Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Sports

ਰਾਣਾ ਸੋਢੀ ਵੱਲੋਂ ਵਾਤਾਵਰਣ ਅਤੇ ਮਨੁੱਖੀ ਜਾਨਾਂ ਬਚਾਉਣ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

PUNJAB NEWS EXPRESS | October 15, 2020 03:21 PM

ਚੰਡੀਗੜ੍ਹ:ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਕਿਉਂ ਜੋ ਇਸ ਦਾ ਵਾਤਾਵਰਣ ’ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਨਾਲ ਹੀ ਇਹ ਰੁਝਾਨ ਸੜਕੀ ਹਾਦਸਿਆਂ ਦਾ ਕਾਰਨ ਬਣਦਾ ਹੈ।

ਇਥੇ ਜਾਰੀ ਪ੍ਰੈੱਸ ਬਿਆਨ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਪਰਾਲੀ ਸਾੜਨ ਨਾਲ ਮਿੱਟੀ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਮੱਲੜ੍ਹ ਮਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਣ 'ਤੇ ਮਾੜਾ ਅਸਰ ਪੈਂਦਾ ਹੈ, ਸਗੋਂ ਧਰਤੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਇਸ ਤੋਂ ਇਲਾਵਾ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣਾ ਸੜਕੀ ਹਾਦਸਿਆਂ ਦਾ ਵੱਡਾ ਕਾਰਨ ਬਣ ਰਿਹਾ ਹੈ ਕਿਉਂਕਿ ਧੂੰਏਂ ਕਾਰਨ ਵਾਹਨ ਚਾਲਕਾਂ ਨੂੰ ਸਾਫ਼ ਨਜ਼ਰ ਨਹੀਂ ਆਉਂਦਾ।

ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਪਰਾਲੀ ਸਾੜਨ ਦੇ ਰੁਝਾਨ ਨਾਲ ਨਜਿੱਠਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਪ੍ਰਦੂਸ਼ਤ ਹੋਈ ਹਵਾ ਕੋਰੋਨਾ ਮਹਾਂਮਾਰੀ ਦੌਰਾਨ ਹੋਰ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ ਵਧੇਰੇ ਜ਼ੋਖ਼ਮ ਪੈਦਾ ਕਰ ਰਹੀ ਹੈ।

ਕੰਬਾਈਨ ਚਾਲਕਾਂ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਅਤਿ-ਆਧੁਨਿਕ ਤਰੀਕੇ ਅਪਨਾਉਣ ਦੀ ਅਪੀਲ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਕੰਬਾਈਨ ਨਾਲ ਜੁੜਿਆ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਸੁਪਰ ਐਸ.ਐਮ.ਐਸ.) ਪਰਾਲੀ ਨੂੰ ਬਾਰੀਕ ਟੁਕੜਿਆਂ ਵਿੱਚ ਕੱਟ ਦਿੰਦਾ ਹੈ ਜਿਸ ਨਾਲ ਬੀਜਾਈ ਵਾਲੀਆਂ ਮਸ਼ੀਨਾਂ ਲਈ ਖੇਤਾਂ ਵਿੱਚ ਕੰਮ ਕਰਨਾ ਸੌਖਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਖ਼ਤਮ ਕਰਨ ਲਈ ਸੁਪਰ ਐਸ.ਐਮ.ਐਸ. ਤਕਨਾਲੌਜੀ ਹੀ ਇੱਕੋ-ਇੱਕ ਕਾਰਗਰ ਤਰੀਕਾ ਹੈ ਕਿਉਂਕਿ ਇਸ ਨਾਲ ਕੀਤਾ ਗਿਆ ਪਰਾਲੀ ਦਾ ਬਾਰੀਕ ਟੋਕਾ ਖੇਤ ਵਿੱਚ ਆਸਾਨੀ ਨਾਲ ਰਲ ਜਾਂਦਾ ਹੈ ਅਤੇ ਹੋਰ ਫ਼ਸਲਾਂ ਦੀ ਸਿੱਧੀ ਬਿਜਾਈ ਸੌਖਿਆਂ ਹੀ ਕੀਤੀ ਜਾ ਸਕਦੀ ਹੈ।

ਰਾਣਾ ਸੋਢੀ ਨੇ ਕਿਹਾ ਕਿ ਕਿਸਾਨਾਂ ਵਿੱਚ ਨਵੀਆਂ ਤਕਨੀਕਾਂ ਨੂੰ ਹੋਰ ਉਤਸ਼ਾਹਤ ਕਰਨ ਦੇ ਨਾਲ-ਨਾਲ ਫ਼ਸਲੀ ਰਹਿੰਦ-ਖੂੰਹਦ ਦੇ ਖੇਤਾਂ ਵਿੱਚ ਅਤੇ ਖੇਤਾਂ ਤੋਂ ਬਾਹਰ ਪ੍ਰਬੰਧਨ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਤਾਂ ਜੋ ਪਰਾਲੀ ਨੂੰ ਜੈਵਿਕ ਖਾਦ ਵਿੱਚ ਬਦਲਿਆ ਜਾ ਸਕੇ। ਮੰਤਰੀ ਨੇ ਅੱਗੇ ਕਿਹਾ ਕਿ ਵਾਤਾਵਰਣ ਬਚਾਉਣਾ ਪੰਜਾਬੀਆਂ ਦੀ ਰਵਾਇਤ ਰਹੀ ਹੈ ਅਤੇ ਜੇ ਕੁਦਰਤ ਨੂੰ ਹੱਦੋਂ ਵੱਧ ਪਲੀਤ ਕੀਤਾ ਗਿਆ ਤਾਂ ਅਸੀਂ ਖ਼ੁਦ ਵੀ ਕੁਦਰਤ ਦੇ ਕਹਿਰ ਦਾ ਸ਼ਿਕਾਰ ਹੋਵਾਂਗੇ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ