Thursday, June 11, 2026
ਤਾਜਾ ਖਬਰਾਂ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ

Sports

ਪੰਜਾਬੀ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣਾ ਲਈ ਉਪਰਾਲੇ ਕੀਤੇ ਜਾਣਗੇ: ਮੀਤ ਹੇਅਰ 

PUNJAB NEWS EXPRESS | April 30, 2023 06:22 PM

ਚੰਡੀਗੜ੍ਹ, : ਪੰਜਾਬ ਸਰਕਾਰ ਸੂਬੇ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਉਪਰਾਲੇ ਕਰੇਗੀ ਅਤੇ ਇਸ ਦਿਸ਼ਾ ਵਿੱਚ ਸਭ ਤੋਂ ਪਹਿਲਾਂ ਕਦਮ ਚੁੱਕਦਿਆਂ ਇਸ ਸਾਲ ਕਰਵਾਈਆਂ ਜਾਣ ਵਾਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਰਗਬੀ ਦੇ ਮੁਕਾਬਲੇ ਕਰਵਾਏ ਜਾਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਇੰਡੀਅਨ ਰਗਬੀ ਫੁਟਬਾਲ ਯੂਨੀਅਨ ਦੇ ਪ੍ਰਧਾਨ ਰਾਹੁਲ ਬੋਸ ਨਾਲ ਕੀਤੀ ਮੀਟਿੰਗ ਦੌਰਾਨ ਕਹੀ।

ਰਾਹੁਲ ਬੋਸ ਜੋ ਸਾਬਕਾ ਕੌਮਾਂਤਰੀ ਰਗਬੀ ਖਿਡਾਰੀ ਤੇ ਫ਼ਿਲਮੀ ਅਦਾਕਾਰ/ਨਿਰਦੇਸ਼ਕ ਹਨ, ਨਾਲ ਰਗਬੀ ਖੇਡ ਨੂੰ ਪੰਜਾਬ ਵਿੱਚ ਉਤਸ਼ਾਹਤ ਕਰਨ ਲਈ ਕੀਤੀਆਂ ਵਿਚਾਰਾਂ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਪਹਿਲੀ ਵਾਰ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 30 ਖੇਡਾਂ ਦੇ ਮੁਕਾਬਲੇ ਕਰਵਾਏ ਗਏ ਅਤੇ 3 ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਇਸ ਵਾਰ ਰਗਬੀ ਖੇਡ ਨੂੰ ਵੀ ਸ਼ਾਮਲ ਕੀਤਾ ਜਾਵੇਗਾ।

ਮੀਤ ਹੇਅਰ ਨੇ ਕਿਹਾ ਕਿ ਰਗਬੀ ਖੇਡ ਅਥਲੈਟਿਕਸ, ਕਬੱਡੀ, ਫ਼ੁਟਬਾਲ ਤੇ ਹੈਂਡਬਾਲ ਖੇਡ ਦੇ ਸੁਮੇਲ ਵਾਲੀ ਹੈ ਜਿਹੜੀ ਕਿ ਪੰਜਾਬੀਆਂ ਦੇ ਸੁਭਾਅ ਦੇ ਅਨੁਕੂਲ ਹੈ। ਇਸ ਖੇਡ ਵਿੱਚ ਪੰਜਾਬੀਆਂ ਦੇ ਬਿਹਤਰ ਪ੍ਰਦਰਸ਼ਨ ਕਰਨ ਦੀ ਪੂਰੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਰਗਬੀ ਸੈਵਨ ਇਸ ਖੇਡ ਦਾ ਛੋਟਾ ਰੂਪ ਹੈ ਜੋ ਓਲੰਪਿਕ/ਏਸ਼ਿਆਈ/ਰਾਸ਼ਟਰਮੰਡਲ ਖੇਡਾਂ ਵਿੱਚ ਸ਼ਾਮਲ ਹੈ, ਇਸ ਲਈ ਖੇਡ ਦੇ ਇਸ ਰੂਪ ਨੂੰ ਪੰਜਾਬ ਵਿੱਚ ਮਕਬੂਲ ਕਰਨ ਲਈ ਉਪਰਾਲੇ ਕੀਤੇ ਜਾਣਗੇ।

ਰਾਹੁਲ ਬੋਸ ਨੇ ਰਗਬੀ ਖੇਡ ਬਾਰੇ ਮੀਤ ਹੇਅਰ ਨੂੰ ਇਕ ਪਾਵਰ ਪੁਆਇੰਟ ਪੇਸ਼ਕਾਰੀ ਵੀ ਦਿਖਾਈ। ਵਿਸ਼ਵ ਵਿੱਚ ਫ਼ੁਟਬਾਲ, ਬਾਸਕਟਬਾਲ ਆਦਿ ਖੇਡਾਂ ਵਾਂਗ ਮਕਬੂਲ ਰਗਬੀ ਖੇਡ ਬਾਰੇ ਜਾਣਕਾਰੀ ਦਿੰਦਿਆਂ ਰਾਹੁਲ ਬੋਸ ਨੇ ਕਿਹਾ ਕਿ ਬਹੁਤ ਤੇਜ਼ੀ ਨਾਲ ਇਸ ਖੇਡ ਦਾ ਦਾਇਰਾ ਵੱਧ ਰਿਹਾ ਹੈ ਅਤੇ ਓਲੰਪਿਕ/ਏਸ਼ਿਆਈ/ਰਾਸ਼ਟਰਮੰਡਲ ਖੇਡਾਂ ਦਾ ਹਿੱਸਾ ਹੋਣ ਕਰਕੇ ਇਹ ਹੁਣ ਮੈਡਲ ਵਾਲੀ ਖੇਡ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਹ ਖੇਡ ਪਿਛਲੇ ਕੁਝ ਅਰਸੇ ਤੋਂ ਕਾਫ਼ੀ ਖੇਡੀ ਜਾਣ ਲੱਗੀ ਹੈ ਕਿਉਂਕਿ ਪੰਜਾਬ ਵਿੱਚ ਇਸ ਖੇਡ ਲਈ ਲੋੜੀਂਦੇ ਗੁਣ ਖਿਡਾਰੀਆਂ ਵਿੱਚ ਪਾਏ ਜਾਂਦੇ ਹਨ। ਪੰਜਾਬ ਦੇ ਖੇਡ ਮੰਤਰੀ ਦੀ ਮੰਗ ਉੱਤੇ ਰਾਹੁਲ ਬੋਸ ਨੇ ਜਲਦ ਹੀ ਸੂਬੇ ਵਿੱਚ ਰਗਬੀ ਸੈਵਨ ਦਾ ਇਨਵੀਟੇਸ਼ਨਲ ਟੂਰਨਾਮੈਂਟ ਕਰਵਾਉਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Sports

ਤਿਕੋਣੀ ਲੜੀ 'ਚ ਅਫਗਾਨਿਸਤਾਨ ਏ ਨੇ ਭਾਰਤ ਏ ਨੂੰ ਹਰਾਇਆ

ODI tri-series: ਭਾਰਤ ਏ ਨੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਸ਼੍ਰੀਲੰਕਾ ਏ ਨੂੰ ਹਰਾਇਆ

ਭਾਰਤ ਨੇ ਚੰਡੀਗੜ੍ਹ ਟੈਸਟ 'ਚ ਅਫਗਾਨਿਸਤਾਨ ਨੂੰ ਇੱਕ ਪਾਰੀ ਅਤੇ 300 ਦੌੜਾਂ ਨਾਲ ਹਰਾਇਆ

ਆਇਰਲੈਂਡ, ਇੰਗਲੈਂਡ ਅਤੇ ਏਸ਼ੀਆਈ ਖੇਡਾਂ ਲਈ ਭਾਰਤੀ ਟੀ-20 ਟੀਮ ਦਾ ਐਲਾਨ

ਜਲੰਧਰ ਦੇ ਗੁਰਿੰਦਰਵੀਰ ਨੇ 100 ਮੀਟਰ ਦੌੜ ਵਿੱਚ ਜਿੱਤਿਆ ਸੋਨ ਤਗਮਾ

ਅਫਗਾਨਿਸਤਾਨ ਵਿਰੁੱਧ ਟੈਸਟ ਅਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

IPL: ਬੰਗਲੁਰੂ ਨੇ ਪੰਜਾਬ ਨੂੰ ਹਰਾਇਆ: ਪਲੇਆਫ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਵਿੱਚ ਜਗ੍ਹਾ ਕੀਤੀ ਪੱਕੀ

ਪਹਿਲਵਾਨ ਵਿਨੇਸ਼ ਫੋਗਾਟ ਨਹੀਂ ਖੇਡ ਸਕੇਗੀ ਘਰੇਲੂ ਮੁਕਾਬਲੇ: ਲੱਗੀ ਪਾਬੰਦੀ

ਪ੍ਰੀਤੀ ਜ਼ਿੰਟਾ ਨੇ ਜ਼ਖਮੀ ਪ੍ਰਸ਼ੰਸਕ ਦੀ ਸਿਹਤ ਦਾ ਜਾਣਿਆ ਹਾਲਚਾਲ: ਪ੍ਰਿਯਾਂਸ਼ ਆਰੀਆ ਦੇ ਸ਼ਾਟ ਨਾਲ ਹੋਇਆ ਸੀ ਜ਼ਖਮੀ