Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Sports

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਨਾਂ 'ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ

PUNJABNEWS EXPRESS | December 16, 2021 08:12 PM

ਲੁਧਿਆਣਾ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਦੇ ਨਾਂ ‘ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਅੰਬੇਡਕਰ ਭਵਨ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵੱਕਾਰੀ ਅੰਬੇਡਕਰ ਭਵਨ ਵਿਖੇ ਚੱਲ ਰਹੇ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਨਗਰ ਨਿਗਮ ਲੁਧਿਆਣਾ ਨੂੰ 4.14 ਕਰੋੜ ਰੁਪਏ ਦਾ ਚੈੱਕ ਸੌਂਪਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਟਰੌਮਾ ਸੈਂਟਰ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ ਅਤੇ ਇਹ ਸੈਂਟਰ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਬੇਡਕਰ ਭਵਨ 'ਤੇ ਹੁਣ ਤੱਕ 10 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਜਿਸ ਵਿੱਚੋਂ 4 ਕਰੋੜ ਰੁਪਏ ਗਲਾਡਾ ਵੱਲੋਂ, 1.65 ਕਰੋੜ ਰੁਪਏ ਲੁਧਿਆਣਾ ਇੰਪਰੂਵਮੈਂਟ ਟਰੱਸਟ ਵੱਲੋਂ ਅਤੇ ਬਾਕੀ ਨਗਰ ਨਿਗਮ ਲੁਧਿਆਣਾ ਵੱਲੋਂ ਖਰਚ ਕੀਤੇ ਗਏ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਵਾਹਨਾਂ ਲਈ ਬੇਸਮੈਂਟ ਪਾਰਕਿੰਗ ਸਮੇਤ 500 ਲੋਕਾਂ ਦੀ ਸਮਰੱਥਾ ਵਾਲਾ ਗਰਾਊਂਡ ਫਲੋਰ ਹਾਲ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ। ਉਹਨਾਂ ਅੱਗੇ ਕਿਹਾ ਕਿ ਇਨਡੋਰ ਦੀ ਪਹਿਲੀ ਮੰਜ਼ਿਲ ਦੀ ਉਸਾਰੀ ਦਾ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਅਤੇ ਇਹ ਅਤਿ ਆਧੁਨਿਕ ਹਾਲ ਪੂਰੀ ਤਰ੍ਹਾਂ ਸਾਊਂਡ ਪਰੂਫ ਹੋਵੇਗਾ।
ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਸਮਾਨਤਾ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਕੇ ਇੱਕ ਆਦਰਸ਼ ਸਮਾਜ ਸਿਰਜਣ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਡਾ. ਅੰਬੇਡਕਰ ਨੂੰ ਇੱਕ ਮਹਾਨ ਵਿਦਵਾਨ, ਨਿਆਂ ਸ਼ਾਸਤਰੀ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਇੱਕ ਰਾਜਨੇਤਾ ਦੱਸਦਿਆਂ ਉਹਨਾਂ ਕਿਹਾ ਕਿ ਡਾ. ਅੰਬੇਡਕਰ ਸਮੁੱਚੇ ਵਿਸ਼ਵ ਇਤਿਹਾਸ ਵਿੱਚ ਸਭ ਤੋਂ ਉੱਚੀਆਂ ਸ਼ਖ਼ਸੀਅਤਾਂ ਵਿੱਚੋਂ ਇੱਕ ਸਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਵੇਂ ਡਾ. ਅੰਬੇਡਕਰ ਇੱਕ ਨਿਮਾਣੇ ਪਰਿਵਾਰ ਨਾਲ ਸਬੰਧਤ ਸਨ ਪਰ ਸਮਾਜ ਪ੍ਰਤੀ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵ ਆਗੂਆ ਦੀ ਲੀਗ ਵਿੱਚ ਖੜ੍ਹਾ ਕਰ ਦਿੱਤਾ ਹੈ।
ਰੇਹੜੀ/ਫੜੀ ਵਾਲਿਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ ਮਿਹਨਤਕਸ਼ਾਂ ਨੂੰ ਪੁਲਿਸ ਜਾਂ ਪ੍ਰਸ਼ਾਸਨ ਵੱਲੋਂ ਬੇਲੋੜਾ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਰੇਹੜੀ-ਫੜ੍ਹੀ ਵਾਲਿਆਂ ਨੂੰ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਹੁਣ ਤੋਂ ਮੁੱਖ ਮੰਤਰੀ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹਨ। ਮੁੱਖ ਮੰਤਰੀ ਚੰਨੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਅੱਜ ਨਗਰ ਨਿਗਮ ਲੁਧਿਆਣਾ ਵੱਲੋਂ 2480 ਸਫ਼ਾਈ ਕਰਮਚਾਰੀਆਂ/ਸੀਵਰੇਜ ਮੈਨਾਂ ਅਤੇ ਹੋਰ ਸਟਾਫ਼ ਦੀਆਂ ਸੇਵਾਵਾਂ ਨੂੰ ਸਥਾਨਕ ਇਕਾਈਆਂ ਵਿੱਚ ਰੈਗੂਲਰ ਕਰਨ ਲਈ ਪੱਤਰ ਸੌਂਪਿਆ ਜਾਵੇਗਾ।
ਮੁੱਖ ਮੰਤਰੀ ਵੱਲੋਂ ਚੰਦ ਸਿਨੇਮਾ ਰੋਡ 'ਤੇ 10 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਅਤੇ ਜੱਸੀਆਂ ਰੋਡ 'ਤੇ 6 ਕਰੋੜ ਰੁਪਏ ਦੀ ਲਾਗਤ ਨਾਲ ਅੰਡਰ ਬ੍ਰਿਜ ਬਣਾਉਣ ਤੋਂ ਇਲਾਵਾ 7 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਉੱਤਰੀ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਵਿਧਾਇਕ ਸ੍ਰੀ ਰਾਕੇਸ਼ ਪਾਂਡੇ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਮੇਅਰ ਸ੍ਰੀ ਬਲਕਾਰ ਸਿੰਘ, ਸਰਪੰਚ ਗੁਰਦੀਪ ਸਿੰਘ ਚੱਕ ਸਰਵਣ ਨਾਥ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ