Friday, April 26, 2024

Sports

ਸਰਕਾਰ ਵਲੋਂ ਕੋਚਾਂ ਦੀਆਂ ਜਾਇਜ਼ ਮੰਗਾਂ ਸੁਹਿਰਦਤਾ ਨਾਲ ਵਿਚਾਰੀਆਂ ਜਾਣਗੀਆਂ: ਡਾਇਰੈਕਟਰ ਖੇਡ ਵਿਭਾਗ

PUNJAB NEWS EXPRESS | May 20, 2021 03:39 PM

ਚੰਡੀਗੜ: ਖੇਡ ਵਿਭਾਗ ਦੀ ਪੰਜਾਬ ਕੋਚਜ਼ ਐਸੋਸੀਏਸ਼ਨ ਦੇ ਇੱਕ ਵਫ਼ਦ ਵਲੋਂ ਕੋਚਾਂ ਦੀਆਂ ਲੰਬਿਤ ਪਈਆਂ ਜਾਇਜ਼ ਮੰਗਾਂ ਵੱਲ ਧਿਆਨ ਦਿਵਾਉਣ ਦੇ ਮੱਦੇਨਜ਼ਰ ਅੱਜ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ.ਖਰਬੰਦਾ ਨਾਲ ਮੁਲਾਕਾਤ ਕੀਤੀ ਗਈ।
ਵਫ਼ਦ ਦੇ ਮੈਂਬਰਾਂ ਨਵਿੰਦਰ ਸਿੰਘ (ਪ੍ਰਧਾਨ), ਜਨਰਲ ਸੱਕਤਰ ਉਮੇਸ਼ ਸ਼ਰਮਾ, ਗੁਰਮੀਤ ਸਿੰਘ ਅਤੇ ਬਲਜੀਤ ਸਿੰਘ ਨੇ ਡਾਇਰੈਕਟਰ ਨੂੰ ਵਿਭਾਗ ਵਿੱਚ ਤਰੱਕੀਆਂ, ਤਾਇਨਾਤੀਆਂ ਅਤੇ ਤਬਾਦਲਿਆਂ ਸਬੰਧੀ ਲੰਬੇ ਸਮੇਂ ਤੋਂ ਲੰਬਿਤ ਪਈਆਂ ਹੱਕੀ ਮੰਗਾਂ ਤੋਂ ਜਾਣੂ ਕਰਵਾਇਆ। ਉਨਾਂ ਇਹ ਵੀ ਕਿਹਾ ਕਿ ਕੋਚ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਦੀ ਅਸੀਮ ਸਮਰੱਥਾ ਨੂੰ ਸਕਾਰਾਤਮਕ ਢੰਗ ਨਾਲ ਸੇਧ ਦੇਣ ਲਈ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਸੇਵਾਵਾਂ ਨਿਭਾ ਰਹੇ ਹਨ। ਵਫਦ ਨੇ ਡਾਇਰੈਕਟਰ ਨੂੰ ਅਪੀਲ ਕੀਤੀ ਕਿ ਕੋਚਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ ਕਿਉਂਕਿ ਇਸ ਨਾਲ ਡਿਊਟੀ ਹੋਰ ਵਧੇਰੇ ਉਤਸ਼ਾਹ ਨਾਲ ਨਿਭਾਉਣ ਲਈ ਉਹਨਾਂ ਦੇ ਮਨੋਬਲ ਨੂੰ ਉੱਚਾ ਚੁੱਕਣ ਵਿੱਚ ਮਦਦ ਮਿਲੇਗੀ।

ਇਸ ਦੌਰਾਨ ਵਫਦ ਨਾਲ ਗੱਲਬਾਤ ਕਰਦਿਆਂ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਸੂਬੇ ਭਰ ਦੇ ਕੋਚਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਪੂਰੀ ਹਮਦਰਦੀ ਨਾਲ ਉਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਵਿਚਾਰਿਆ ਜਾਵੇਗਾ। ਉਨਾਂ ਕਿਹਾ ਕਿ ਰਾਜ ਸਰਕਾਰ ਆਮ ਤੌਰ ‘ਤੇ ਅਤੇ ਵਿਸ਼ੇਸ਼ ਕਰਕੇ ਖੇਡ ਵਿਭਾਗ ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਤੀ ਪੂਰੀ ਤਰਾਂ ਸੁਹਿਰਦ ਹੈ। ਸ਼੍ਰੀ ਖਰਬੰਦਾ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਅਸੀਮ ਸਮਰੱਥਾ ਨੂੰ ਸਕਾਰਾਤਮਕ ਸੇਧ ਦੇ ਕੇ ਪੰਜਾਬ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।

ਡਾਇਰੈਕਟਰ ਨੇ ਸਾਰੇ ਜੂਨੀਅਰ ਕੋਚਾਂ ਦੀ ਸੀਨੀਅਰਤਾ ਨੂੰ ਸਮਾਂਬੱਧ ਢੰਗ ਨਾਲ ਅੰਤਮ ਰੂਪ ਦੇਣ ਲਈ ਵਿਭਾਗੀ ਪ੍ਰਕਿਰਿਆ ਦਾ ਸਮਾਂ ਵੀ ਨਿਰਧਾਰਤ ਕੀਤਾ। ਉਨਾਂ ਕਿਹਾ ਕਿ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਪਹਿਲਾਂ ਹੀ ਨਿਰਦੇਸ਼ ਦੇ ਚੁੱਕੇ ਹਨ ਕਿ ਅਗਲੇ ਮਹੀਨੇ ਦੇ ਅੰਤ ਤੱਕ ਸਾਰੇ ਯੋਗ ਕੋਚਾਂ ਨੂੰ ਤਰੱਕੀ ਦਿੱਤੀ ਜਾਵੇ। ਸ੍ਰੀ ਖਰਬੰਦਾ ਨੇ ਕਿਹਾ ਕਿ ਇਸ ਸਬੰਧੀ ਵਿਭਾਗ ਵਲੋਂ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਡਾਇਰੈਕਟਰ ਨੇ ਕਿਹਾ ਕਿ ਤੰਦਰੁਸਤ ਅਤੇ ਸੇਧਪੂਰਨ ਸਮਾਜ ਦੀ ਸਿਰਜਣਾ ਵਿੱਚ ਕੋਚਾਂ ਦੀ ਭੂਮਿਕਾ ਬਹੁਤ ਅਹਿਮ ਹੁੰਦੀ ਹੈ ਇਸ ਲਈ ਉਹਨਾਂ ਨੂੰ ਆਪਣੀ ਡਿਊਟੀ ਪੂਰੇ ਜੋਸ਼-ਓ-ਖ਼ਰੋਸ਼ ਨਾਲ ਨਿਭਾਉਂਦਿਆਂ ਚੰਗੇ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਨੇ ਕੋਵਿਡ ਮਹਾਂਮਾਰੀ ਦੇ ਖਾਤਮੇ ਤੋਂ ਬਾਅਦ ਸੂਬੇ ਵਿੱਚ ਖੇਡਾਂ ਸਬੰਧੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਣ ਲਈ ਵੀ ਕੋਚਾਂ ਨੂੰ ਅਪੀਲ ਕੀਤੀ। ਸ੍ਰੀ ਖਰਬੰਦਾ ਨੇ ਇਸ ਨੇਕ ਕੰਮ ਲਈ ਕੋਚਾਂ ਨੂੰ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਜੁਆਇੰਟ ਡਾਇਰੈਕਟਰ ਸਪੋਰਟਸ ਸ੍ਰੀ ਕਰਤਾਰ ਸਿੰਘ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ