Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Sports

ਖੇਲੋ ਇੰਡੀਆ ਯੂਥ ਖੇਡਾਂ ਦੀ ਜੇਤੂ ਪੰਜਾਬ ਗੱਤਕਾ ਟੀਮ ਦਾ ਸਨਮਾਨ

Punjab News Express | March 05, 2023 12:19 PM

ਚੰਡੀਗੜ੍ਹ : ਮੱਧ ਪ੍ਰਦੇਸ਼ ਵਿਖੇ ਖੇਲੋ ਇੰਡੀਆ ਯੁਵਕ ਖੇਡਾਂ ਤਹਿਤ ਹਾਲ ਹੀ ਵਿੱਚ ਹੋਈਆਂ ਖੇਡਾਂ ਵਿੱਚ 3 ਸੋਨ ਅਤੇ 2 ਕਾਂਸੀ ਦੇ ਤਗਮੇ ਜਿੱਤਣ ਵਾਲੀ ਪੰਜਾਬ ਦੀ ਗੱਤਕਾ ਟੀਮ ਦੇ ਮੈਂਬਰਾਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਅੱਜ ਮੋਹਾਲੀ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਸਨਮਾਨਿਤ ਕੀਤਾ ਗਿਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਵੱਲੋਂ 30 ਜਨਵਰੀ ਤੋਂ 11 ਫਰਵਰੀ ਤੱਕ ਮੱਧ ਪ੍ਰਦੇਸ਼ ਵਿਖੇ ਖੇਲੋ ਇੰਡੀਆ ਯੂਥ ਖੇਡਾਂ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 10 ਸੋਨ ਤਗਮੇ ਜਿੱਤੇ ਜਿੰਨ੍ਹਾਂ ਵਿੱਚੋਂ ਗੱਤਕਾ ਟੀਮ ਨੇ ਸੂਬੇ ਲਈ ਸਭ ਤੋਂ ਵੱਧ ਤਗਮੇ ਜਿੱਤੇ।

ਇਸ ਮੌਕੇ ਬੋਲਦਿਆਂ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀ ਅਮਿਤ ਤਲਵਾੜ ਨੇ ਪੰਜਾਬ ਦੀ ਪੁਰਾਤਨ ਖੇਡ ਗੱਤਕੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਟੀਮ ਦੀ ਸ਼ਲਾਘਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਗੱਤਕੇ ਨੂੰ ਪ੍ਰਫੁੱਲਤ ਕਰਨ ਲਈ ਜਲਦੀ ਹੀ ਨਵੀਆਂ ਨੀਤੀਆਂ ਘੜੀਆਂ ਜਾਣਗੀਆਂ।

ਇਸ ਦੌਰਾਨ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਫੈਡਰੇਸ਼ਨ ਦੀ ਸਮੁੱਚੀ ਟੀਮ ਸਾਲ 2008 ਤੋਂ ਗਤਕੇ ਨੂੰ ਰਾਸ਼ਟਰੀ ਪੱਧਰ 'ਤੇ ਮਾਨਤਾ ਦਿਵਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਅਣਥੱਕ ਯਤਨਾਂ ਸਦਕਾ ਗਤਕਾ ਖੇਡ ਹੁਣ ਭਾਰਤ ਦੇ ਹੋਰ ਰਾਜਾਂ ਵਿੱਚ ਵੀ ਖੇਡੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਨੇ ਵੀ ਇਸ ਨੂੰ ਮਾਨਤਾ ਦਿੱਤੀ ਹੈ।

ਇਸ ਮੌਕੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾ: ਰਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਗੱਤਕਾ ਖਿਡਾਰੀਆਂ ਦਾ ਭਵਿੱਖ ਉੱਜਵਲ ਹੈ ਅਤੇ ਨੌਜਵਾਨਾਂ ਨੂੰ ਇਸ ਖੇਡ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਨਮਾਨਿਤ ਕੀਤੇ ਗਏ ਗੱਤਕਾ ਖਿਡਾਰੀਆਂ ਵਿੱਚ ਜੋਤਿੰਦਰ ਸਿੰਘ, ਅਰਮਨਜੋਤ ਸਿੰਘ, ਅਕਾਸ਼ਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਲੜਕੀਆਂ ਵਿੱਚ ਗੁਰਵਿੰਦਰ ਕੌਰ, ਜਸਪ੍ਰੀਤ ਕੌਰ, ਪ੍ਰਭਕਿਰਨ ਕੌਰ, ਖੁਸ਼ਵੀਰ ਕੌਰ, ਮਹਿਕਪ੍ਰੀਤ ਕੌਰ ਸ਼ਾਮਲ ਹਨ। ਇਸ ਦੌਰਾਨ ਟੀਮ ਦੇ ਮੈਨੇਜਰ ਜਸਵਿੰਦਰ ਸਿੰਘ ਪਾਬਲਾ, ਕੋਚ ਅਮਨਜੀਤ ਸਿੰਘ ਭੱਟੀ ਤੇ ਸੰਦੀਪ ਕੌਰ ਤੋਂ ਇਲਾਵਾ ਤਕਨੀਕੀ ਅਧਿਕਾਰੀ ਜਗਦੀਸ਼ ਸਿੰਘ ਕੁਰਾਲੀ, ਮਨਵਿੰਦਰ ਸਿੰਘ ਅੰਮਿ੍ਤਸਰ, ਰਾਜਵੀਰ ਸਿੰਘ ਖਰੜ, ਰਘਬੀਰ ਸਿੰਘ ਲੁਧਿਆਣਾ, ਗੁਰਲਾਲ ਸਿੰਘ ਤਰਨਤਾਰਨ, ਹਰਮਨਜੋਤ ਸਿੰਘ ਮੁਹਾਲੀ, ਦਲੀਪ ਕੁਮਾਰ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ। ਐਲੀਨਾ ਆਟੋ ਇੰਡਸਟਰੀਜ਼ ਦੇ ਰਣਬੀਰ ਸਿੰਘ ਥਾਪਰ ਨੇ ਇਸ ਮੌਕੇ ਸਾਰੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ।

ਇਸ ਮੌਕੇ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਦਵਿੰਦਰ ਸਿੰਘ ਜੁਗਨੀ, ਪੰਜਾਬ ਗੱਤਕਾ ਐਸੋਸੀਏਸ਼ਨ ਦੀ ਸੰਯੁਕਤ ਸਕੱਤਰ ਜਗਕਿਰਨ ਕੌਰ ਵੜੈਚ, ਮੀਡੀਆ ਇੰਚਾਰਜ ਪ੍ਰਭਮੀਤ ਸਿੰਘ, ਨਪਿੰਦਰ ਸਿੰਘ ਨਿਮਾਣਾ, ਮਨਜੀਤ ਸਿੰਘ ਗੱਤਕਾ ਮਾਸਟਰ, ਅਰਵਿੰਦਰ ਕੌਰ, ਰਜਿੰਦਰ ਸਿੰਘ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ