Thursday, August 20, 2026

Sports

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸ਼ੁਰੂਆਤ ਬਠਿੰਡਾ ਤੋਂ 5 ਸਤੰਬਰ ਨੂੰ

ਪੰਜਾਬ ਨਿਊਜ਼ ਐਕਸਪ੍ਰੈੱਸ | August 18, 2026 08:03 PM

- *ਬਠਿੰਡਾ ਕਰੇਗਾ ਖੇਡਾਂ ਵਤਨ ਪੰਜਾਬ 2026 ਦੇ ਉਦਘਾਟਨੀ ਸਮਾਗਮ ਦੀ ਮੇਜ਼ਬਾਨੀ : ਡਿਪਟੀ ਕਮਿਸ਼ਨਰ*
- *ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਪੁੱਜੇਗੀ ਬਠਿੰਡਾ, ਅੰਤਰ ਰਾਸ਼ਟਰੀ, ਰਾਸ਼ਟਰੀ ਪੱਧਰ ਦੇ ਖਿਡਾਰੀ ਲੈਣਗੇ ਮਾਰਚ ਪਾਸਟ 'ਚ ਹਿੱਸਾ*

ਬਠਿੰਡਾ, 18 ਅਗਸਤ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਤੋਂ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸ਼ੁਰੂਆਤ ਕਰਨਗੇ । ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਇਹ ਜਾਣਕਾਰੀ ਖੇਡਾਂ ਵਤਨ ਪੰਜਾਬ ਦੀਆਂ 2026 ਦੀਆਂ ਤਿਆਰੀਆਂ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸੰਬੋਧਿਤ ਕਰਦਿਆਂ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਇਨ੍ਹਾਂ ਖੇਡਾਂ ਦੀ ਮੇਜ਼ਬਾਨੀ ਕਰੇਗਾ ਜਿਸ ਵਿੱਚ ਅੰਤਰ-ਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀ ਵਿਸ਼ੇਸ਼ ਮਾਰਚ ਪਾਸਟ ਚ ਹਿੱਸਾ ਲੈਣਗੇ। ਉਨ੍ਹਾਂ ਖੇਡ ਵਿਭਾਗ ਨੂੰ ਹਿਦਾਇਤ ਕੀਤੀ ਕਿ ਸਟੇਡੀਅਮ ਵਿਖੇ ਟ੍ਰੈਕ, ਖਿਡਾਰੀਆਂ ਲਈ ਸਹੂਲਤਾਂ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਸਾਫ-ਸਫ਼ਾਈ ਆਦਿ ਦਾ ਸਮੇਂ-ਸਿਰ ਚਾੜ੍ਹਿਆ ਜਾਵੇ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੀ ਮਸ਼ਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਚੋਂ ਗੁਜ਼ਰ ਕੇ ਬਠਿੰਡਾ ਵਿਖੇ ਪੁੱਜੇਗੀ ਜਿੱਥੇ ਉਸ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਹ ਖੇਡਾਂ ਪਿੰਡਾਂ ਅਤੇ ਸ਼ਹਿਰਾਂ ਦੇ ਕੋਨੇ-ਕੋਨੇ ਵਿੱਚੋਂ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਬਾਹਰ ਲਿਆਉਣ ਦਾ ਇੱਕ ਵੱਡਾ ਮੰਚ ਹਨ। ਇਸ ਨਾਮ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜ ਕੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨਾ ਅਤੇ ਇੱਕ ਨਰੋਏ ਤੇ ਸਿਹਤਮੰਦ ਸਮਾਜ ਦਾ ਨਿਰਮਾਣ ਕਰਨਾ ਹੈ।

ਬੈਠਕ 'ਚ ਉਪ ਮੰਡਲ ਮੈਜਿਸਟਰੇਟ ਬਠਿੰਡਾ ਸ਼੍ਰੀ ਅਮਨਦੀਪ ਸਿੰਘ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਰੁਪਿੰਦਰ ਪਾਲ ਸਿੰਘ ਅਤੇ ਹੋਰਨਾਂ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Sports

17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਪੁਰਸਕਾਰ

ਪੰਜਾਬ ਦੀ ਆਪਣੀ IPL 30 ਅਗਸਤ ਤੋਂ 13 ਸਤੰਬਰ ਤੱਕ: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: CM ਮਾਨ

ਸਰਕਾਰ ਕ੍ਰਿਕਟਰ ਰਿਸ਼ਭ ਪੰਤ ਨੂੰ ਉਤਰਾਖੰਡ ਵਿੱਚ ਮੁਹੱਈਆ ਕਰਵਾਏਗੀ ਜ਼ਮੀਨ

KKR ਦੇ ਸਟਾਰ ਆਲਰਾਊਂਡਰ ਨੇ ਚੁੱਪਚਾਪ ਮਸ਼ਹੂਰ ਟੀਵੀ ਅਦਾਕਾਰਾ ਨਾਲ ਕਰਾਇਆ ਵਿਆਹ

ਅਕਾਲ ਅਕੈਡਮੀ ਜੰਡ ਸਾਹਿਬ ਦੀ ਹਰਸ਼ਦੀਪ ਕੌਰ ਨੇ CBSE ਕਲੱਸਟਰ ਅਥਲੈਟਿਕ ਮੀਟ ਵਿੱਚ ਜਿੱਤਿਆ ਸੋਨ ਤਗਮਾਅਕਾਲ ਅਕੈਡਮੀ ਜੰਡ ਸਾਹਿਬ ਦੀ ਹਰਸ਼ਦੀਪ ਕੌਰ ਨੇ CBSE ਕਲੱਸਟਰ ਅਥਲੈਟਿਕ ਮੀਟ ਵਿੱਚ ਜਿੱਤਿਆ ਸੋਨ ਤਗਮਾ

BCCI ਨੇ ਖਿਡਾਰੀਆਂ ਲਈ ਫਿਟਨੈਸ ਟੈਸਟ ਕੀਤੇ ਸਖ਼ਤ

ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵੱਲੋਂ 21ਵੀਂ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ਸਫਲਤਾਪੂਰਵਕ ਸੰਪੰਨ

ਜਸਪ੍ਰੀਤ ਬੁਮਰਾਹ ਸ਼੍ਰੀਲੰਕਾ ਖਿਲਾਫ ਹੋਣ ਵਾਲੀ ਟੈਸਟ ਸੀਰੀਜ਼ ਤੋਂ ਬਾਹਰ

ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ

ਭਾਰਤ ਨੇ ਰਾਸ਼ਟਰਮੰਡਲ ਖੇਡਾਂ 'ਚ ਜਿੱਤਿਆ 8ਵਾਂ ਸੋਨ ਤਗਮਾ