Friday, January 16, 2026

Sports

ਮੁੱਖ ਮੰਤਰੀ ਨੇ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕਸ ਵਿੱਚ ਚਾਂਦੀ ਦਾ ਤਮਗਾ ਜਿੱਤਣ 'ਤੇ ਵਧਾਈ ਦਿੱਤੀ

PUNJAB NEWS EXPRESS | July 24, 2021 05:25 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਭਾਰਤ ਦੀ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਪਹਿਲੇ ਹੀ ਦਿਨ ਚਾਂਦੀ ਦਾ ਤਮਗਾ ਜਿੱਤਣ 'ਤੇ ਮੁਬਾਰਕਬਾਦ ਦਿੱਤੀ ਹੈ। ਚਾਨੂ ਨੇ 49 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਮਗਾ ਜਿੱਤਿਆ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕੀਤਾ, ''ਸਾਡਾ ਪਹਿਲਾ ਮੈਡਲ, ਸਾਈਖੋਮ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕਸ ਵਿੱਚ ਚਾਂਦੀ ਦਾ ਮੈਡਲ ਜਿੱਤਣ 'ਤੇ ਵਧਾਈਆਂ ਜਿਸ ਨੇ ਔਰਤਾਂ ਦੇ 49 ਕਿਲੋ ਭਾਰ ਵਰਗ ਵਿੱਚ ਕੁੱਲ 202 ਕਿਲੋ ਭਾਰ ਚੁੱਕਿਆ। ਭਾਰਤ ਨੂੰ ਤੁਹਾਡੀ ਇਸ ਪ੍ਰਾਪਤੀ 'ਤੇ ਬਹੁਤ ਮਾਣ ਹੈ।''

ਇਸੇ ਦੌਰਾਨ ਮੁੱਖ ਮੰਤਰੀ ਨੇ ਚਾਨੂ ਦੇ ਸਹਾਇਕ ਕੋਚ ਸੰਦੀਪ ਕੁਮਾਰ ਜੋ ਪੰਜਾਬ ਪੁਲਿਸ ਵਿੱਚ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਹਨ, ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਕੋਚਾਂ ਦੇ ਮਾਰਗ ਦਰਸ਼ਨ ਹੇਠ ਚਾਨੂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਾਉਂਦਿਆਂ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਸਹਾਇਕ ਕੋਚ ਸੰਦੀਪ ਕੁਮਾਰ ਜੋ ਜਲੰਧਰ ਦੇ ਬੜਾ ਪਿੰਡ ਦਾ ਰਹਿਣ ਵਾਲਾ ਹੈ, ਨੇ ਖੁਦ ਵੇਟਲਿਫਟਰ ਵਜੋਂ 1996 ਦੀਆਂ ਐਟਲਾਂਟਾ ਓਲੰਪਿਕ ਖੇਡਾਂ ਵਿੱਚ ਹਿੱਸਾ ਲਿਆ ਸੀ ਅਤੇ 1998 ਦੀਆਂ ਕੁਆਲਾ ਲੰਪਰ ਰਾਸ਼ਟਰਮੰਡਲ ਖੇਡਾਂ ਵਿੱਚ 69 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਸੀ। ਪੰਜਾਬ ਪੁਲਿਸ ਦਾ ਇਹ ਇੰਸਪੈਕਟਰ ਇਸ ਵੇਲੇ ਪੀ.ਏ.ਪੀ. ਜਲੰਧਰ ਵਿਖੇ ਸੈਂਟਰ ਸਪੋਰਟਸ ਵਿੱਚ ਤਾਇਨਾਤ ਹੈ।

Have something to say? Post your comment

google.com, pub-6021921192250288, DIRECT, f08c47fec0942fa0

Sports

ਅੰਤ ਨਹੀਂ, ਇਹ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੈ: ਹਰਮਨਪ੍ਰੀਤ ਕੌਰ ਭਾਰਤ ਨੂੰ ਪਹਿਲੀ ਵਾਰ ਮਹਿਲਾ ਵਿਸ਼ਵ ਕੱਪ ਟਰਾਫੀ ਦਿਵਾਉਣ ਤੋਂ ਬਾਅਦ

ਮਹਿਲਾ ਵਿਸ਼ਵ ਕੱਪ: ਭਾਰਤ ਨੇ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਪਹਿਲਾ ਖਿਤਾਬ ਜਿੱਤਿਆ

ਖੇਲੋ ਇੰਡੀਆ ਯੂਥ ਗੇਮਜ਼ ਵਿੱਚ ਪੰਜਾਬ ਦਾ ਪ੍ਰਦਰਸ਼ਨ ਮਾੜਾ, ਖੇਡ ਫੰਡ ਮੁੱਖ ਮੰਤਰੀ ਦੀਆਂ ਮੀਡੀਆ ਮੁਹਿੰਮਾਂ 'ਤੇ ਬਰਬਾਦ

ਐਸਐਸਪੀ ਵਿਜੀਲੈਂਸ ਰੁਪਿੰਦਰ ਸਿੰਘ ਨੇ ਆਲ ਇੰਡੀਆ ਪੁਲਿਸ ਗੋਲਫ ਚੈਂਪੀਅਨਸ਼ਿਪ ਜਿੱਤੀ

ਤੇਜ਼ੀ ਨਾਲ ਵਿਕਸਿਤ ਹੋ ਰਹੇ ਅੰਤਰਰਾਸ਼ਟਰੀ ਖੇਡ ਪੈਡਲ ਨੇ ਭਾਰਤ ਦੇ ਪਹਿਲੇ ਅੰਤਰਰਾਸ਼ਟਰੀ ਟੂਰਨਾਮੈਂਟ CUPRA FIP ਟੂਰ - ਪ੍ਰਮੋਸ਼ਨ ਇੰਡੀਆ ਪੈਡਲ ਓਪਨ ਰਾਹੀਂ ਭਾਰਤ ਵਿੱਚ ਆਪਣੀ ਸ਼ੁਰੂਆਤ ਕਰਨ ਲਈ ਤਿਆਰੀ ਕੀਤੀ ਹੈ।

ਰਾਉਂਡਗਲਾਸ ਹਾਕੀ ਅਕੈਡਮੀ ਦੇ ਗੁਰਜੋਤ ਸਿੰਘ, ਅਰਸ਼ਦੀਪ ਸਿੰਘ ਅਤੇ ਪ੍ਰਿੰਸਦੀਪ ਸਿੰਘ ਜੂਨੀਅਰ ਏਸ਼ੀਆ ਕਪ 2024 ਲਈ ਚੁਣੇ ਗਏ

ਆਲ ਇੰਡੀਆ ਪੁਲਿਸ ਡਿਊਟੀ ਮੀਟ 'ਚ ਪੰਜਾਬ ਪੁਲਿਸ ਵੱਲੋਂ ਬੇਮਿਸਾਲ ਪ੍ਰਾਪਤੀਆਂ ਦਰਜ;  ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ

ਰਾਉਂਡਗਲਾਸ ਹਾਕੀ ਅਕੈਡਮੀ ਦੇ ਚਾਰ ਖਿਡਾਰੀ ਹਾਕੀ ਇੰਡੀਆ ਲੀਗ ਆਕਸ਼ਨ 'ਚ ਚੁਣੇ ਗਏ

ਰਾਊਂਡਗਲਾਸ ਹਾਕੀ ਅਕਾਦਮੀ ਦੇ ਗੁਰਜੋਤ ਸਿੰਘ ਅਤੇ ਅਰਸ਼ਦੀਪ ਸਿੰਘ ਸੁਲਤਾਨ ਜੋਹੋਰ ਕੱਪ ਲਈ ਚੁਣੇ ਗਏ