Friday, April 26, 2024

Sports

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ 2.60 ਕਰੋੜ ਦੇ ਫੰਡ ਜਾਰੀ

PUNJAB NEWS EXPRESS | March 15, 2021 05:26 PM

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਸੂਬੇ ਦੇ 14 ਜ਼ਿਲ੍ਹਿਆਂ ਵਾਸਤੇ 2.60 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ।ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਰਾਸ਼ੀ ਜ਼ਿਲ੍ਹਾ ਸਿੱਖਿਆ ਅਫਸਰਾਂ ਦੇ ਖਾਤੇ ਵਿੱਚ ਪਾ ਦਿੱਤੀ ਹੈ। ਇਹ ਰਾਸ਼ੀ ਹੁਸ਼ਿਆਰਪੁਰ, ਜਲੰਧਰ, ਕਪੁਰਥਲਾ, ਲੁਧਿਆਣਾ, ਮਾਨਸਾ ਮੋਗਾ, ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਪਠਾਨਕੋਟ, ਰੂਪ ਨਗਰ, ਸੰਗਰੂਰ, ਐਸ.ਏ.ਐਸ. ਨਗਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਲਈ ਜਾਰੀ ਕੀਤੀ ਗਈ ਹੈ।

ਬੁਲਾਰੇ ਅਨੁਸਾਰ ਇਹ ਫੰਡ ਖੇਡਾਂ ਦਾ ਮਿਆਰ ਨੂੰ ਉੱਚਾ ਚੁੱਕਣ ਲਈ ਵਰਤੋਂ ਵਿੱਚ ਲਿਆਂਦੇ ਜਾਣੇ ਹਨ। ਬੁਲਾਰੇ ਦੇ ਅਨੁਸਾਰ ਖੇਡ ਮੈਦਾਨਾਂ ਦੇ ਨਿਰਮਾਣ ਅਤੇ ਖੇਡ ਸਮਾਨ ਖਰੀਦਣ ਵਾਸਤੇ ਸਕੂਲਾਂ ਨੂੰ ਪੰਜ ਮਂੈਬਰੀ ਕਮੇਟੀ ਗਠਿਤ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ ਜਿਨ੍ਹਾਂ ਵਿੱਚ ਇੱਕ ਸਕੂਲ ਮੁਖੀ, ਸਕੂਲ ਮੈਨੇਜਮੈਂਟ ਕਮੇਟੀਆਂ (ਐਸ.ਐਮ.ਸੀ.) ਦੇ ਦੋ ਮੈਂਬਰ ਅਤੇ ਸਕੂਲ ਅਧਿਆਪਕਾਂ ਵਿੱਚੋਂ ਦੋ ਮੈਂਬਰ ਲੈਣ ਲਈ ਵਿਵਸਥਾ ਕੀਤੀ ਗਈ ਹੈ। ਜਿਸ ਸਕੂਲ ਵਿੱਚ ਖੇਡਾਂ ਨਾਲ ਸਬੰਧਿਤ ਅਧਿਆਪਕ ਕੰਮ ਕਰਦਾ ਹੈ, ਉਸ ਨੂੰ ਕਮੇਟੀ ਵਿੱਚ ਸ਼ਾਮਲ ਕਰਨ ਨੂੰ ਯਕੀਨੀ ਬਨਾਉਣ ਲਈ ਵੀ ਕਿਹਾ ਗਿਆ ਹੈ।

ਬੁਲਾਰੇ ਅਨੁਸਾਰ ਖੇਡ ਮੈਦਾਨ ਦੀ ਤਿਆਰੀ ਕਰਨ ਤੋਂ ਪਹਿਲਾਂ ਤੋਂ ਲੈ ਕੇ ਕੰਮ ਦੇ ਮੁਕੰਮਲ ਹੋਣ ਤੱਕ ਦੀਆਂ ਸਾਰੀਆਂ ਫੋਟੋ ਲੈ ਕੇ ਇਨ੍ਹਾਂ ਨੂੰ ਸਕੂਲ ਦੇ ਰਿਕਾਰਡ ਵਿੱਚ ਰੱਖਣ ਲਈ ਵੀ ਆਖਿਆ ਗਿਆ ਹੈ। ਖੇਡਾਂ ਦਾ ਸਮਾਨ ਖਰੀਦਣ ਲਈ ਖਿਡਾਰੀਆਂ ਦੀ ਉਮਰ ਅਤੇ ਿਗ ਦਾ ਖਿਆਲ ਰੱਖਣ ਅਤੇ ਖੇਡਾਂ ਦਾ ਵਧੀਆ ਕੁਆਲਟੀ ਦਾ ਸਮਾਨ ਖਰੀਦ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

ਬੁਲਾਰੇ ਅਨੁਸਾਰ ਇਨ੍ਹਾਂ ਸਾਰੀਆਂ ਗਤੀਵਿਧੀਆਂ ’ਤੇ ਨਿਗਰਾਣੀ ਰੱਖਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਦੀਆਂ ਟੀਮਾਂ ਸਮੇਂ ਸਮੇਂ ਸਕੂਲਾਂ ਦਾ ਦੌਰਾ ਕਰਨਗੀਆਂ। ਖੇਡ ਮੈਦਾਨਾਂ ਦੀ ਤਿਆਰੀ ਦੇ ਕੰਮ ’ਤੇ ਨਜ਼ਰ ਰੱਖਣ ਅਤੇ ਖੇਡ ਦੇ ਸਮਾਨ ਦੀ ਖਰੀਦ ਸਮੇਂ ਜ਼ਿਲ੍ਹਾ ਸਿੱਖਿਆ ਅਫ਼ਸਰ/ਡੀ.ਐਮ.ਸਪੋਰਟਸ/ਬੀ.ਐਮ. ਸਪੋਰਟਸ ਨੂੰ ਸਕੂਲ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ। ਨਿਯਮਾਂ ਦੇ ਅਨੁਸਾਰ ਕੰਮ ਨਾ ਕਰਨ ਵਾਲਿਆਂ ਵਿਰੁੱਧ ਸਖਤ ਵਿਭਾਗੀ ਕਾਰਵਾਈ ਕਰਨ ਦੀ ਵੀ ਚੇਤਾਵਨੀ ਦਿੱਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ