Wednesday, October 14, 2026
ਤਾਜਾ ਖਬਰਾਂ
• ਪਰਵਿੰਦਰ ਝੋਟਾ ਦੀ ਹੱਤਿਆ ਨੇ ਪੰਜਾਬ ਵਿੱਚ ਜ਼ਮੀਨੀ ਹਕੀਕਤਾਂ ਬਾਰੇ ਭਗਵੰਤ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ • ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ

Sports

7 ਮਾਰਚ ਨੂੰ ਮਹਿਲਾ ਦਿਵਸ ਨੂੰ ਸਮਰਪਿਤ ਹੋਵੇਗੀ ਰਨ ਫਾਰ ਫਨ ਮੈਰਾਥਨ

Punjab News Express | February 28, 2023 01:51 PM

ਫਾਜਿ਼ਲਕਾ : ਕੌਮਾਂਤਰੀ ਮਹਿਲਾ ਦਿਵਸ ਦੇ ਸਬੰਧ ਵਿਚ 7 ਮਾਰਚ ਨੂੰ ਫਾਜਿ਼ਲਕਾ ਵਿਖੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਰਨ ਫਾਰ ਫਨ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀਆਂ ਦੇ ਜਾਇਜੇ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਨੇ ਦੱਸਿਆ ਕਿ ਇਹ ਦੌੜ 7 ਮਾਰਚ 2023 ਨੂੰ ਸਵੇਰੇ 7 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਸ਼ੁਰੂ ਹੋ ਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੱਕ ਜਾਵੇਗੀ ਅਤੇ ਉਸਤੋਂ ਬਾਅਦ ਸਟੇਡੀਅਮ ਵਿਖੇ ਕੁਝ ਰੌਮਾਂਚਕ ਖੇਡਾਂ ਵੀ ਹੋਣਗੀਆਂ। ਉਨ੍ਹਾਂ ਨੇ ਜਿ਼ਲ੍ਹੇ ਦੀਆਂ ਮਹਿਲਾਵਾਂ ਨੂੰ ਇਸ ਮੈਰਾਥਨ ਵਿਚ ਭਾਗ ਲੈਣ ਦਾ ਸੱਦਾ ਵੀ ਦਿੱਤਾ।
ਵਧੀਕ ਡਿਪਟੀ ਕਮਿਸ਼ਨਰ ਡਾ: ਮਨਦੀਪ ਕੌਰ ਨੇ ਕਿਹਾ ਕਿ ਮਹਿਲਾਵਾਂ ਦੀ ਸਮਾਜ ਵਿਚ ਬਰਾਬਰੀ ਦੀ ਭਾਗੀਦਾਰੀ ਹੈ ਅਤੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਮਹਿਲਾ ਸਸ਼ਕਤੀਕਰਨ ਦੇ ਉਦੇਸ਼ ਨਾਲ ਕੌਮਾਂਤਰੀ ਮਹਿਲਾ ਦਿਵਸ ਮੌਕੇ ਇਹ ਮੈਰਾਥਨ ਕਰਵਾਈ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਹਰ ਖੇਤਰ ਵਿਚ ਅੱਗੇ ਆ ਰਹੀਆਂ ਹਨ।
ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਨੇ ਮੈਰਾਥਨ ਦੌਰਾਨ ਸੁਰੱਖਿਆ ਪ੍ਰਬੰਧ, ਪੀਣ ਦੇ ਪਾਣੀ, ਰਿਫਰੈਸਮੈਂਟ ਆਦਿ ਦੇ ਪ੍ਰਬੰਧ ਕਰਨ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ।
ਬੈਠਕ ਵਿਚ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਸਾਰੰਗਪ੍ਰੀਤ ਸਿੰਘ, ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਡਾ: ਕਵਿਤਾ ਸਿੰਘ, ਡੀਸੀਪੀਓ ਸ੍ਰੀਮਤੀ ਰੀਤੂ, ਪ੍ਰਦੀਪ ਗੱਖੜ, ਡੀਐਸਓ ਗੁਰਫਤਿਹ ਸਿੰਘ ਆਦਿ ਵੀ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Sports

ਵਿਰਾਟ ਕੋਹਲੀ ਨੇ ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ਜਾਣ ਲਈ 5 ਕਰੋੜ ਲੈਣ ਦੇ ਦੋਸ਼ ਨਕਾਰੇ

ਏਸ਼ੀਆਈ ਖੇਡਾਂ: ਪੁਰਸ਼ ਹਾਕੀ ਫਾਈਨਲ ਵਿੱਚ ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਜਿੱਤਿਆ ਗੋਲਡ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲ ਬਾਅਦ ਜਿੱਤਿਆ ਏਸ਼ਿਆਈ ਖੇਡਾਂ 'ਚ ਸੋਨ ਤਮਗਾ

ਭਾਰਤ ਏਸ਼ੀਅਨ ਗੇਮਜ਼ ਦੇ ਫਾਈਨਲ ’ਚ: ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾਇਆ

ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤਾ 296 ਦੌੜਾਂ ਦਾ ਟੀਚਾ

ਏਸ਼ੀਆਈ ਖੇਡਾਂ: ਸਕੁਐਸ਼ ’ਚ ਭਾਰਤ ਨੂੰ 2 ਸਿਲਵਰ ਮੈਡਲ

ਭਾਰਤ ਨੇ ਇੱਕੋ ਦਿਨ ਕਬੱਡੀ ’ਚ ਜਿੱਤੇ 2 ਗੋਲਡ, ਮਹਿਲਾ ਤੇ ਪੁਰਸ਼ ਟੀਮਾਂ ਨੇ ਈਰਾਨ ਨੂੰ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ ’ਚ ਜਿੱਤਿਆ ਸੋਨ ਤਮਗਾ

ਏਸ਼ਿਆਈ ਖੇਡਾਂ ਦੇ ਮਹਿਲਾ ਕ੍ਰਿਕਟ ਫਾਈਨਲ ’ਚ ਪਹੁੰਚਿਆ ਭਾਰਤ, ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ