Friday, April 26, 2024

Sports

ਉਲੰਪਿਕਸ ਦੇ ਉਤਸ਼ਾਹ ਨੂੰ ਸੂਬੇ ਵਿੱਚ ਹੋਰ ਹੁਲਾਰਾ ਦੇਣ ਲਈ ਸੈਲਫ਼ੀ ਪੁਆਇੰਟ ਬਣਾਏ

PUNJAB NEWS EXPRESS | July 27, 2021 09:30 AM

ਚੰਡੀਗੜ੍ਹ: ਜਾਪਾਨ ਦੀ ਰਾਜਧਾਨੀ ਟੋਕੀਉ ਵਿਖੇ ਚਲ ਰਹੀਆਂ 32਼ਵੀਆਂ ਉਲੰਪਿਕ ਖੇਡਾਂ ਦੇ ਉਤਸ਼ਾਹ ਨੂੰ ਸੂਬੇ ਵਿੱਚ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਖੇਡ ਤੇ ਯੁਵਕ ਸੇਵਾਵ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਬੁੱਧਵਾਰ ਨੂੰ ਮੋਹਾਲੀ ਦੇ ਸੈਕਟਰ-78 ਸਥਿਤ ਖੇਡ ਸਟੇਡੀਅਮ ਵਿਖੇ ਐਲ.ਈ.ਡੀ. ਲਾਉਣ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਚਲ ਰਹੇ ਸੈਲਫ਼ੀ ਪੁਆਇੰਟਾਂ ਦਾ ਉਦਘਾਟਨ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਉਲੰਪਿਕਸ ਵਿੱਚ ਸ਼ਮੂਲੀਅਤ ਕਰ ਰਹੇ ਸੂਬੇ ਦਾ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਸਮੂਹ ਜ਼ਿਲ੍ਹਿਆਂ ਵਿੱਚ ਇਹ ਸੈਲਫ਼ੀ ਪੁਆਇੰਟ ਸਥਾਪਤ ਕੀਤੇ ਗਏ ਹਨ, ਜੋ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ। ਉਨ੍ਹਾਂ ਦੱਸਿਆ ਕਿ ਉਲੰਪਿਕਸ ਅਤੇ ਪੈਰਾ ਉਲੰਪਿਕਸ ਲਈ ਸੂਬੇ ਦੇ 20 ਖਿਡਾਰੀਆਂ ਦੀ ਭਾਰਤੀ ਦਲ ਵਿੱਚ ਚੋਣ ਹੋਈ ਹੈ, ਜਿਨ੍ਹਾਂ ਵੱਲੋਂ ਤਮਗ਼ੇ ਜਿੱਤਣ ਦੀਆਂ ਪੰਜਾਬੀਆਂ ਨੂੰ ਪੂਰੀਆਂ ਉਮੀਦਾਂ ਹਨ। ਇਸ ਲਈ ਸੂਬੇ ਦੇ ਸਭਨਾਂ ਜ਼ਿਲ੍ਹਿਆਂ ਵਿੱਚ ਸੈਲਫ਼ੀ ਪੁਆਇੰਟ ਬਣਾਏ ਗਏ ਹਨ। ਸ੍ਰੀ ਖਰਬੰਦਾ ਨੇ ਦੱਸਿਆ ਕਿ ਮੋਹਾਲੀ ਦੇ ਖੇਡ ਸਟੇਡੀਅਮ ਵਿਖੇ ਉਚੇਚੇ ਤੌਰ `ਤੇ ਐਲ.ਈ.ਡੀ. ਲਾਈ ਗਈ ਹੈ, ਜੋ ਇਨ੍ਹਾਂ ਵੱਕਾਰੀ ਖੇਡਾਂ ਦੇ ਚੱਲਣ ਤੱਕ ਲੱਗੀ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ