Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Sports

ਰਾਣਾ ਸੋਢੀ ਨੇ ਆਈ.ਆਈ.ਐਮ. ਦੇ ਵਿਦਿਆਰਥੀਆਂ ਨੂੰ ਖੇਡ ਮੈਨੇਜਮੈਂਟ ਦੇ ਹੁਨਰ ਸਿਖਾਏ

ਪੰਜਾਬ ਨਿਊਜ਼ ਐਕਸਪ੍ਰੈਸ | September 21, 2020 05:21 PM

ਚੰਡੀਗੜ੍ਹ: ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਈ.ਆਈ.ਐਮ. ਰੋਹਤਕ ਵਿੱਚ ਦੋ ਸਾਲਾ ਖੇਡ ਮੈਨੇਜਮੈਂਟ ਪੋਸਟ ਗਰੈਜੂਏਟ ਡਿਪਲੋਮਾ ਕੋਰਸ ਵਿੱਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਅੱਜ ਖੇਡ ਮੈਨੇਜਮੈਂਟ ਦੇ ਹੁਨਰ ਸਿਖਾਏ।

ਸਾਬਕਾ ਭਾਰਤੀ ਕ੍ਰਿਕਟਰ ਅਤੁਲ ਵਾਸਨ, ਸੇਵਾਮੁਕਤ ਭਾਰਤੀ ਵੇਟਲਿਫ਼ਟਰ ਕਰਨਮ ਮਲੇਸ਼ਵਰੀ ਤੇ ਹੋਰ ਪ੍ਰਮੁੱਖ ਹਸਤੀਆਂ ਦੀ ਹਾਜ਼ਰੀ ਵਿੱਚ ਇਸ ਉਦਘਾਟਨੀ ਸਮਾਰੋਹ ਨੂੰ ਆਨਲਾਈਨ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਖਿਡਾਰੀਆਂ ਦੇ ਸਮੁੱਚੇ ਪ੍ਰਦਰਸ਼ਨ ਤੇ ਉਨ੍ਹਾਂ ਨੂੰ ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਲਈ ਤਿਆਰ ਰੱਖਣ ਵਿੱਚ ਖੇਡ ਮੈਨੇਜਰਾਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹਰੇਕ ਖੇਤਰ ਵਿੱਚ ਆਲਮੀ ਪੱਧਰ ਦੇ ਮੈਨੇਜਰ ਤਿਆਰ ਕਰਨ ਵਿੱਚ ਆਈ.ਆਈ.ਐਮਜ਼. ਦੀ ਭੂਮਿਕਾ ਬਹੁਤ ਅਹਿਮ ਹੈ ਪਰ ਖੇਡ ਮੈਨੇਜਮੈਂਟ ਦੇ ਖੇਤਰ ਵਿੱਚ ਮਿਆਰੀ ਮੈਨੇਜਰ ਤਿਆਰ ਕਰਨ ਵਿੱਚ ਇਨ੍ਹਾਂ ਸੰਸਥਾਵਾਂ ਦੀ ਜ਼ਿੰਮੇਵਾਰੀ ਕਾਫ਼ੀ ਮਹੱਤਵਪੂਰਨ ਹੈ।

ਰਾਣਾ ਸੋਢੀ ਨੇ ਕਿਹਾ ਕਿ ਖੇਡ ਸਨਅਤ ਨੇ ਦੁਨੀਆ ਭਰ ਵਿੱਚ ਲਾਮਿਸਾਲ ਤਰੱਕੀ ਦਰਜ ਕੀਤੀ ਹੈ ਅਤੇ ਕਈ ਮੁਲਕਾਂ ਵਿੱਚ ਇਹ ਸਮੁੱਚੇ ਖੇਤਰ ਵਿੱਚ ਸਫ਼ਲਤਾਪੂਰਵਕ ਤਬਦੀਲ ਹੋ ਚੁੱਕਾ ਹੈ। ਜ਼ਿਆਦਾ ਮੰਗ ਕਾਰਨ ਇਸ ਸਨਅਤ ਦਾ ਹੁਣ ਕਈ ਵਰਗਾਂ ਵਿੱਚ ਵਿਸਤਾਰ ਹੋਇਆ ਹੈ ਅਤੇ ਇਸ ਵਿੱਚ ਵੱਡੇ ਪੱਧਰ ਉਤੇ ਰੋਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ। ਕਈ ਉਸਾਰੂ ਸੰਕੇਤਾਂ ਨਾਲ ਖੇਡਾਂ ਯਕੀਨੀ ਤੌਰ ਉਤੇ ਵਿਹਲੇ ਸਮੇਂ ਦੀ ਗਤੀਵਿਧੀ ਵਾਲੀ ਆਪਣੀ ਰਵਾਇਤੀ ਦਿੱਖ ਤੋਂ ਬਾਹਰ ਨਿਕਲੀਆਂ ਹਨ ਅਤੇ ਇਹ ਹੁਣ ਅਹਿਮ ਵਪਾਰਕ ਗਤੀਵਿਧੀ ਬਣ ਚੁੱਕੀ ਹੈ, ਜਿਸ ਵਿੱਚ ਮਨੋਰੰਜਨ, ਮੀਡੀਆ, ਮੈਨੂਫੈਕਚਰਿੰਗ ਤੇ ਮੈਨੇਜਮੈਂਟ ਵਰਗੀਆਂ ਗਤੀਵਿਧੀਆਂ ਸ਼ਾਮਲ ਹਨ।

ਖੇਡ ਮੰਤਰੀ ਨੇ ਕਿਹਾ ਕਿ ਇੰਡੀਅਨ ਪ੍ਰੀਮੀਅਰ ਲੀਗ ਦੀ ਸ਼ੁਰੂਆਤ ਨਾਲ ਭਾਰਤ ਵਿੱਚ ਖੇਡ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਆਈ, ਜਿਸ ਦੀ ਝਲਕ ਬਾਅਦ ਵਿੱਚ ਪ੍ਰੋ. ਕਬੱਡੀ ਲੀਗ, ਇੰਡੀਅਨ ਹਾਕੀ ਲੀਗ, ਇੰਡੀਅਨ ਸਪੋਰਟਸ ਲੀਗ ਤੇ ਹੋਰ ਖੇਡ ਮੁਕਾਬਲਿਆਂ ਵਿੱਚ ਵੀ ਦੇਖਣ ਨੂੰ ਮਿਲੀ। ਇਨ੍ਹਾਂ ਸਾਰੇ ਮੁਕਾਬਲਿਆਂ ਨਾਲ ਹੁਨਰਮੰਦ ਤੇ ਸਿੱਖਿਅਤ ਪੇਸ਼ੇਵਰ ਮੈਨੇਜਰਾਂ ਦੀ ਮੰਗ ਵਧੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਭਾਵੇਂ ਭਾਰਤ ਵਿੱਚ ਕਈ ਖੇਡਾਂ ਖੇਡੀਆਂ ਜਾਂਦੀਆਂ ਰਹੀਆਂ ਪਰ ਪੇਸ਼ੇਵਰ ਖੇਡ ਮੈਨੇਜਰ ਪੈਦਾ ਕਰਨ ਲਈ ਅਕਾਦਮਿਕ ਖੇਤਰ ਵਿੱਚ ਬਹੁਤ ਥੋੜੀਆਂ ਕੋਸ਼ਿਸ਼ਾਂ ਹੋਈਆਂ। ਇਸ ਲਈ ਅਕਾਦਮਿਕ ਸੰਸਥਾਵਾਂ ਨੂੰ ਅਜਿਹਾ ਪਾਠਕ੍ਰਮ ਤੇ ਹੋਰ ਕੋਰਸ ਜ਼ਰੂਰ ਸ਼ੁਰੂ ਕਰਨੇ ਚਾਹੀਦੇ ਹਨ, ਜਿਸ ਨਾਲ ਉਤਸ਼ਾਹੀ ਨੌਜਵਾਨ ਖੇਡ ਮੈਨੇਜਮੈਂਟ ਨੂੰ ਕਰੀਅਰ ਵਜੋਂ ਅਪਨਾਉਣ ਅਤੇ ਆਈ.ਆਈ.ਐਮ. ਰੋਹਤਕ ਇਸ ਗੱਲੋਂ ਵਧਾਈ ਦੀ ਹੱਕਦਾਰ ਹੈ ਕਿ ਉਸ ਨੇ ਅਜਿਹੇ ਕੋਰਸਾਂ ਦੀ ਸ਼ੁਰੂਆਤ ਕੀਤੀ ਹੈ।

ਕੈਬਨਿਟ ਮੰਤਰੀ ਨੇ ਉਮੀਦ ਜਤਾਈ ਕਿ ਇਹ ਕੋਰਸ ਸ਼ੁਰੂ ਹੋਣ ਨਾਲ ਉੱਭਰਦੇ ਖਿਡਾਰੀਆਂ ਨੂੰ ਆਪਣੇ ਹੁਨਰ ਨੂੰ ਤਰਾਸ਼ ਕੇ ਵੱਧ ਤੋਂ ਵੱਧ ਨਾਮਣਾ ਖੱਟਣ ਵਿੱਚ ਮਦਦ ਮਿਲੇਗੀ।  ਉਨ੍ਹਾਂ ਕਿਹਾ ਕਿ ਖੇਡ ਮੰਤਰੀ ਵਜੋਂ ਮੈਨੂੰ ਇਹ ਦੇਖ ਕੇ ਬੇਹੱਦ ਖ਼ੁਸ਼ੀ ਮਹਿਸੂਸ ਹੁੰਦੀ ਹੈ ਕਿ ਹਰਿਆਣਾ ਦੀਆਂ ਔਰਤਾਂ ਪਰਦੇ ਪਿੱਛੋਂ ਨਿਕਲ ਕੇ ਖੇਡ ਖੇਤਰ ਵਿੱਚ ਸੂਬੇ ਲਈ ਨਾਮਣਾ ਖੱਟ ਰਹੀਆਂ ਹਨ। ਉਨ੍ਹਾਂ ਫੋਗਾਟ ਭੈਣਾਂ ਦਾ ਖ਼ਾਸ ਤੌਰ ਉਤੇ ਜ਼ਿਕਰ ਕੀਤਾ, ਜਿਨ੍ਹਾਂ ਸਿਰਫ਼ ਪੁਰਸ਼ਾਂ ਲਈ ਰਾਖਵੇਂ ਮੰਨੇ ਜਾਂਦੇ ਭਲਵਾਨੀ ਵਰਗੇ ਖੇਤਰ ਵਿੱਚ ਮਿੱਥ ਨੂੰ ਤੋੜਦਿਆਂ ਕੌਮਾਂਤਰੀ ਮੁਕਾਬਲਿਆਂ ਵਿੱਚ ਹਰਿਆਣਾ ਦਾ ਨਾਮ ਚਮਕਾਇਆ। ਉਨ੍ਹਾਂ ਕਿਹਾ ਕਿ ਇਸ ਖੇਡ ਮੈਨੇਜਮੈਂਟ ਕੋਰਸ ਨਾਲ ਖੇਡ ਭਾਈਚਾਰੇ ਅਤੇ ਉੱਭਰਦੇ ਖਿਡਾਰੀਆਂ ਨੂੰ ਨਵਾਂ ਉਤਸ਼ਾਹ ਤੇ ਪ੍ਰੇਰਨਾ ਮਿਲੇਗੀ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ