Friday, April 26, 2024

Sports

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨੇ ਸਫ਼ਲਤਾ ਪੂਰਵਕ ਪੂਰਾ ਕੀਤਾ ਆਪਣੇ ਪਲੇਠੇ ਵਰ੍ਹੇ ਦਾ ਸਫ਼ਰ

PUNJAB NEWS EXPRESS | September 15, 2020 04:52 PM

ਪਟਿਆਲਾ:ਪੰਜਾਬ ਵਿੱਚ ਖੇਡ ਵਿਗਿਆਨ, ਖੇਡ ਤਕਨਾਲੋਜੀ, ਖੇਡ ਮੈਨੇਜਮੈਂਟ ਅਤੇ ਸਪੋਰਟਸ ਕੋਚਿੰਗ ਦੇ ਖੇਤਰਾਂ 'ਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ 'ਤੇ ਪਟਿਆਲਾ ਵਿਖੇ ਸਥਾਪਤ ਕੀਤੀ ਗਈ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨੇ ਆਪਣੇ ਪਲੇਠੇ ਵਰ੍ਹੇ ਦਾ ਪੰਧ ਪੜਾਅਵਾਰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਹੈ।
ਇਸ ਅਹਿਮ ਖੇਡ ਯੂਨੀਵਰਸਿਟੀ ਨੇ ਆਪਣੇ ਲਮੇਰੇ ਪੰਧ ਵੱਲ ਪਹਿਲਾ ਕਦਮ ਪਟਿਆਲਾ ਦੇ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਵਿਖੇ ਆਪਣਾ ਪਹਿਲਾ ਅਕਾਦਮਿਕ ਸ਼ੈਸ਼ਨ 1 ਸਤੰਬਰ 2019 ਤੋਂ ਸ਼ੁਰੂ ਕਰਕੇ ਪੁੱਟਿਆ ਸੀ ਅਤੇ ਹੁਣ ਇਸ ਨਾਲ ਰਾਜ ਦੇ ਕਈ ਕਾਲਜ ਜੁੜ ਚੁੱਕੇ ਹਨ।
ਇਸ ਵਕਾਰੀ ਖੇਡ ਯੂਨੀਵਰਸਿਟੀ ਪਹਿਲੇ ਉਪ ਕੁਲਪਤੀ ਲੈਫ. ਜਨਰਲ (ਸੇਵਾ ਮੁਕਤ) ਜੇ. ਐਸ. ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨੇ ਰਾਜ ਅੰਦਰਲੇ ਖੇਡ ਕਾਲਜਾਂ ਨੂੰ ਆਪਣੇ ਨਾਲ ਜੋੜ ਕੇ ਖੇਡ ਸਿੱਖਿਆ ਦੇ ਮਿਆਰੀਕਰਨ ਦੀ ਸ਼ੁਰੂਆਤ ਕੀਤੀ ਹੈ।
ਸ੍ਰੀ ਚੀਮਾ ਨੇ ਦੱਸਿਆ ਕਿ ਇਸ ਦੇ ਨਾਲ ਹੀ ਦੋ ਹੋਰ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਜਲੰਧਰ ਅਤੇ ਸਰਕਾਰੀ ਕਾਲਜ ਕਾਲਾ ਅਫ਼ਗਾਨਾ, ਗੁਰਦਾਸਪੁਰ ਨੂੰ ਇਸ ਯੂਨੀਵਰਸਿਟੀ ਦੇ ਕਾਂਸਟੀਚੂਐਂਟ ਕਾਲਜ ਦਾ ਦਰਜਾ ਪ੍ਰਦਾਨ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਅਤੇ ਯੂਨੀਵਰਸਿਟੀ ਦੇ ਰਜਿਸਟਰਾਰ ਸ੍ਰੀਮਤੀ ਸੁਰਭੀ ਮਲਿਕ ਵੀ ਮੌਜੂਦ ਸਨ।
ਉਪ ਕੁਲਪਤੀ ਨੇ ਦੱਸਿਆ ਕਿ ਖੇਡ ਯੂਨੀਵਰਸਿਟੀ ਦੇ ਸਿੱਧੂਵਾਲ ਵਿਖੇ ਬਣਾਏ ਜਾ ਰਹੇ ਨਵੇਂ ਕੈਂਪਸ ਦੀ ਉਸਾਰੀ ਲਈ ਇਮਾਰਤ ਦਾ ਖਾਕਾ ਆਪਣੇ ਅੰਤਿਮ ਪੜਾਅ 'ਤੇ ਹੈ ਅਤੇ ਅਕਤਬੂਰ ਮਹੀਨੇ ਦੇ ਅਖੀਰ 'ਚ ਇਸ ਦਾ ਨੀਂਹ ਪੱਥਰ ਰੱਖੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਅਤੇ ਲਾਕਡਾਊਨ ਦੇ ਬਾਵਜੂਦ ਇਸ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦੇ ਦਾਖਲੇ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ ਇਸਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਬੀ.ਪੀ.ਈ.ਐਸ. ਦੀਆਂ 50 ਸੀਟਾਂ ਲਈ 140 ਅਰਜ਼ੀਆਂ ਪੁੱਜੀਆਂ ਹਨ। ਇਸ ਲਈ ਪਹਿਲੇ 50 ਵਿਦਿਆਰਥੀਆਂ ਦੀ ਮੈਰਿਟ ਸੂਚੀ ਜਾਰੀ ਵੀ ਕਰ ਦਿੱਤੀ ਗਈ ਹੈ।
ਸ੍ਰੀ ਜੇ.ਐਸ. ਚੀਮਾ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਪੋਸਟ ਗਰੈਜੂਏਸ਼ਨ ਇਨ ਯੋਗਾ ਅਤੇ ਐਮ.ਐਸ.ਸੀ. ਯੋਗਾ ਦੇ ਕੋਰਸਾਂ ਦੀ ਰਜਿਸਟ੍ਰੇਸ਼ਨ ਨੂੰ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ ਦੇ ਮਕਸਦ ਨਾਲ ਪ੍ਰੋ. ਗੁਰਸੇਵਕ ਸਿੰਘ ਸਰੀਰਕ ਸਿੱਖਿਆ ਕਾਲਜ ਵਿਖੇ ਜਿਮਨੇਜ਼ੀਅਮ ਹਾਲ ਦੇ ਨਵੀਨੀਕਰਨ ਦਾ ਕੰਮ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਵੱਲੋਂ 15 ਅਗਸਤ ਨੂੰ ਸ਼ੁਰੂ ਕਰਵਾਇਆ ਗਿਆ ਸੀ।
ਰਜਿਸਟਰਾਰ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਯੂਨੀਵਰਸਿਟੀ ਮੁੱੱਖ ਮੰੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣਾਉਣ ਦੇ ਲਏ ਗਏ ਸੁਪਨੇ ਨੂੰ ਪੂਰਾ ਕਰਨ 'ਚ ਆਪਣੀ ਅਹਿਮ ਭੂਮਿਕਾ ਨਿਭਾਏਗੀ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ