Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Sports

ਪਿਛਲੀ ਸਰਕਾਰ ਸਮੇਂ ਇਨਾਮੀ ਰਾਸ਼ੀ ਤੋਂ ਵਾਂਝੇ 2339 ਖਿਡਾਰੀਆਂ ਦਾ ਨਕਦ ਇਨਾਮੀ ਰਾਸ਼ੀ ਨਾਲ ਸਨਮਾਨ ਛੇਤੀ: ਰਾਣਾ ਸੋਢੀ

PUNJAB NEWS EXPRESS | November 18, 2020 05:18 PM

ਚੰਡੀਗੜ:ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਨਾਮੀ ਰਾਸ਼ੀ ਤੋਂ ਵਾਂਝੇ ਰਹੇ ਕਰੀਬ 2400 ਖਿਡਾਰੀਆਂ ਨੂੰ ਜਲਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 2017 ਤੋਂ ਹੁਣ ਤੱਕ ਦੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਰਹਿੰਦੇ ਜੇਤੂ ਖਿਡਾਰੀਆਂ ਨੂੰ ਵੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਇੱਥੇ ਖੇਡ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਰਾਜ ਭਰ ਦੇ ਜ਼ਿਲ•ਾ ਖੇਡ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਰਾਣਾ ਸੋਢੀ ਨੇ ਵਿਭਾਗੀ ਅਧਿਕਾਰੀਆਂ ਨੂੰ ਇਨਾਮਾਂ ਦੀ ਪੜਾਅਵਾਰ ਵੰਡ ਲਈ ਸੂਚੀਆਂ ਤਿਆਰ ਕਰਨ ਲਈ ਆਖਦਿਆਂ ਕਿਹਾ ਕਿ ਸਾਲ 2007 ਤੋਂ 2015 ਤੱਕ ਦੇ 2339 ਖਿਡਾਰੀਆਂ ਸਣੇ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਣ ਵਾਲਿਆਂ ਨੂੰ ਇਨਾਮੀ ਰਾਸ਼ੀ ਦੀ ਵੰਡ ਲਈ ਵਿਭਾਗ ਕੋਲ ਫੰਡ ਮੌਜੂਦ ਹਨ, ਜਿਸ ਦੀ ਵੰਡ ਛੇਤੀ ਸ਼ੁਰੂ ਕੀਤੀ ਜਾਵੇਗੀ। ਜ਼ਿਲ•ਾ ਖੇਡ ਅਫ਼ਸਰਾਂ ਨੂੰ ਖੇਡ ਗਤੀਵਿਧੀਆਂ ਮੁੜ ਸ਼ੁਰੂ ਕਰਨ ਬਾਰੇ ਕੇਂਦਰੀ ਸਿਹਤ ਮੰਤਰਾਲੇ, ਖੇਡ ਅਥਾਰਟੀ ਆਫ ਇੰਡੀਆ (ਸਾਈ) ਅਤੇ ਪੰਜਾਬ ਦੇ ਸਿਹਤ ਵਿਭਾਗ ਦੇ ਸਟੈਂਡਰਡ ਅਪਰੇਟਿੰਗ ਪ੍ਰੋਸੀਜਰਜ਼ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦਾ ਆਦੇਸ਼ ਦਿੰਦਿਆਂ ਉਨ•ਾਂ ਕਿਹਾ ਕਿ ਹਰੇਕ ਖਿਡਾਰੀ ਦਾ ਆਰ.ਟੀ.ਪੀ.ਸੀ.ਆਰ. ਟੈਸਟ ਲਾਜ਼ਮੀ ਹੈ ਅਤੇ ਸਟੇਡੀਅਮਾਂ ਦੇ ਦਾਖ਼ਲੇ ਵਾਲੀ ਥਾਂ ਥਰਮਲ ਸਕੈਨਿੰਗ ਦਾ ਪ੍ਰਬੰਧ ਜ਼ਰੂਰ ਕੀਤਾ ਜਾਵੇ। ਇਸ ਤੋਂ ਇਲਾਵਾ ਸਿਖਲਾਈ ਪ੍ਰੋਗਰਾਮ ਵਿੱਚ ਇਕੋ ਸਮੇਂ ਸਾਰੇ ਖਿਡਾਰੀਆਂ ਦੀ ਹਾਜ਼ਰੀ ਦੀ ਥਾਂ ਗਰੁੱਪਾਂ ਵਿੱਚ ਸਿਖਲਾਈ ਦਿੱਤੀ ਜਾਵੇ। ਉਨ•ਾਂ ਕਿਹਾ ਕਿ ਹਰੇਕ ਸਿਖਲਾਈ ਸੈਸ਼ਨ ਤੋਂ ਬਾਅਦ ਸਟੇਡੀਅਮਾਂ ਨੂੰ ਰੋਗਾਣੂ ਮੁਕਤ ਕਰਨਾ ਯਕੀਨੀ ਬਣਾਇਆ ਜਾਵੇ। ਇਨ•ਾਂ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਲਈ ਜ਼ਿਲ•ਾ ਖੇਡ ਅਫ਼ਸਰ ਪੂਰੀ ਤਰ•ਾਂ ਜ਼ਿੰਮੇਵਾਰ ਹੋਣਗੇ।
ਖੇਡ ਮੰਤਰੀ ਨੇ ਜ਼ਿਲ•ਾ ਖੇਡ ਅਫ਼ਸਰਾਂ ਨੂੰ ਕਿਹਾ ਕਿ ਜੇ ਕੋਈ ਖਿਡਾਰੀ ਕੌਮਾਂਤਰੀ ਪੱਧਰ ਉਤੇ ਮੁਕਾਬਲਿਆਂ ਵਿੱਚ ਭਾਗ ਲੈਣਾ ਚਾਹੁੰਦਾ ਹੈ ਅਤੇ ਉਸ ਨੂੰ ਮਾਲੀ ਮਦਦ ਦੀ ਲੋੜ ਹੈ ਤਾਂ ਉਹ ਸਬੰਧਤ ਜ਼ਿਲ•ਾ ਖੇਡ ਅਫ਼ਸਰ ਨਾਲ ਮੁਲਾਕਾਤ ਕਰ ਕੇ ਮਦਦ ਲੈ ਸਕਦਾ ਹੈ। ਵਿਭਾਗ ਦੀ ਇਹ ਕੋਸ਼ਿਸ਼ ਹੈ ਕਿ ਕੋਈ ਵੀ ਹੋਣਹਾਰ ਖਿਡਾਰੀ ਮੁਕਾਬਲਿਆਂ ਵਿੱਚ ਭਾਗ ਲੈਣ ਤੋਂ ਵਾਂਝਾ ਨਾ ਰਹੇ। ਉਨ•ਾਂ ਉੱਭਰਦੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਹਰੇਕ ਸਟੇਡੀਅਮ ਵਿੱਚ ਮਹਾਨ ਖਿਡਾਰੀਆਂ ਦੀਆਂ ਤਸਵੀਰਾਂ ਤੇ ਉਪਲਬਧੀਆਂ ਵਾਲੇ ਫਲੈਕਸ ਲਾਉਣ ਬਾਰੇ ਵੀ ਕਿਹਾ। ਇਸ ਦੇ ਨਾਲ-ਨਾਲ ਪੰਜਾਬ ਦੀ ਖੇਡ ਨੀਤੀਆਂ ਦੀਆਂ ਵਿਸ਼ੇਸ਼ਤਾਵਾਂ ਜਿਵੇਂ ਕਿ ਨਕਦ ਇਨਾਮੀ ਰਾਸ਼ੀ, ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਅਤੇ ਮਹਾਰਾਜਾ ਰਣਜੀਤ ਸਿੰਘ ਐਵਾਰਡਾਂ ਬਾਰੇ ਸਕੂਲਾਂ ਵਿੱਚ ਕਿਤਾਬਚੇ ਵੰਡੇ ਜਾਣ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਆਉਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਅਧਿਕਾਰੀਆਂ ਨੂੰ ਸਿਖਲਾਈ ਗਤੀਵਿਧੀਆਂ ਮੁੜ ਸ਼ੁਰੂ ਕਰਨ ਦੌਰਾਨ 'ਸਾਈ' ਤੇ ਖੇਡ ਵਿਭਾਗ ਦੇ ਨਿਰਧਾਰਤ ਮਾਪਦੰਡਾਂ ਬਾਰੇ ਤਫ਼ਸੀਲ ਨਾਲ ਸਮਝਾਇਆ ਅਤੇ ਇਸ ਦੌਰਾਨ ਆਉਣ ਵਾਲੀਆਂ ਪ੍ਰੇਸ਼ਾਨੀਆਂ ਬਾਬਤ ਪੁੱਛਿਆ। ਉਨ•ਾਂ ਕਿਹਾ ਕਿ ਖਿਡਾਰੀਆਂ ਜਾਂ ਉਨ•ਾਂ ਦੇ ਮਾਪਿਆਂ ਤੋਂ ਸਿਖਲਾਈ ਸੈਸ਼ਨਾਂ ਵਿੱਚ ਸ਼ਾਮਲ ਹੋਣ ਲਈ ਸਹਿਮਤੀ ਪੱਤਰ ਲਿਆ ਜਾਵੇ ਅਤੇ ਹਰੇਕ ਖਿਡਾਰੀਆਂ ਦੇ ਫੋਨ ਉਤੇ 'ਆਰੋਗਿਆ ਸੇਤੂ' ਐਪ ਡਾਊਨਲੋਡ ਹੋਣਾ ਜ਼ਰੂਰੀ ਹੈ।ਉਨ•ਾਂ ਖਿਡਾਰੀਆਂ ਦੀ ਨਰਸਰੀ ਤਿਆਰ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਾਈਆਂ ਤਾਂ ਜੋ ਹਰੇਕ ਖੇਡ ਲਈ ਖਿਡਾਰੀਆਂ ਦੀ ਚੋਣ ਵਾਸਤੇ ਵਿਆਪਕ ਆਧਾਰ ਤਿਆਰ ਹੋ ਸਕੇ।ਮੀਟਿੰਗ ਦੌਰਾਨ ਜੁਆਇੰਟ ਸਕੱਤਰ ਖੇਡ ਕੌਂਸਲ ਕਰਤਾਰ ਸਿੰਘ ਤੇ ਸਾਰੇ ਜ਼ਿਲਿ•ਆਂ ਦੇ ਖੇਡ ਅਫ਼ਸਰ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ