Thursday, November 30, 2023

Sports

ਪੰਜਾਬ ਮੁੜ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਖੇਡਾਂ ਦੇ ਖੇਤਰ 'ਚ ਚਮਕੇਗਾ : ਮੀਤ ਹੇਅਰ

PUNJAB NEWS EXPRESS | January 16, 2023 10:08 AM

ਨਾਭਾ/ਪਟਿਆਲਾ : ਸਰਕਾਰੀ ਰਿਪੁਦਮਨ ਕਾਲਜ ਦੇ ਮੈਦਾਨ 'ਚ ਮਹਾਰਾਜਾ ਹੀਰਾ ਸਿੰਘ ਕਲੱਬ ਵੱਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ ਅੰਡਰ-19 ਹਾਕੀ ਟੂਰਨਾਮੈਂਟ ਦੇ ਸਮਾਪਤ ਸਮਾਰੋਹ ਮੌਕੇ ਸੂਬੇ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ।
ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਖੇਡ ਟੂਰਨਾਮੈਂਟ ਖਿਡਾਰੀਆਂ ਨੂੰ ਨਵੇਂ ਮੌਕੇ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਸਕੇ ਅਤੇ ਨੌਜਵਾਨ ਪੀੜੀ ਖੇਡਾਂ ਵੱਲ ਹੋਰ ਉਤਸ਼ਾਹਤ ਹੋ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਪੰਜਾਬ ਮੁੜ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਖੇਡਾਂ ਦੇ ਖੇਤਰ ਵਿਚ ਚਮਕੇਗਾ।
ਇਸ ਮੌਕੇ ਮੀਤ ਹੇਅਰ ਨੇ ਜੇਤੂ ਟੀਮਾਂ ਨੂੰ ਮੁਬਾਰਕਬਾਦ ਦਿੰਦਿਆਂ ਅਤੇ ਮੁਕਾਬਲੇ 'ਚ ਹਿੱਸਾ ਲੈਣ ਵਾਲੀਆਂ ਟੀਮਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੇਡ ਦੇ ਮੈਦਾਨ 'ਚ ਹਾਰ-ਜਿੱਤ ਤੋਂ ਉਪਰ ਉਠਕੇ ਖੇਡ ਭਾਵਨਾ ਨਾਲ ਖੇਡਣਾ ਜ਼ਰੂਰੀ ਹੈ। ਉਨ੍ਹਾਂ ਟੂਰਨਾਮੈਂਟ ਦੇ ਪ੍ਰਬੰਧਕਾਂ ਰਾਜਪਾਲ ਸੰਧੂ ਅਤੇ ਉਨ੍ਹਾਂ ਦੀ ਐਨ.ਆਰ.ਆਜ਼ੀ ਦੀ ਪੂਰੀ ਟੀਮ ਨੂੰ ਵੀ ਇਸ ਮੌਕੇ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ।
ਮੀਤ ਹੇਅਰ ਨੇ ਕਿਹਾ ਕਿ ਜੋ ਅਸੀ ਨਵੀਂ ਖੇਡ ਨੀਤੀ ਬਣਾ ਰਹੇ ਹਾਂ, ਉਸ ਵਿੱਚ ਇਸ ਗੱਲ ਦਾ ਵੀ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਕਿ ਵੱਖ ਵੱਖ ਖੇਡ ਵਿੰਗਾਂ ਤੇ ਖੇਡ ਅਕੈਡਮੀਆਂ ਦਾ ਮੁਕਾਬਲੇ ਵੀ ਕਰਵਾਏ ਜਾਣ ਤਾਂ ਕਿ ਖਿਡਾਰੀਆਂ ਦੀ ਪ੍ਰਤਿਭਾ ਨਿਖਾਰੀ ਜਾ ਸਕੇ। ਇਸ ਤੋਂ ਇਲਾਵਾ ਹਾਕੀ ਨੂੰ ਪ੍ਰਫੁਲਿਤ ਕਰਨ ਦੇ ਲਈ ਬਲਬੀਰ ਸਿੰਘ ਸੀਨੀਅਰ ਦੇ ਨਾਮ 'ਤੇ ਸਕਾਲਰਸ਼ਿਪ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਜ਼ੀ ਵੱਲੋਂ ਨਾਭਾ ਇਲਾਕੇ 'ਚ ਹਾਕੀ ਦਾ ਐਸਟਰੋਟਰਫ ਮੈਦਾਨ ਬਣਾਉਣ ਲਈ ਕੀਤੀ ਗਈ ਜਮੀਨ ਦੀ ਮੰਗ ਨੂੰ ਪੰਜਾਬ ਸਰਕਾਰ ਜ਼ਰੂਰ ਪੂਰਾ ਕਰੇਗੀ।

Have something to say? Post your comment

Sports

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ 

37ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੱਤਕੇ ਨੂੰ ਮਿਲੇਗਾ ਵੱਡਾ ਹੁਲਾਰਾ : ਹਰਜੀਤ ਸਿੰਘ ਗਰੇਵਾਲ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦਿੱਤੇ ਜਾਣਗੇ ਤਿੰਨ ਵਿਸ਼ੇਸ਼ ਗੱਤਕਾ ਐਵਾਰਡ : ਗਰੇਵਾਲ

ਪੰਜਾਬੀ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣਾ ਲਈ ਉਪਰਾਲੇ ਕੀਤੇ ਜਾਣਗੇ: ਮੀਤ ਹੇਅਰ 

ਮੀਤ ਹੇਅਰ ਨੇ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਤਰਾਸ਼ਣ ਉਤੇ ਦਿੱਤਾ ਜ਼ੋਰ

ਚੰਡੀਗੜ੍ਹ ਦੇ ਲੜਕੇ ਤੇ ਪੰਜਾਬ ਦੀਆਂ ਲੜਕੀਆਂ ਫੈਡਰੇਸ਼ਨ ਗੱਤਕਾ ਕੱਪ ਉਤੇ ਕਾਬਜ਼