Wednesday, August 05, 2026

Sports

ਰਾਣਾ ਸੋਢੀ ਵੱਲੋਂ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦੇਣ ਦਾ ਐਲਾਨ

PUNJAB NEWS EXPRESS | August 05, 2021 01:35 PM

ਚੰਡੀਗੜ੍ਹ:ਉਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਇਤਿਹਾਸ ਸਿਰਜਦਿਆਂ ਜਰਮਨੀ ਦੀ ਮਜ਼ਬੂਤ ਟੀਮ ਨੂੰ 5-4 ਨਾਲ ਹਰਾ ਕੇ 41 ਸਾਲ ਮਗਰੋਂ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਹਾਕੀ ਖਿਡਾਰੀ ਨੂੰ 1-1 ਕਰੋੜ ਰੁਪਏ ਦੀ ਨਕਦ ਰਾਸ਼ੀ ਨਾਲ ਨਿਵਾਜਿਆ ਜਾਵੇਗਾ।

ਭਾਰਤ ਦੀ ਸ਼ਾਨਦਾਰ ਜਿੱਤ 'ਤੇ ਖੇਡ ਮੰਤਰੀ ਨੇ ਟਵੀਟ ਕੀਤਾ, "ਭਾਰਤੀ ਹਾਕੀ ਦੇ ਇਸ ਇਤਿਹਾਸਕ ਦਿਨ 'ਤੇ ਮੈਂ ਪੰਜਾਬ ਦੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦਾ ਐਲਾਨ ਕਰਦਿਆਂ ਮਾਣ ਮਹਿਸੂਸ ਕਰ ਰਿਹਾ ਹਾਂ। ਅਸੀਂ ਉਲੰਪਿਕਸ ਵਿੱਚ ਬਹੁਤ ਜ਼ਿਆਦਾ ਜ਼ੋਰ-ਅਜ਼ਮਾਈ ਨਾਲ ਫੁੰਡੇ ਤਮਗ਼ੇ ਦਾ ਜਸ਼ਨ ਮਨਾਉਣ ਲਈ ਤੁਹਾਡੀ ਵਾਪਸੀ ਦੀ ਉਡੀਕ ਕਰ ਰਹੇ ਹਾਂ।"

ਉਨ੍ਹਾਂ ਕਿਹਾ ਕਿ ਇਹ ਬਿਲਕੁਲ ਫਸਵਾਂ ਤੇ ਮਨੋਰੰਜਕ ਮੈਚ ਸੀ। ਸਾਡੇ ਮੁੰਡਿਆਂ ਨੇ ਇਹ ਟੋਕੀਉ ਉਲੰਪਿਕਸ 2020 ਵਿੱਚ ਕਰ ਦਿਖਾਇਆ ਹੈ ਅਤੇ 41 ਸਾਲਾਂ ਪਿੱਛੋਂ ਉਲੰਪਿਕ ਤਮਗ਼ਾ ਦੇਸ਼ ਦੀ ਝੋਲੀ ਪਾਇਆ ਹੈ। ਭਾਰਤ ਅਤੇ ਪੰਜਾਬ ਨੂੰ ਟੀਮ ਦੀ ਸ਼ਾਨਦਾਰ ਖੇਡ 'ਤੇ ਮਾਣ ਹੈ।
ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਦੇ ਕੁੱਲ 20 ਖਿਡਾਰੀਆਂ ਵਿੱਚੋਂ 11 ਖਿਡਾਰੀ ਭਾਰਤੀ ਹਾਕੀ ਟੀਮ ਵਿੱਚ ਸ਼ਾਮਲ ਹਨ।

Have something to say? Post your comment

google.com, pub-6021921192250288, DIRECT, f08c47fec0942fa0

Sports

ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵੱਲੋਂ 21ਵੀਂ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ਸਫਲਤਾਪੂਰਵਕ ਸੰਪੰਨ

ਜਸਪ੍ਰੀਤ ਬੁਮਰਾਹ ਸ਼੍ਰੀਲੰਕਾ ਖਿਲਾਫ ਹੋਣ ਵਾਲੀ ਟੈਸਟ ਸੀਰੀਜ਼ ਤੋਂ ਬਾਹਰ

ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ

ਭਾਰਤ ਨੇ ਰਾਸ਼ਟਰਮੰਡਲ ਖੇਡਾਂ 'ਚ ਜਿੱਤਿਆ 8ਵਾਂ ਸੋਨ ਤਗਮਾ

ਅਕਾਲ ਅਕੈਡਮੀ ਮਾਧੋਪੁਰ ਦੀਆਂ ਅੰਡਰ-14 ਅਤੇ ਅੰਡਰ-17 ਵਾਲੀਬਾਲ ਟੀਮਾਂ ਨੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਸ਼੍ਰੀਲੰਕਾ ਵਿਰੁੱਧ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਨੇ ਖੇਡਾਂ ਨਵੀਆਂ ਬੁਲੰਦੀਆਂ 'ਤੇ ਪਹੁੰਚਾਉਂਦਿਆਂ ਕੀਤਾ ਅਤਿ-ਆਧੁਨਿਕ 'ਮਿਲਖਾ ਸਿੰਘ ਅਰੇਨਾ' ਦਾ ਉਦਘਾਟਨ

ਮੀਰਾਬਾਈ ਚਾਨੂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੀ ਝੋਲੀ ਪਾਇਆ ਪਹਿਲਾ ਗੋਲ੍ਡ

ਰਾਸ਼ਟਰਮੰਡਲ ਖੇਡ 'ਚ ਭਾਰਤ ਨੇ ਦੂਜਾ ਤਗਮਾ ਜਿੱਤਿਆ

ਭਾਰਤ ਨੇ ਜ਼ਿੰਬਾਬਵੇ ਨੂੰ ਦੂਜੇ ਟੀ-20 'ਚ 90 ਦੌੜਾਂ ਨਾਲ ਹਰਾਇਆ