Saturday, October 24, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Sports

CM ਮਾਨ ਕਰਨਗੇ ਬਠਿੰਡਾ ਵਿਖੇ 5 ਸਤੰਬਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼

ਪੰਜਾਬ ਨਿਊਜ਼ ਐਕਸਪ੍ਰੈੱਸ | August 28, 2026 05:46 PM

- *ਅੰਤਰਰਾਸ਼ਟਰੀ, ਰਾਸ਼ਟਰੀ ਪੱਧਰ ਦੇ ਖਿਡਾਰੀ ਬਣਨਗੇ ਸਮਾਗਮ ਦਾ ਹਿੱਸਾ*
- *ਗੁਰਦਾਸ ਮਾਨ ਤੇ ਕੁਲਵਿੰਦਰ ਬਿੱਲਾ ਬਠਿੰਡਾ ’ਚ ਖੇਡਾਂ ਦੇ ਉਦਘਾਟਨੀ ਸਮਾਗਮ ’ਚ ਲਾਉਣਗੇ ਰੌਣਕ*
- *ਸਕੂਲੀ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਜਾਵੇ ਸੱਭਿਆਚਾਰਕ ਪ੍ਰੋਗਰਾਮ*

ਬਠਿੰਡਾ, 28 ਅਗਸਤ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 5 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਬਠਿੰਡਾ ਵਿਖੇ "ਖੇਡਾਂ ਵਤਨ ਪੰਜਾਬ ਦੀਆਂ 2026" ਦਾ ਆਗਾਜ਼ ਕਰਨਗੇ। ਸੂਬੇ ਚ ਸਭਿਆਚਾਰ ਨੂੰ ਮੁੜ ਸੁਰਜੀਤ ਕਰਨ ਵਾਲੀ ਖੇਡਾਂ ਵਤਨ ਪੰਜਾਬ ਦੀਆਂ ਚ 16 ਤੋਂ ਘੱਟ ਅਤੇ 60 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਭਾਗ ਲੈ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਨੇ ਖੇਡਾਂ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਵਿਸ਼ੇਸ਼ ਮੀਟਿੰਗ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਖੇਡਾਂ ਵਤਨ ਪੰਜਾਬ ਦੀਆਂ 2026 ਚ ਭਾਗ ਲੈਣ ਸਬੰਧੀ ਕਿਊ.ਆਰ ਕੋਡ ਵੀ ਜਾਰੀ ਕੀਤਾ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਬਠਿੰਡਾ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮੇਜ਼ਬਾਨੀ ਦਾ ਮਾਣ ਹਾਸਲ ਹੋਇਆ ਹੈ। ਉਦਘਾਟਨੀ ਸਮਾਗਮ ਨੂੰ ਯਾਦਗਾਰ ਬਣਾਉਣ ਲਈ ਵਿਆਪਕ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਮਾਗਮ ਦੌਰਾਨ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀ ਵਿਸ਼ੇਸ਼ ਮਾਰਚ ਪਾਸਟ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਖੇਡ ਜਗਤ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਖਿਡਾਰੀਆਂ ਦੀ ਸ਼ਮੂਲੀਅਤ ਵੀ ਖਿੱਚ ਦਾ ਕੇਂਦਰ ਰਹੇਗੀ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਾਇਕ ਗੁਰਦਾਸ ਮਾਨ ਅਤੇ ਗਾਇਕ ਕੁਲਵਿੰਦਰ ਬਿੱਲਾ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਸ੍ਰੀ ਧੀਮਾਨ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਦਘਾਟਨੀ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ ਅਤੇ ਖਿਡਾਰੀਆਂ ਤੇ ਦਰਸ਼ਕਾਂ ਦੀ ਸਹੂਲਤ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ।

ਉਨ੍ਹਾਂ ਪੁਲਿਸ ਨੂੰ ਹਿਦਾਇਤ ਕੀਤੀ ਸਮਾਗਮ ਚ ਭਾਗ ਲੈਣ ਵਾਲੇ ਮਹਿਮਾਨਾਂ, ਆਮ ਜਨਤਾ ਅਤੇ ਖਿਡਾਰੀਆਂ ਲਈ ਪਾਰਕਿੰਗ, ਟ੍ਰੈਫਿਕ ਅਤੇ ਸੁਰੱਖਿਆ ਸਬੰਧੀ ਢੁਕਵੇਂ ਪ੍ਰਬੰਧ ਕੀਤੇ ਜਾਣ । ਨਾਲ ਹੀ ਉਨ੍ਹਾਂ ਸਕੂਲੀ ਸਿੱਖਿਆ ਵਿਭਾਗ ਨੂੰ ਹਿਦਾਇਤ ਕੀਤੀ ਕਿ ਸਮਾਗਮ ਸੱਭਿਆਚਾਰਕ ਵੰਨਗੀਆਂ ਪੇਸ਼ ਕਰਨ ਵਾਲੇ ਵਿਦਿਆਰਥੀਆਂ ਲਈ ਪਾਣੀ, ਰਿਫਰੈਸ਼ਮੈਂਟ ਆਵਾਜਾਈ ਸਬੰਧੀ ਵੀ ਢੁਕਵੇਂ ਪ੍ਰਬੰਧ ਕੀਤੇ ਜਾਣ। ਨਗਰ ਨਿਗਮ ਬਠਿੰਡਾ ਨੂੰ ਹਿਦਾਇਤ ਕੀਤੀ ਗਈ ਕਿ ਸਟੇਡੀਅਮ ਅਤੇ ਉਸੇ ਦੇ ਆਸ ਪਾਸ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਸਹਾਇਕ ਕਮਿਸ਼ਨਰ ਸ੍ਰੀ ਗੁਰਜਿੰਦਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਉਪ ਮੰਡਲ ਮੈਜਿਸਟ੍ਰੇਟ ਫੂਲ ਸ. ਬਲਕਰਨ ਸਿੰਘ ਮਾਹਲ, ਐਸ ਪੀ ਹੈਡਕੁਆਰਟਰ ਸ਼੍ਰੀ ਜਗਦੀਸ਼ ਬਿਸ਼ਨੋਈ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰੁਪਿੰਦਰ ਸਿੰਘ, ਡੀ ਐੱਸ ਪੀ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Sports

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ: ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ

ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦਾ ਟਰਾਫ਼ੀ ਟੂਰ ਦਾ ਪਟਿਆਲਾ ਵਿਖੇ ਭਰਵਾਂ ਸੁਆਗਤ, ਅਗਲੇ ਪੜਾਅ ਲਈ ਰਵਾਨਾ

ਯੁਵਰਾਜ ਸਿੰਘ ਦਿੱਲੀ ਕੈਪੀਟਲਜ਼ ਦੇ ਅਸਿਸਟੈਂਟ ਤੇ ਬੱਲੇਬਾਜ਼ੀ ਕੋਚ ਨਿਯੁਕਤ

ਵਿਰਾਟ ਕੋਹਲੀ ਨੇ ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ਜਾਣ ਲਈ 5 ਕਰੋੜ ਲੈਣ ਦੇ ਦੋਸ਼ ਨਕਾਰੇ

ਏਸ਼ੀਆਈ ਖੇਡਾਂ: ਪੁਰਸ਼ ਹਾਕੀ ਫਾਈਨਲ ਵਿੱਚ ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਜਿੱਤਿਆ ਗੋਲਡ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲ ਬਾਅਦ ਜਿੱਤਿਆ ਏਸ਼ਿਆਈ ਖੇਡਾਂ 'ਚ ਸੋਨ ਤਮਗਾ

ਭਾਰਤ ਏਸ਼ੀਅਨ ਗੇਮਜ਼ ਦੇ ਫਾਈਨਲ ’ਚ: ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾਇਆ

ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤਾ 296 ਦੌੜਾਂ ਦਾ ਟੀਚਾ