Thursday, June 11, 2026
ਤਾਜਾ ਖਬਰਾਂ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ

Sports

37ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੱਤਕੇ ਨੂੰ ਮਿਲੇਗਾ ਵੱਡਾ ਹੁਲਾਰਾ : ਹਰਜੀਤ ਸਿੰਘ ਗਰੇਵਾਲ

PUNJAB NEWS EXPRESS5 | May 15, 2023 07:33 PM

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਆਈ.ਓ.ਏ. ਪ੍ਰਧਾਨ,  ਜੀ.ਟੀ.ਸੀ.ਸੀ. ਚੇਅਰਮੈਨ ਤੇ ਮੈਂਬਰਾਂ ਦਾ ਧੰਨਵਾਦ

ਚੰਡੀਗੜ੍ਹ ਗੱਤਕਾ ਖੇਡ ਨੂੰ ਗੋਆ ਵਿਖੇ ਅਕਤੂਬਰ ਮਹੀਨੇ ਹੋਣ ਵਾਲੀਆਂ 37ਵੀਆਂ ਨੈਸ਼ਨਲ ਗੇਮਜ -2023 ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕੀਤੇ ਜਾਣਾ ਗੱਤਕੇ ਦੀ ਕੌਮੀ ਪੱਧਰ ਉਤੇ ਤਰੱਕੀ ਲਈ ਵੱਡਾ ਕਦਮ ਸਾਬਤ ਹੋਵੇਗਾ ਅਤੇ ਦੇਸ਼ ਦੇ ਸਮੂਹ ਰਾਜਾਂ ਵਿੱਚ ਗੱਤਕੇ ਨੂੰ ਹੋਰ ਬਿਹਤਰ ਤਰੀਕੇ ਨਾਲ ਪ੍ਰਫੁੱਲਤ ਕੀਤਾ ਜਾ ਸਕੇਗਾ।

 ਇਸ ਪ੍ਰਾਪਤੀ ਉਪਰ ਵੱਡੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ,  ਸਟੇਟ ਐਵਾਰਡੀ,  ਨੇ ਇਸ ਫੈਸਲੇ ਲਈ ਭਾਰਤੀ ਉਲੰਪਿਕ ਐਸੋਸੀਏਸ਼ਨ (ਆਈ.ਓ.ਏ.) ਅਤੇ ਗੇਮਜ ਟੈਕਨੀਕਲ ਕੰਡਕਟ ਕਮੇਟੀ (ਜੀ.ਟੀ.ਸੀ.ਸੀ.) ਦਾ ਧੰਨਵਾਦ ਕੀਤਾ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਉਪਲੱਬਧੀ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਕਾਫੀ ਸਮੇਂ ਤੋਂ ਚਾਰਾਜੋਈ ਕੀਤੀ ਜਾ ਰਹੀ ਸੀ ਅਤੇ ਇਸ ਸਬੰਧੀ ਆਈ.ਓ.ਏ. ਅਤੇ ਜੀ.ਟੀ.ਸੀ.ਸੀ. ਦੇ ਉਚ ਅਧਿਕਾਰੀਆਂ ਨਾਲ ਵੀ ਉਚੇਚੀ ਮੀਟਿੰਗ ਕਰਕੇ ਗੱਤਕਾ ਖੇਡ ਨੂੰ ਉਲੰਪਿਕ ਐਸੋਸੀਏਸ਼ਨ ਵੱਲੋਂ ਮਾਨਤਾ ਦੇਣ ਅਤੇ ਕੌਮੀ ਖੇਡਾਂ ਵਿੱਚ ਸ਼ਾਮਲ ਕਰਨ ਲਈ ਬਾਦਲੀਲ ਪੱਖ ਰੱਖਿਆ ਗਿਆ ਜਿਸ ਉਪਰੰਤ ਵਿਰਾਸਤੀ ਖੇਡ ਗੱਤਕਾ ਨੂੰ ਗੌਰਵਮਈ ਰਾਸ਼ਟਰੀ ਖੇਡਾਂ ਵਿੱਚ ਬਤੌਰ ਡੈਮੋ ਖੇਡ ਵਜੋਂ ਸ਼ਾਮਲ ਕਰ ਲਿਆ ਗਿਆ ਹੈ।

ਗੱਤਕਾ ਪ੍ਰੋਮੋਟਰ ਹਰਜੀਤ ਸਿੰਘ ਗਰੇਵਾਲ ਨੇ ਇਸ ਫੈਸਲੇ ਲਈ ਆਈ.ਓ.ਏ. ਦੀ ਪ੍ਰਧਾਨ ਡਾ. ਪੀ.ਟੀ. ਊਸ਼ਾ,  ਮੈਂਬਰ ਰਾਜ ਸਭਾ ਅਤੇ ਜੀ.ਟੀ.ਸੀ.ਸੀ. ਦੇ ਚੇਅਰਮੈਨ ਅਮੀਤਾਬ ਸ਼ਰਮਾ ਸਮੇਤ ਕਾਰਜਕਾਰਨੀ ਮੈਂਬਰ ਸ. ਭੁਪਿੰਦਰ ਸਿੰਘ ਬਾਜਵਾ ਤੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਸਮੂਹ ਰਾਜਾਂ ਵਿੱਚ ਗੱਤਕੇ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਫੁੱਲਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਕੌਮੀ ਖੇਡਾਂ ਵਿੱਚ ਭਾਗ ਲੈਣ ਲਈ ਹੁਣੇ ਤੋਂ ਹੀ ਤਿਆਰੀਆਂ ਵਿੱਢ ਦਿੱਤੀਆਂ ਹਨ ਅਤੇ ਇਸ ਬਾਰੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਆਪਣੀਆਂ ਸਮੂਹ ਰਾਜਾਂ ਦੀਆਂ ਐਫੀਲੀਏਟਿਡ ਗੱਤਕਾ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Sports

ODI tri-series: ਭਾਰਤ ਏ ਨੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਸ਼੍ਰੀਲੰਕਾ ਏ ਨੂੰ ਹਰਾਇਆ

ਭਾਰਤ ਨੇ ਚੰਡੀਗੜ੍ਹ ਟੈਸਟ 'ਚ ਅਫਗਾਨਿਸਤਾਨ ਨੂੰ ਇੱਕ ਪਾਰੀ ਅਤੇ 300 ਦੌੜਾਂ ਨਾਲ ਹਰਾਇਆ

ਆਇਰਲੈਂਡ, ਇੰਗਲੈਂਡ ਅਤੇ ਏਸ਼ੀਆਈ ਖੇਡਾਂ ਲਈ ਭਾਰਤੀ ਟੀ-20 ਟੀਮ ਦਾ ਐਲਾਨ

ਜਲੰਧਰ ਦੇ ਗੁਰਿੰਦਰਵੀਰ ਨੇ 100 ਮੀਟਰ ਦੌੜ ਵਿੱਚ ਜਿੱਤਿਆ ਸੋਨ ਤਗਮਾ

ਅਫਗਾਨਿਸਤਾਨ ਵਿਰੁੱਧ ਟੈਸਟ ਅਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

IPL: ਬੰਗਲੁਰੂ ਨੇ ਪੰਜਾਬ ਨੂੰ ਹਰਾਇਆ: ਪਲੇਆਫ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਵਿੱਚ ਜਗ੍ਹਾ ਕੀਤੀ ਪੱਕੀ

ਪਹਿਲਵਾਨ ਵਿਨੇਸ਼ ਫੋਗਾਟ ਨਹੀਂ ਖੇਡ ਸਕੇਗੀ ਘਰੇਲੂ ਮੁਕਾਬਲੇ: ਲੱਗੀ ਪਾਬੰਦੀ

ਪ੍ਰੀਤੀ ਜ਼ਿੰਟਾ ਨੇ ਜ਼ਖਮੀ ਪ੍ਰਸ਼ੰਸਕ ਦੀ ਸਿਹਤ ਦਾ ਜਾਣਿਆ ਹਾਲਚਾਲ: ਪ੍ਰਿਯਾਂਸ਼ ਆਰੀਆ ਦੇ ਸ਼ਾਟ ਨਾਲ ਹੋਇਆ ਸੀ ਜ਼ਖਮੀ

ਅੰਤ ਨਹੀਂ, ਇਹ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੈ: ਹਰਮਨਪ੍ਰੀਤ ਕੌਰ ਭਾਰਤ ਨੂੰ ਪਹਿਲੀ ਵਾਰ ਮਹਿਲਾ ਵਿਸ਼ਵ ਕੱਪ ਟਰਾਫੀ ਦਿਵਾਉਣ ਤੋਂ ਬਾਅਦ