Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Sports

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ: ਰਾਣਾ ਸੋਢੀ

PUNJAB NEWS EXPRESS | July 29, 2021 09:44 AM

ਚੰਡੀਗੜ: ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਕਿਹਾ ਕਿ ਟੋਕੀਓ 2020 ਓਲੰਪਿਕ ਵਿਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ, ਖਾਸਕਰ ਪੰਜਾਬੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖ ਕੇ ਮੈਨੂੰ ਪੱਕਾ ਯਕੀਨ ਹੈ ਕਿ ਅਸੀਂ ਮਾਸਕੋ ਓਲੰਪਿਕ 1980 ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰ ਲਵਾਂਗੇ। ਸ. ਸੋਢੀ ਨੇ ਅੱਜ ਸੂਬੇ ਭਰ ਵਿੱਚ ਸੈਲਫੀ ਪੁਆਇੰਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਸੈਕਟਰ 78 ਦੇ ਸਟੇਡੀਅਮ ਵਿਖੇ ਚੱਲ ਰਹੇ ਮੁਕਾਬਲਿਆਂ ਤੱਕ ਓਲੰਪਿਕਸ ਦੀ ਲਾਈਵ ਸਟ੍ਰੀਮਿੰਗ ਲਈ ਐਲਈਡੀ ਸਕਰੀਨ ਦਾ ਉਦਘਾਟਨ ਕੀਤਾ।
ਰਾਣਾ ਸੋਢੀ ਨੇ ਵਿਸ਼ਵਾਸ ਜ਼ਾਹਰ ਕੀਤਾ ਕਿ ਆਲਮੀ ਮਾਪਦੰਡਾਂ ਮੁਤਾਬਕ ਸਾਰੇ ਖਿਡਾਰੀ ਟੋਕੀਓ ਓਲੰਪਿਕਸ ਲਈ ਪੂਰੀ ਤਰਾਂ ਤਿਆਰ ਹਨ ਅਤੇ ਸਾਰੇ ਖੇਡ ਮੁਕਾਬਲਿਆਂ ਵਿੱਚ ਸੂਬੇ ਦੇ ਖਿਡਾਰੀ ਘੱਟੋ-ਘੱਟ ਤਿੰਨ ਜਾਂ ਚਾਰ ਤਮਗੇ ਜ਼ਰੂਰ ਜਿੱਤਣਗੇ ਕਿਉਂਕਿ ਟੋਕੀਓ ਓਲੰਪਿਕਸ ਲਈ ਸਭ ਤੋਂ ਵੱਧ ਖਿਡਾਰੀ ਭੇਜਣ ਵਾਲਾ ਪੰਜਾਬ ਦੇਸ਼ ਦਾ ਦੂਜਾ ਸੂਬਾ ਹੈ। ਖੇਡ ਮੰਤਰੀ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਖਿਡਾਰੀਆਂ ਨੇ ਦਿਨ-ਰਾਤ ਸਖ਼ਤ ਮਿਹਨਤ ਕੀਤੀ ਹੈ ਅਤੇ ਉਹ ਓਲੰਪਿਕ ਵਿੱਚ ਆਪਣਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨਗੇ। ਮੰਤਰੀ ਨੇ ਅੱਗੇ ਕਿਹਾ ਕਿ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਆਪਣੇ ਓਲੰਪਿਕ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਉਨਾਂ ਦੀ ਹੌਸਲਾ ਅਫ਼ਜ਼ਾਈ ਕਰਨੀ ਚਾਹੀਦੀ ਹੈ। ਇਸ ਮਕਸਦ ਲਈ ਖੇਡ ਵਿਭਾਗ ਵੱਲੋਂ ਸੈਕਟਰ-78, ਸਪੋਰਟਸ ਕੰਪਲੈਕਸ ਵਿਖੇ ਸੈਲਫੀ ਪੁਆਇੰਟ ਸਥਾਪਤ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਸ਼ੰਸਕਾਂ ਵੱਲੋਂ ਸਾਰੇ ਓਲੰਪਿਕ ਖਿਡਾਰੀਆਂ ਪ੍ਰਤੀ ਆਪਣਾ ਪਿਆਰ ਅਤੇ ਸਨੇਹ ਜ਼ਾਹਰ ਕਰਨ ਦਾ ਇਹ ਇਕ ਸੁਨਹਿਰੀ ਮੌਕਾ ਹੈ। ਇਸ ਸੈਲਫੀ ਪੁਆਇੰਟ ਉਤੇ ਇਕ ਐਲਈਡੀ ਸਕਰੀਨ ਹੈ, ਜਿਸ ’ਤੇ ਓਲੰਪਿਕ-2020 ਦੇ ਵੱਖ-ਵੱਖ ਲਾਈਵ ਖੇਡਾਂ ਦਾ ਪ੍ਰਸਾਰਨ ਕੀਤਾ ਜਾਵੇਗਾ। ਉਨਾਂ ਮੁਹਾਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੈਲਫੀ ਪੁਆਇੰਟ ’ਤੇ ਆਉਣ ਅਤੇ ਸਾਡੇ ਓਲੰਪਿਕ ਖਿਡਾਰੀਆਂ ਨੂੰ ਉਤਸ਼ਾਹਤ ਕਰਨ।
ਰਾਣਾ ਸੋਢੀ ਨੇ ਦੁਹਰਾਇਆ ਕਿ ਓਲੰਪਿਕ ਵਿੱਚ ਸੋਨੇ ਦਾ ਤਗਮਾ ਜਿੱਤਣ ਵਾਲੇ ਨੂੰ 2 ਕਰੋੜ 25 ਲੱਖ ਰੁਪਏ, ਚਾਂਦੀ ਤਗਮਾ ਜੇਤੂ ਨੂੰ 1.5 ਕਰੋੜ ਰੁਪਏ ਅਤੇ ਕਾਂਸੀ ਤਗਮਾ ਹਾਸਲ ਕਰਨ ਵਾਲੇ ਖਿਡਾਰੀ ਨੂੰ 1 ਕਰੋੜ ਰੁਪਏ ਇਨਾਮੀ ਰਾਸ਼ੀ ਦੇ ਰੂਪ ਵਿੱਚ ਅਤੇ ਵਧੀਆ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਉਨਾਂ ਦੱਸਿਆ ਕਿ ਖੇਡਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਅਤੇ ਖੇਡਾਂ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਦੀ ਅਗਵਾਈ ਹੇਠ ਡਿਜ਼ਾਈਨ ਕੀਤੀ ਮੋਬਾਈਲ ਐਪਲੀਕੇਸ਼ਨ “ਖੇਡੋ ਪੰਜਾਬ” ਦੇ ਸ਼ੁਰੂ ਹੋਣ ਨਾਲ ਸੂਬੇ ਦੇ ਖਿਡਾਰੀ ਅਤੇ ਉੱਭਰ ਰਹੇ ਖਿਡਾਰੀ ਆਨਲਾਈਨ ਰਜਿਸਟਰ ਕਰ ਸਕਣਗੇ ਅਤੇ ਅੰਤਰਰਾਸ਼ਟਰੀ/ਰਾਸ਼ਟਰੀ/ਰਾਜ ਟੀਚਿਆਂ ਦੀ ਪਛਾਣ ਕਰਨ ਦੇ ਨਾਲ-ਨਾਲ ਆਪਣੀ ਦਿਲਚਸਪੀ ਮੁਤਾਬਕ ਕੋਈ ਵੀ ਖੇਡ ਚੁਣ ਸਕਣਗੇ।
ਇਸ ਮੌਕੇ ਖੇਡਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ, ਜੁਆਇੰਟ ਡਾਇਰੈਕਟਰ ਸ੍ਰੀ ਕਰਤਾਰ ਸਿੰਘ, ਐਕਸੀਅਨ ਸਪੋਰਟਸ ਸ੍ਰੀ ਸੰਜੇ ਮਹਾਜਨ, ਡੀਐਸਓ ਮੁਹਾਲੀ ਸ੍ਰੀਮਤੀ ਗੁਰਦੀਪ ਕੌਰ ਅਤੇ ਖੇਤਰ ਦੇ ਉੱਭਰ ਰਹੇ ਖਿਡਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ