Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Sports

ਰਾਣਾ ਸੋਢੀ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪਰਮਿੰਦਰ ਸਿੰਘ ਆਹਲੂਵਾਲੀਆ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

IANS | October 12, 2020 02:39 PM

ਚੰਡੀਗੜ੍ਹ:ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪਰਮਿੰਦਰ ਸਿੰਘ ਆਹਲੂਵਾਲੀਆ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਾ. ਆਹਲੂਵਾਲੀਆ ਦਾ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ।

ਆਪਣੇ ਸ਼ੋਕ ਸੁਨੇਹੇ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਖੰਨਾ ਨੇੜਲੇ ਪਿੰਡ ਕਲਾਲਮਾਜਰਾ ਦੇ ਰਹਿਣ ਵਾਲੇ ਡਾ. ਪਰਮਿੰਦਰ ਸਿੰਘ, ਜਿਹੜੇ 2015 ਵਿੱਚ ਡਿਪਟੀ ਡਾਇਰੈਕਟਰ ਖੇਡਾਂ ਵਜੋਂ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਅਤੇ ਬਾਅਦ ਵਿੱਚ ਡਾਇਰੈਕਟਰ ਬਣੇ, ਨੇ ਯੂਨੀਵਰਸਿਟੀ ਦੀ ਖੇਡਾਂ ਵਿੱਚ ਪੁਰਾਣੀ ਸ਼ਾਨ ਬਹਾਲ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ। ਡਾ. ਆਹਲੂਵਾਲੀਆ ਨੂੰ ਪਿਛਲੇ ਮਹੀਨੇ ਕੋਰੋਨਾ ਹੋਇਆ ਸੀ ਅਤੇ ਉਹ 14 ਦਿਨਾਂ ਲਈ ਇਕਾਂਤਵਾਸ ਵਿੱਚ ਵੀ ਰਹੇ।

ਖੇਡ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਅਕਾਲ ਚਲਾਣਾ ਪੰਜਾਬ ਯੂਨੀਵਰਸਿਟੀ ਦੇ ਨਾਲ-ਨਾਲ ਇਸ ਖਿੱਤੇ ਦੇ ਸਮੁੱਚੇ ਖੇਡ ਭਾਈਚਾਰੇ ਲਈ ਵੱਡਾ ਘਾਟਾ ਹੈ ਅਤੇ ਸਾਨੂੰ ਇਸ ਖ਼ਬਰ ਨਾਲ ਸਦਮਾ ਲੱਗਿਆ ਹੈ। ਉਹ ਉਤਸ਼ਾਹੀ ਖਿਡਾਰੀ ਤੇ ਖੇਡ ਪ੍ਰਸ਼ਾਸਕ ਸਨ ਅਤੇ ਉਨ੍ਹਾਂ ਦੇ ਤੁਰ ਜਾਣ ਦਾ ਘਾਟਾ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਯੂਨੀਵਰਸਿਟੀ ਨੇ 13 ਸਾਲਾ ਦੇ ਵਕਫ਼ੇ ਮਗਰੋਂ 2019 ਵਿੱਚ ਅਤੇ ਇਸ ਸਾਲ 2020 ਵਿੱਚ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫ਼ੀ ਜਿੱਤੀ। ਇਸ ਤੋਂ ਪਹਿਲਾਂ ਇਸ ਵਰ੍ਹੇ ਯੂਨੀਵਰਸਿਟੀ ਨੇ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਦੀ ਟਰਾਫ਼ੀ ਵੀ ਜਿੱਤੀ।ਰਾਣਾ ਸੋਢੀ ਨੇ ਆਹਲੂਵਾਲੀਆ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਸਦਮਾ ਸਹਿਣ ਦੀ ਸ਼ਕਤੀ ਦੇਵੇ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ