Friday, April 26, 2024

Sports

ਖੇਡਾਂ ਦੇ ਬਜਟ ਵਿੱਚ ਕਟੌਤੀ ਢਾਹ ਸਕਦੀ ਹੈ ਟੋਕੀਓ ਓਲੰਪਿਕਸ ਦੀ ਤਿਆਰੀ ਕਰ ਰਹੇ ਖਿਡਾਰੀਆਂ ਦਾ ਮਨੋਬਲ : ਰਾਣਾ ਸੋਢੀ

PUNJAB NEWS EXPRESS | February 02, 2021 08:55 PM

ਚੰਡੀਗੜ: ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕੇਂਦਰੀ ਬਜਟ ਵਿੱਚ ਖੇਡਾਂ ਦੇ ਬਜਟ ਨੂੰ 8.16% ਘਟਾਏ ਜਾਣ ਨੂੰ ਮੰਦਭਾਗਾ ਕਰਾਰ ਦਿੱਤਾ। ਉਹਨਾਂ ਕਿਹਾ ਕਿ ਆਉਣ ਵਾਲੇ ਟੋਕਿਓ ਓਲੰਪਿਕ-2021 ਦੇ ਮੱਦੇਨਜਰ ਬਜਟ ਅਲਾਟਮੈਂਟ ਦੀ ਵਧੇਰੇ ਲੋੜ ਸੀ।
ਰਾਣਾ ਸੋਢੀ ਨੇ ਕਿਹਾ ਕਿ ਸਾਲ 2021-22 ਦੇ ਬਜਟ ਵਿਚ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰਾਲੇ ਵਲੋਂ 2596.14 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਜੋ ਕਿ ਪਿਛਲੇ ਸਾਲ 2020-21 ਵਿੱਚ ਜਾਰੀ ਹੋਈ ਅਸਲ ਰਾਸ਼ੀ 2826.92 ਕਰੋੜ ਰੁਪਏ ਦੇ ਮੁਕਾਬਲੇ ਲਗਭਗ 230 ਕਰੋੜ ਰੁਪਏ ਘੱਟ ਹੈ, ਇਸ ਨਾਲ ਖੇਡਾਂ ਦੇ ਬਜਟ ਵਿੱਚ 8.16 ਫੀਸਦ ਘਾਟਾ ਦਰਜ ਕੀਤਾ ਗਿਆ ਹੈ।
ਕੇਂਦਰ ਸਰਕਾਰ ’ਤੇ ਇਸਦੀ ‘ਖੇਲੋ ਇੰਡੀਆ’ ਸਕੀਮਾਂ ਪ੍ਰਤੀ ਅਣਦੇਖੀ ਲਈ ਵਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਪ੍ਰਮੁੱਖ ਖੇਲੋ ਇੰਡੀਆ ਸਕੀਮ ਲਈ 890.42 ਕਰੋੜ ਰੁਪਏ ਦੀ ਥਾਂ 660.41 ਕਰੋੜ ਰੁਪਏ ਅਲਾਟ ਕਰਨ ਨਾਲ ਇਨਾਂ ਸਕੀਮਾਂ ਨੂੰ ਲਗਭਗ 220 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ।
ਕੇਂਦਰੀ ਬਜਟ ਦੀ ਇੱਕ ਹੋਰ ਕਮੀ ’ਤੇ ਸਵਾਲ ਚੁੱਕਦਿਆਂ ਖੇਡ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਅਲਾਟ ਕੀਤਾ 17 ਕਰੋੜ ਰੁਪਏ ਦਾ ਮਾਮੂਲੀ ਵਾਧਾ ਵੀ ਨਾਕਾਫੀ ਹੈ। ਕੇਂਦਰ ਸਰਕਾਰ ਨੇ 2010 ਦੀਆਂ ਰਾਸ਼ਟਰਮੰਡਲ ਖੇਡਾਂ ਲਈ ਉਸਾਰੇ ਗਏ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਰੱਖ-ਰਖਾਅ ਲਈ ਅਲਾਟ ਕੀਤੀ ਰਾਸ਼ੀ ਨੂੰ ਵੀ 50 ਫੀਸਦੀ ਘਟਾ ਦਿੱਤਾ ਹੈ, ਜੋ ਹੁਣ ਸਿਰਫ 30 ਕਰੋੜ ਹੋਵੇਗੀ। ਇਸੇ ਤਰਾਂ ਰਾਸ਼ਟਰੀ ਖੇਡ ਵਿਕਾਸ ਫੰਡ ਦਾ ਬਜਟ 50 ਕਰੋੜ ਰੁਪਏ ਤੋਂ ਘਟਾ ਕੇ 25 ਕਰੋੜ ਰੁਪਏ ਕਰ ਦਿੱਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ