Wednesday, July 08, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Sports

ਨੌਵੀਂ ਰਾਸ਼ਟਰੀ ਗੱਤਕਾ ਖੇਡਾਂ ਗੁਰਹਰਸਹਾਏ ਵਿਖੇ ਹੋਣਗੀਆਂ: ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ 

PUNJAB NEWS EXPRESS | June 17, 2021 04:46 PM

ਗੁਰੂ ਹਰ ਸਹਾਏ; ਕੋਵਿਡ -19 ਦੀ ਤਾਲਾਬੰਦੀ ਹੋਣ ਕਾਰਨ ਸਾਲ 2020 ਵਿੱਚ ਹੋਣ ਵਾਲਾ 9ਵਾਂ ਰਾਸ਼ਟਰੀ ਗੱਤਕਾ ਟੂਰਨਾਮੈਂਟ, ਜਿਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ, ਹੁਣ ਇਸ ਸਾਲ ਗੁਰੂ ਹਰ ਸਹਾਏ ਵਿਖੇ ਦੁਬਾਰਾ ਕਰਵਾਉਣ ਲਈ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ ਅਤੇ ਗੁਰੂ ਹਰ ਸਹਾਏ ਦੇ ਉੱਘੇ ਸਮਾਜ ਸੇਵਕ ਆਤਮਜੀਤ ਸਿੰਘ ਡੇਵਿਡ ਨੇ ਇਸ ਸਬੰਧ ਵਿਚ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਜੀ ਨੂੰ ਮਿਲੇ ਅਤੇ ਉਨ੍ਹਾਂ ਨਾਲ ਨੈਸ਼ਨਲ ਟੂਰਨਾਮੈਂਟ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ, ਜਿਸ 'ਤੇ ਖੇਡ ਮੰਤਰੀ ਪੰਜਾਬ ਰਾਣਾ ਸੋਢੀ ਜੀ 07 ਅਗਸਤ 2021 ਨੂੰ ਇਹ ਟੂਰਨਾਮੈਂਟ ਕਰਾਉਣ ਦੀ ਸਹਿਮਤ ਦੇ ਦਿੱਤੀ ਹੈ। ਇਸ ਐਲਾਨ ਨਾਲ ਗੱਤਕਾ ਖਿਡਾਰੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਨੇ ਦੱਸਿਆ ਕਿ ਖੇਡ ਮੰਤਰੀ ਦੀ ਸਹਿਮਤੀ ਮਿਲਦਿਆਂ ਹੀ ਰਾਸ਼ਟਰੀ ਖੇਡਾਂ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ਅਤੇ ਉਹ ਸਮੂਹ ਖਿਡਾਰੀਆਂ ਨੂੰ ਸਭ ਸਹੂਲਤਾਂ ਪ੍ਰਦਾਨ ਕਰਨਗੇ ਤੇ ਸਵਾਗਤ ਕੀਤਾ ਜਾਵੇਗਾ।
ਇਸ ਸਬੰਧ ਵਿੱਚ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਇਸ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਵਿੱਚ 20 ਰਾਜਾਂ ਦੀਆਂ ਟੀਮਾਂ ਹਿੱਸਾ ਲੈਣਗੀਆਂ ਅਤੇ ਇਨਾਂ ਖੇਡ ਮੁਕਾਬਲਿਆਂ ਵਿੱਚ ਲਗਭਗ 400 ਖਿਡਾਰੀ (ਲੜਕੇ ਅਤੇ ਲੜਕੀਆਂ) ਤੇ 60 ਕੋਚ ਅਧਿਕਾਰਤ ਤੌਰ ‘ਤੇ ਹਿੱਸਾ ਲੈਣਗੇ। ਉਨਾਂ ਦੱਸਿਆ ਕਿ ਇਸ ਟੂਰਨਾਮੈਂਟ ਵਿਚੋਂ ਹੀ ਇੰਡੀਆ ਟੀਮ ਦੀ ਚੋਣ ਕੀਤੀ ਜਾਵੇਗੀ ਜੋ ਅਗਲੇ ਸਾਲ ਏਸ਼ੀਅਨ ਖੇਡਾਂ ਵਿਚ ਭਾਰਤੀ ਟੀਮ ਦਾ ਹਿੱਸਾ ਬਣੇਗੀ।

Have something to say? Post your comment

google.com, pub-6021921192250288, DIRECT, f08c47fec0942fa0