Sunday, July 05, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Sports

ਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਐਫ.ਆਈ.ਐਚ. ਨੇਸ਼ਨਜ਼ ਕੱਪ ਜਿੱਤਣ ਉੱਤੇ ਦਿੱਤੀ ਵਧਾਈ

PUNJAB NEWS EXPRESS | December 18, 2022 06:35 PM

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਪੇਨ ਵਿਖੇ ਬੀਤੀ ਰਾਤ ਸੰਪੰਨ ਹੋਏ ਅੱਠ ਮੁਲਕਾਂ ਦੇ ਐਫ.ਆਈ.ਐਚ. ਨੇਸ਼ਨਜ਼ ਕੱਪ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਤਾਬੀ ਜਿੱਤ ਉੱਤੇ ਮੁਬਾਰਕਬਾਦ ਦਿੱਤੀ ਹੈ।

ਵਲੇਂਸੀਆ ਸ਼ਹਿਰ ਵਿਖੇ ਹੋਏ ਨੇਸ਼ਨਜ਼ ਕੱਪ ਦੇ ਫ਼ਾਈਨਲ ਵਿੱਚ ਭਾਰਤੀ ਟੀਮ ਨੇ ਮੇਜ਼ਬਾਨ ਸਪੇਨ ਨੂੰ 1-0 ਨਾਲ ਹਰਾ ਕੇ ਟੂਰਨਾਮੈਂਟ ਜਿੱਤਿਆ। ਪੰਜਾਬ ਦੀ ਗੁਰਜੀਤ ਕੌਰ ਨੇ ਫ਼ਾਈਨਲ ਦੇ ਛੇਵੇਂ ਮਿੰਟ ਵਿੱਚ ਗੋਲ ਕੀਤਾ ਜੋ ਕਿ ਫੈਸਲਾਕੁੰਨ ਸਾਬਤ ਹੋਇਆ। ਇਸ ਤੋਂ ਪਹਿਲਾ ਸੈਮੀ ਫ਼ਾਈਨਲ ਵਿੱਚ ਭਾਰਤ ਨੇ ਆਇਰਲੈਂਡ ਨੂੰ ਪੈਨਲਟੀ ਸ਼ੂਟ ਆਊਟ ਵਿੱਚ 2-1 ਨਾਲ ਹਰਾਇਆ ਸੀ। ਲੀਗ ਦੌਰ ਵਿੱਚ ਭਾਰਤੀ ਟੀਮ ਨੇ ਗਰੁੱਪ ਬੀ ਵਿੱਚ ਤਿੰਨੇ ਮੈਚ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਸੀ।

ਮੀਤ ਹੇਅਰ ਨੇ ਇਸ ਪ੍ਰਾਪਤੀ ਉੱਤੇ ਸਮੁੱਚੀ ਟੀਮ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਕੌਮੀ ਖੇਡ ਹਾਕੀ ਵਿੱਚ ਭਾਰਤੀ ਟੀਮ ਦੀ ਇਹ ਜਿੱਤ ਪੂਰੇ ਦੇਸ਼ ਲਈ ਮਾਣ ਵਾਲੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਟੀਮ ਦੀ ਕਪਤਾਨ ਸਵਿਤਾ ਪੂਨੀਆ ਨੂੰ ਟੂਰਨਾਮੈਂਟ ਦੀ ਸਰਵੋਤਮ ਗੋਲਚੀ ਐਲਾਨੀ ਗਈ। ਪੂਰੇ ਟੂਰਨਾਮੈਂਟ ਦੌਰਾਨ ਭਾਰਤੀ ਟੀਮ ਅਜੇਤੂ ਰਹੀ।

Have something to say? Post your comment

google.com, pub-6021921192250288, DIRECT, f08c47fec0942fa0