Monday, June 16, 2025

Sports

ਖੇਡ ਮੰਤਰੀ ਮੀਤ ਹੇਅਰ ਨੇ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਦਿੱਤੀ ਮੁਬਾਰਕਬਾਦ

Punjab News Express | March 28, 2023 06:59 PM

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਮੁਬਾਰਕਬਾਦ ਦਿੱਤੀ ਹੈ।ਗੁਹਾਟੀ (ਅਸਾਮ) ਵਿਖੇ ਹੋਈ ਚੌਥੀ ਏਸ਼ੀਅਨ ਖੋ ਖੋ ਚੈਂਪੀਅਨਸ਼ਿਪ ਵਿੱਚ ਭਾਰਤੀ ਮਹਿਲਾ ਟੀਮ ਨੇ ਸੋਨੇ ਦਾ ਤਮਗ਼ਾ ਜਿੱਤਿਆ। ਫ਼ਾਈਨਲ ਵਿੱਚ ਭਾਰਤ ਨੇ ਨੇਪਾਲ ਨੂੰ ਇਕ ਪਾਰੀ ਤੇ 33 ਅੰਕਾਂ ਨਾਲ ਹਰਾਇਆ। ਇਸ ਤੋਂ ਪਹਿਲਾ ਸੈਮੀ ਫ਼ਾਈਨਲ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ ਸੀ।

ਮੀਤ ਹੇਅਰ ਨੇ ਭਾਰਤੀ ਮਹਿਲਾ ਖੋ ਖੋ ਟੀਮ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੀ ਗੁਰਵੀਰ ਕੌਰ, ਉਸ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਨਾਲ ਉਸ ਨੇ ਪੂਰੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਗੁਰਵੀਰ ਕੌਰ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਪਿੰਡ ਬੁੱਟਰ ਸ਼ਰੀਹ ਦੀ ਰਹਿਣ ਵਾਲੀ ਹੈ। ਖੇਡ ਮੰਤਰੀ ਨੇ ਇਸ ਹੋਣਹਾਰ ਖਿਡਾਰਨ ਨੂੰ ਭਵਿੱਖ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਝੰਡਾ ਮੁੜ ਬੁਲੰਦ ਕਰਨ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਦੇ ਖੇਡ ਬਜਟ ਵਿੱਚ 55 ਫੀਸਦੀ ਵਾਧਾ ਕੀਤਾ ਗਿਆ ਹੈ। ਪੰਜਾਬ ਵਿੱਚ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Sports

ਖੇਲੋ ਇੰਡੀਆ ਯੂਥ ਗੇਮਜ਼ ਵਿੱਚ ਪੰਜਾਬ ਦਾ ਪ੍ਰਦਰਸ਼ਨ ਮਾੜਾ, ਖੇਡ ਫੰਡ ਮੁੱਖ ਮੰਤਰੀ ਦੀਆਂ ਮੀਡੀਆ ਮੁਹਿੰਮਾਂ 'ਤੇ ਬਰਬਾਦ

ਐਸਐਸਪੀ ਵਿਜੀਲੈਂਸ ਰੁਪਿੰਦਰ ਸਿੰਘ ਨੇ ਆਲ ਇੰਡੀਆ ਪੁਲਿਸ ਗੋਲਫ ਚੈਂਪੀਅਨਸ਼ਿਪ ਜਿੱਤੀ

ਤੇਜ਼ੀ ਨਾਲ ਵਿਕਸਿਤ ਹੋ ਰਹੇ ਅੰਤਰਰਾਸ਼ਟਰੀ ਖੇਡ ਪੈਡਲ ਨੇ ਭਾਰਤ ਦੇ ਪਹਿਲੇ ਅੰਤਰਰਾਸ਼ਟਰੀ ਟੂਰਨਾਮੈਂਟ CUPRA FIP ਟੂਰ - ਪ੍ਰਮੋਸ਼ਨ ਇੰਡੀਆ ਪੈਡਲ ਓਪਨ ਰਾਹੀਂ ਭਾਰਤ ਵਿੱਚ ਆਪਣੀ ਸ਼ੁਰੂਆਤ ਕਰਨ ਲਈ ਤਿਆਰੀ ਕੀਤੀ ਹੈ।

ਰਾਉਂਡਗਲਾਸ ਹਾਕੀ ਅਕੈਡਮੀ ਦੇ ਗੁਰਜੋਤ ਸਿੰਘ, ਅਰਸ਼ਦੀਪ ਸਿੰਘ ਅਤੇ ਪ੍ਰਿੰਸਦੀਪ ਸਿੰਘ ਜੂਨੀਅਰ ਏਸ਼ੀਆ ਕਪ 2024 ਲਈ ਚੁਣੇ ਗਏ

ਆਲ ਇੰਡੀਆ ਪੁਲਿਸ ਡਿਊਟੀ ਮੀਟ 'ਚ ਪੰਜਾਬ ਪੁਲਿਸ ਵੱਲੋਂ ਬੇਮਿਸਾਲ ਪ੍ਰਾਪਤੀਆਂ ਦਰਜ;  ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ

ਰਾਉਂਡਗਲਾਸ ਹਾਕੀ ਅਕੈਡਮੀ ਦੇ ਚਾਰ ਖਿਡਾਰੀ ਹਾਕੀ ਇੰਡੀਆ ਲੀਗ ਆਕਸ਼ਨ 'ਚ ਚੁਣੇ ਗਏ

ਰਾਊਂਡਗਲਾਸ ਹਾਕੀ ਅਕਾਦਮੀ ਦੇ ਗੁਰਜੋਤ ਸਿੰਘ ਅਤੇ ਅਰਸ਼ਦੀਪ ਸਿੰਘ ਸੁਲਤਾਨ ਜੋਹੋਰ ਕੱਪ ਲਈ ਚੁਣੇ ਗਏ

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ