Thursday, September 24, 2026
ਤਾਜਾ ਖਬਰਾਂ
ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤ

Sports

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਵੱਖ-ਵੱਖ ਖੇਡ ਮੁਕਾਬਲਿਆਂ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ ਭਲਕੇ

PUNJAB NEWS EXPRESS | December 26, 2022 01:16 PM

ਚੰਡੀਗੜ੍ਹ  : ਸੈਂਟਰਲ ਸਿਵਲ ਸਰਵਿਸਜ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ ਤੈਰਾਕੀ (ਪੁਰਸ ਤੇ ਮਹਿਲਾ) ਟੂਰਨਾਮੈਂਟ ਤਾਲਕਟੋਰਾ ਤੈਰਾਕੀ ਕੰਪਲੈਕਸ ਨਵੀਂ ਦਿੱਲੀ ਵਿਖੇ 5 ਜਨਵਰੀ ਤੋਂ 7 ਜਨਵਰੀ 2023 ਤੱਕ, ਬਾਸਕਟਬਾਲ ਟੂਰਨਾਮੈਂਟ (ਪੁਰਸ ਤੇ ਮਹਿਲਾ) ਛੱਤਰਸਾਲ ਸਟੇਡੀਅਮ, ਲੋਕ ਵਿਹਾਰ ਨਵੀਂ ਦਿੱਲੀ ਵਿਖੇ 5 ਜਨਵਰੀ ਤੋਂ 8 ਜਨਵਰੀ 2023 ਤੱਕ, ਵੇਟਲਿਫਟਿੰਗ ਤੇ ਪਾਵਰ ਲਿਫਟਿੰਗ (ਦੋਵੇਂ ਪੁਰਸ ਤੇ ਮਹਿਲਾ), ਬੈਸਟ ਫਿਸੀਕ (ਪੁਰਸ) 5 ਜਨਵਰੀ ਤੋਂ 9 ਜਨਵਰੀ 2023 ਤੱਕ ਪ੍ਰਹਲਾਦਪੁਰ ਸਪੋਰਟਸ ਕੰਪਲੈਕਸ, ਸੈਕਟਰ 31 ਰੋਹੀਨੀ, ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।
ਇਨ੍ਹਾਂ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 27 ਦਸੰਬਰ ਨੂੰ ਸਵੇਰੇ 10 ਵਜੇ ਲਏ ਜਾਣਗੇ। ਤੈਰਾਕੀ (ਪੁਰਸ ਤੇ ਮਹਿਲਾ) ਲਈ ਟਰਾਇਲ ਤੈਰਾਕੀ ਪੂਲ, ਸੈਕਟਰ 78, ਐਸ.ਏ.ਐਸ. ਨਗਰ ਅਤੇ ਬਾਸਕਟਬਾਲ (ਪੁਰਸ ਤੇ ਮਹਿਲਾ), ਵੇਟਲਿਫਟਿੰਗ ਤੇ ਪਾਵਰ ਲਿਫਟਿੰਗ (ਦੋਵੇਂ ਪੁਰਸ ਤੇ ਮਹਿਲਾ) ਅਤੇ ਬੈਸਟ ਫਿਸੀਕ (ਪੁਰਸ) ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 27 ਦਸੰਬਰ ਨੂੰ ਹੋਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖੁਦਮੁਖਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ , ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ , ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Sports

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ ’ਚ ਜਿੱਤਿਆ ਸੋਨ ਤਮਗਾ

ਏਸ਼ਿਆਈ ਖੇਡਾਂ ਦੇ ਮਹਿਲਾ ਕ੍ਰਿਕਟ ਫਾਈਨਲ ’ਚ ਪਹੁੰਚਿਆ ਭਾਰਤ, ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

ਏਸ਼ਿਆਈ ਖੇਡਾਂ 'ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

ਸ਼੍ਰੀਲੰਕਾ ਤੋਂ 2027 ਮਹਿਲਾ ਚੈਂਪੀਅਨਜ਼ ਟਰਾਫੀ ਲਈ ਮੇਜ਼ਬਾਨੀ ਦੇ ਅਧਿਕਾਰ ਲਏ ਵਾਪਿਸ

15 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਅਚਾਨਕ ਮਿਲੀ ਕਪਤਾਨੀ

CM ਮਾਨ ਕਰਨਗੇ ਬਠਿੰਡਾ ਵਿਖੇ 5 ਸਤੰਬਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸ਼ੁਰੂਆਤ ਬਠਿੰਡਾ ਤੋਂ 5 ਸਤੰਬਰ ਨੂੰ

17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਪੁਰਸਕਾਰ

ਪੰਜਾਬ ਦੀ ਆਪਣੀ IPL 30 ਅਗਸਤ ਤੋਂ 13 ਸਤੰਬਰ ਤੱਕ: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: CM ਮਾਨ

ਸਰਕਾਰ ਕ੍ਰਿਕਟਰ ਰਿਸ਼ਭ ਪੰਤ ਨੂੰ ਉਤਰਾਖੰਡ ਵਿੱਚ ਮੁਹੱਈਆ ਕਰਵਾਏਗੀ ਜ਼ਮੀਨ