਰਾਇਆ

ODI tri-series: ਭਾਰਤ ਏ ਨੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਸ਼੍ਰੀਲੰਕਾ ਏ ਨੂੰ ਹਰਾਇਆ

ਭਾਰਤ ਨੇ ਚੰਡੀਗੜ੍ਹ ਟੈਸਟ 'ਚ ਅਫਗਾਨਿਸਤਾਨ ਨੂੰ ਇੱਕ ਪਾਰੀ ਅਤੇ 300 ਦੌੜਾਂ ਨਾਲ ਹਰਾਇਆ

ਆਇਰਲੈਂਡ, ਇੰਗਲੈਂਡ ਅਤੇ ਏਸ਼ੀਆਈ ਖੇਡਾਂ ਲਈ ਭਾਰਤੀ ਟੀ-20 ਟੀਮ ਦਾ ਐਲਾਨ

ਜਲੰਧਰ ਦੇ ਗੁਰਿੰਦਰਵੀਰ ਨੇ 100 ਮੀਟਰ ਦੌੜ ਵਿੱਚ ਜਿੱਤਿਆ ਸੋਨ ਤਗਮਾ

ਅਫਗਾਨਿਸਤਾਨ ਵਿਰੁੱਧ ਟੈਸਟ ਅਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

IPL: ਬੰਗਲੁਰੂ ਨੇ ਪੰਜਾਬ ਨੂੰ ਹਰਾਇਆ: ਪਲੇਆਫ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਵਿੱਚ ਜਗ੍ਹਾ ਕੀਤੀ ਪੱਕੀ

ਪਹਿਲਵਾਨ ਵਿਨੇਸ਼ ਫੋਗਾਟ ਨਹੀਂ ਖੇਡ ਸਕੇਗੀ ਘਰੇਲੂ ਮੁਕਾਬਲੇ: ਲੱਗੀ ਪਾਬੰਦੀ

ਪ੍ਰੀਤੀ ਜ਼ਿੰਟਾ ਨੇ ਜ਼ਖਮੀ ਪ੍ਰਸ਼ੰਸਕ ਦੀ ਸਿਹਤ ਦਾ ਜਾਣਿਆ ਹਾਲਚਾਲ: ਪ੍ਰਿਯਾਂਸ਼ ਆਰੀਆ ਦੇ ਸ਼ਾਟ ਨਾਲ ਹੋਇਆ ਸੀ ਜ਼ਖਮੀ