Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Sports

ਖੇਡ ਮੰਤਰੀ ਰਾਣਾ ਸੋਢੀ ਵੱਲੋਂ ਟੋਕੀਓ ਉਲੰਪਿਕਸ ਲਈ ਕੁਆਲੀਫ਼ਾਈ ਕਰਨ ਵਾਲੀ ਪੰਜਾਬਣ ਅਥਲੀਟ ਕਮਲਪ੍ਰੀਤ ਕੌਰ ਨੂੰ ਵਧਾਈ

PUNJAB NEWS EXPRESS | March 20, 2021 04:23 PM
ਚੰਡੀਗੜ੍ਹ:  ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਟੋਕੀਓ ਓਲੰਪਿਕ-2021 ਵਿੱਚ ਕੁਆਲੀਫ਼ਾਈ ਕਰਨ ਲਈ ਰੱਖੀ 63.50 ਮੀਟਰ ਦੀ ਹੱਦ ਤੋਂ ਕਿਤੇ ਪਰੇ  ਡਿਸਕਸ ਥਰੋਅ ਸੁੱਟ ਕੇ ਕੁਆਲੀਫ਼ਾਈ ਕਰਨ ਵਾਲੀ ਅਤੇ 9 ਸਾਲ ਪੁਰਾਣਾ ਕੌਮੀ ਰਿਕਾਰਡ ਤੋੜਨ ਵਾਲੀ ਪੰਜਾਬਣ ਅਥਲੀਟ ਕਮਲਪ੍ਰੀਤ ਕੌਰ ਨੂੰ ਵਧਾਈ ਦਿੱਤੀ ਹੈ।
 
ਇਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਵਿਅਕਤੀਗਤ ਮੁਕਾਬਲਿਆਂ ਵਿੱਚ ਮੁੱਕੇਬਾਜ਼ੀ ਵਿੱਚ ਸਿਮਰਜੀਤ ਕੌਰ ਚੱਕਰ ਤੋਂ ਬਾਅਦ ਉਲੰਪਿਕਸ ਲਈ ਕੁਆਲੀਫ਼ਾਈ ਕਰਕੇ ਕਮਲਪ੍ਰੀਤ ਕੌਰ  ਨੇ ਹੁਣ ਪੰਜਾਬ ਦਾ ਮਾਣ ਵਧਾਿੲਅਾ ਹੈ। ਮਲੋਟ ਨੇੜਲੇ ਪਿੰਡ ਕਬਰਵਾਲਾ ਦੀ ਕਮਲਪ੍ਰੀਤ ਕੌਰ ਨੇ ਐਨ.ਆਈ.ਐਸ. ਪਟਿਆਲਾ ਵਿਖੇ 15 ਤੋਂ 19 ਮਾਰਚ ਤੱਕ ਹੋਈ 24ਵੀਂ ਨੈਸ਼ਨਲ ਫ਼ੈਡਰੇਸ਼ਨ ਕੱਪ ਸੀਨੀਅਰ ਐਥਲੈਟਿਕਸ ਚੈਂਪੀਅਨਸ਼ਿਪ-2021 ਦੇ ਆਖ਼ਰੀ ਦਿਨ ਪਹਿਲੀ ਹੀ ਥਰੋਅ 65.06 ਮੀਟਰ ਸੁੱਟੀ। ਇਸ ਦੇ ਨਾਲ ਹੀ 65 ਮੀਟਰ ਦੀ ਹੱਦ ਪਾਰ ਕਰਨ ਵਾਲੀ ਉਹ ਪਹਿਲੀ ਭਾਰਤੀ ਥਰੋਅਰ ਬਣ ਗਈ ਅਤੇ ਡਿਸਕਸ ਥਰੋਅ ਵਿੱਚ 9 ਸਾਲ ਪਹਿਲਾਂ ਬਣਾਇਆ ਗਿਆ ਕੌਮੀ ਰਿਕਾਰਡ ਤੋੜਦਿਆਂ ਟੋਕੀਓ ਓਲੰਪਿਕ ਖੇਡਾਂ ਲਈ ਕੁਆਲੀਫ਼ਾਈ ਕਰ ਗਈ। ਕਮਲਪ੍ਰੀਤ ਕੌਰ ਨੇ ਰਾਸ਼ਟਰਮੰਡਲ ਖੇਡਾਂ ਦੀ ਚੈਂਪੀਅਨ ਕ੍ਰਿਸ਼ਨਾ ਪੂਨੀਆ ਦਾ ਨੈਸ਼ਨਲ ਰਿਕਾਰਡ ਤੋੜਿਆ ਜਿਸ ਨੇ 2012 ਵਿੱਚ 64.76 ਮੀਟਰ ਦੀ ਥਰੋਅ ਸੁੱਟ ਕੇ ਰਿਕਾਰਡ ਕਾਇਮ ਕੀਤਾ ਸੀ।
 
ਰਾਣਾ ਸੋਢੀ ਨੇ ਕਿਹਾ, "ਮੈਂ ਬਹੁਤ ਖ਼ੁਸ਼ ਹਾਂ ਕਿ ਪੰਜਾਬ ਦੀਆਂ ਧੀਆਂ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟ ਰਹੀਆਂ ਹਨ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਖੇਡਾਂ ਵਿੱਚ ਆਪਣਾ ਪਹਿਲਾਂ ਵਾਲਾ ਮੁਕਾਮ ਹਾਸਲ ਕਰੇਗਾ।"
 
ਖੇਡ ਮੰਤਰੀ ਰਾਣਾ ਸੋਢੀ ਨੇ ਮੁੜ ਦੁਹਰਾਇਆ ਕਿਹਾ ਕਿ ਖਿਡਾਰੀ ਜੀਅ-ਜਾਨ ਨਾਲ ਖੇਡ ਪਿੜ ਵਿੱਚ ਸਫ਼ਲਤਾ ਦੇ ਝੰਡੇ ਗੱਡਣ। ਪੰਜਾਬ ਸਰਕਾਰ ਉਨ੍ਹਾਂ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਖਿਡਾਰੀਆਂ ਦੀ ਖੇਡ ਜਾਂ ਜੀਵਨ ਨਿਰਵਾਹ ਸਬੰਧੀ ਕਿਸੇ ਵੀ ਲੋੜ ਨੂੰ ਸਰਕਾਰ ਤਰਜੀਹੀ ਤੌਰ 'ਤੇ ਪੂਰਾ ਕਰੇਗੀ।
 
ਦੱਸ ਦੇਈਏ ਕਿ ਡੀ.ਐਮ.ਡਬਲਿਊ. ਪਟਿਆਲਾ ਵਿਖੇ ਸਿਖਲਾਈ ਪ੍ਰਾਪਤ ਕਰ ਰਹੀ ਕਮਲਪ੍ਰੀਤ ਕੌਰ ਨੇ ਇਸ ਰਿਕਾਰਡ ਥਰੋਅ ਦੇ ਨਾਲ ਇਸ ਸਾਲ ਹੋਣ ਵਾਲੀਆਂ ਟੋਕੀਓ ਓਲੰਪਿਕ ਖੇਡਾਂ ਦੇ ਕੁਆਲੀਫ਼ਾਈ ਲਈ ਰੱਖੀ 63.50 ਮੀਟਰ ਦੀ ਹੱਦ ਪਾਰ ਕਰਕੇ ਵੀ ਓਲੰਪਿਕਸ ਦੀ ਟਿਕਟ ਕਟਾ ਲਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ