Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Sports

ਸਰਬੋਤਮ ਥਰੋਅ ਤੋਂ ਖੁੰਝਣ ਦੇ ਬਾਵਜੂਦ ਕਮਲਪ੍ਰੀਤ 6ਵਾਂ ਸਥਾਨ ਮੱਲ ਕੇ ਹੁਣ ਤੱਕ ਦਾ ਬਿਹਤਰੀਨ ਪ੍ਰਦਰਸ਼ਨ ਦਿਖਾਉਣ ਵਾਲੀ ਭਾਰਤੀ ਖਿਡਾਰਨ ਬਣੀ: ਰਾਣਾ ਸੋਢੀ

PUNJAB NEWS EXPRESS | August 03, 2021 08:51 AM

ਚੰਡੀਗੜ: ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫਤਰ ਵਿਖੇ ਟੋਕੀਓ ਓਲੰਪਿਕਸ ਵਿੱਚ ਡਿਸਕਸ ਥਰੋਅ ਦੇ ਫਾਈਨਲ ਮੁਕਾਬਲੇ ਦਾ ਸਿੱਧਾ ਪ੍ਰਸਾਰਣ ਵੇਖਦਿਆਂ ਕਮਲਪ੍ਰੀਤ ਕੌਰ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨਾਂ ਨਾਲ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਅਤੇ ਡਾਇਰੈਕਟਰ ਖੇਡਾਂ ਸ੍ਰੀ ਡੀ.ਪੀ.ਐਸ. ਖਰਬੰਦਾ ਅਤੇ ਸੰਯੁਕਤ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਮੌਜੂਦ ਸਨ।

ਕਮਲਪ੍ਰੀਤ ਕੌਰ ਦਾ ਮੁਕਾਬਲਾ ਵੇਖਦਿਆਂ ਰਾਣਾ ਸੋਢੀ ਕਈ ਵਾਰ ਭਾਵੁਕ ਹੋਏ ਅਤੇ ਕਿਹਾ, “ਹਾਲਾਂਕਿ ਕਮਲਪ੍ਰੀਤ ਕੌਰ ਫਾਈਨਲ ਵਿੱਚ ਆਪਣਾ ਸਰਬੋਤਮ ਥਰੋਅ ਸੁੱਟਣ ਤੋਂ ਖੁੰਝ ਗਈ ਪਰ ਫਿਰ ਵੀ ਉਸ ਨੇ ਕੁੱਲ 12 ਫਾਈਨਲਿਸਟਾਂ ਵਿੱਚੋਂ 6ਵੇਂ ਰੈਂਕ ਨਾਲ ਭਾਰਤ ਦਾ ਸਰਬੋਤਮ ਸਥਾਨ ਹਾਸਲ ਕੀਤਾ ਹੈ। ਉਸ ਨੇ 6ਵਾਂ ਸਥਾਨ ਹਾਸਲ ਕਰਕੇ ਥਰੋਅ ਦੇ ਤਿੰਨ ਹੋਰ ਮੌਕੇ ਹਾਸਲ ਕੀਤੇ।“

ਟੋਕੀਓ ਵਿਖੇ ਕਮਲਪ੍ਰੀਤ ਕੌਰ ਦੇ ਫਾਈਨਲ ਮੁਕਾਬਲੇ ਤੋਂ ਪਹਿਲਾਂ ਪਿੰਡ ਕਬਰਵਾਲਾ (ਮਲੋਟ) ਵਿਖੇ ਰਹਿੰਦੇ ਉਸ ਦੇ ਮਾਪਿਆਂ ਨਾਲ ਆਨਲਾਈਨ ਗੱਲਬਾਤ ਕਰਦਿਆਂ ਰਾਣਾ ਸੋਢੀ ਨੇ ਉਨਾਂ ਨੂੰ ਇਸ ਇਤਿਹਾਸਕ ਪਲ ਲਈ ਸੁਭਕਾਮਨਾਵਾਂ ਦਿੱਤੀਆਂ। ਉਨਾਂ ਕਿਹਾ, “ਹਰ ਪੰਜਾਬੀ ਨੂੰ ਮਾਣ ਹੈ ਕਿ ਕਮਲਪ੍ਰੀਤ ਕੌਰ ਨੇ ਪੰਜਾਬ ਅਤੇ ਭਾਰਤ ਦਾ ਨਾਂ ਵਿਸਵ ਭਰ ਵਿੱਚ ਰੌਸ਼ਨ ਕੀਤਾ ਹੈ।“

ਹਾਲਾਂਕਿ ਮੀਂਹ ਕਾਰਨ ਮੁਕਾਬਲੇ ਨੂੰ ਰੋਕ ਦਿੱਤਾ ਗਿਆ ਸੀ ਪਰ ਖੇਡ ਮੰਤਰੀ ਅਤੇ ਮੁਕਾਬਲੇ ਨੂੰ ਦੇਖ ਰਹੇ ਹੋਰਨਾਂ ਅਧਿਕਾਰੀਆਂ ਦਾ ਉਤਸਾਹ ਘੱਟ ਨਹੀਂ ਹੋਇਆ ਅਤੇ ਹਰ ਕੋਈ ਲਗਾਤਾਰ ਕਮਲਪ੍ਰੀਤ ਕੌਰ ਦੀ ਜਿੱਤ ਲਈ ਦੁਆਵਾਂ ਕਰਦਾ ਰਿਹਾ।

ਜ਼ਿਕਰਯੋਗ ਹੈ ਕਿ ਕੌਮੀ ਰਿਕਾਰਡ ਹਾਸਲ ਕਮਲਪ੍ਰੀਤ ਕੌਰ ਨੇ 64 ਮੀਟਰ ਦੇ ਥਰੋਅ ਨਾਲ ਓਲੰਪਿਕ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਟੋਕੀਓ ਓਲੰਪਿਕ ਦੇ ਫਾਈਨਲ ਲਈ ਕੁਆਲੀਫਾਈ ਕੀਤਾ ਸੀ। ਇਸ ਤੋਂ ਪਹਿਲਾਂ ਭਾਰਤ ਵਿੱਚ ਉਸ ਨੇ 65.06 ਮੀਟਰ ਥਰੋਅ ਨਾਲ 2012 ਵਿੱਚ ਰਾਸਟਰਮੰਡਲ ਖੇਡਾਂ ਦੀ ਚੈਂਪੀਅਨ ਕਿ੍ਰਸਨਾ ਪੂਨੀਆ ਵੱਲੋਂ 64.76 ਮੀਟਰ ਦੇ ਥਰੋਅ ਨਾਲ ਕਾਇਮ ਕੀਤੇ 9 ਸਾਲਾਂ ਦੇ ਕੌਮੀ ਰਿਕਾਰਡ ਨੂੰ ਤੋੜਿਆ ਸੀ।

ਇਸ ਤੋਂ ਪਹਿਲਾਂ ਸਵੇਰ ਵੇਲੇ ਮਹਿਲਾ ਹਾਕੀ ਟੀਮ ਦੇ ਓਲੰਪਿਕ ਸੈਮੀਫਾਈਨਲ ਲਈ ਕੁਆਲੀਫਾਈ ਕਰਨ ‘ਤੇ ਖੁਸੀ ਜ਼ਾਹਰ ਕਰਦਿਆਂ ਰਾਣਾ ਸੋਢੀ ਨੇ ਟਵੀਟ ਕੀਤਾ, “ਇਹ ਇੱਕ ਸਾਨਦਾਰ ਜਿੱਤ ਹੈ। ਸਾਡੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਟੀਮ ਇੰਡੀਆ ਨੇ ਤਿੰਨ ਵਾਰ ਓਲੰਪਿਕ ਸੋਨ ਤਮਗਾ ਜੇਤੂ ਆਸਟਰੇਲੀਆ ਨੂੰ 1-0 ਨਾਲ ਦਰੜਿਆ ਹੈ। ਲੜਕੀਆਂ ਦੀ ਟੀਮ ਨੇ ਪਹਿਲੀ ਵਾਰ ਸੈਮੀਫਾਈਨਲ ਵਿੱਚ ਦਾਖਲ ਹੋ ਕੇ ਇਤਿਹਾਸ ਰਚਿਆ ਅਤੇ ਸਾਡਾ ਦਿਲ ਜਿੱਤ ਲਿਆ ਹੈ। ਇਹ ਵੀ ਖੁਸ਼ੀ ਦੀ ਗੱਲ ਹੈ ਕਿ ਇਕਹਿਰਾ ਗੋਲ ਪੰਜਾਬ ਦੀ ਗੁਰਜੀਤ ਕੌਰ ਵੱਲੋਂ ਕੀਤਾ ਗਿਆ।“

Have something to say? Post your comment

google.com, pub-6021921192250288, DIRECT, f08c47fec0942fa0

Sports

ਯੁਵਰਾਜ ਸਿੰਘ ਦਿੱਲੀ ਕੈਪੀਟਲਜ਼ ਦੇ ਅਸਿਸਟੈਂਟ ਤੇ ਬੱਲੇਬਾਜ਼ੀ ਕੋਚ ਨਿਯੁਕਤ

ਵਿਰਾਟ ਕੋਹਲੀ ਨੇ ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ਜਾਣ ਲਈ 5 ਕਰੋੜ ਲੈਣ ਦੇ ਦੋਸ਼ ਨਕਾਰੇ

ਏਸ਼ੀਆਈ ਖੇਡਾਂ: ਪੁਰਸ਼ ਹਾਕੀ ਫਾਈਨਲ ਵਿੱਚ ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਜਿੱਤਿਆ ਗੋਲਡ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲ ਬਾਅਦ ਜਿੱਤਿਆ ਏਸ਼ਿਆਈ ਖੇਡਾਂ 'ਚ ਸੋਨ ਤਮਗਾ

ਭਾਰਤ ਏਸ਼ੀਅਨ ਗੇਮਜ਼ ਦੇ ਫਾਈਨਲ ’ਚ: ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾਇਆ

ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤਾ 296 ਦੌੜਾਂ ਦਾ ਟੀਚਾ

ਏਸ਼ੀਆਈ ਖੇਡਾਂ: ਸਕੁਐਸ਼ ’ਚ ਭਾਰਤ ਨੂੰ 2 ਸਿਲਵਰ ਮੈਡਲ

ਭਾਰਤ ਨੇ ਇੱਕੋ ਦਿਨ ਕਬੱਡੀ ’ਚ ਜਿੱਤੇ 2 ਗੋਲਡ, ਮਹਿਲਾ ਤੇ ਪੁਰਸ਼ ਟੀਮਾਂ ਨੇ ਈਰਾਨ ਨੂੰ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ ’ਚ ਜਿੱਤਿਆ ਸੋਨ ਤਮਗਾ