Tuesday, September 22, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Sports

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨੀਰਜ ਚੋਪੜਾ ਨੂੰ ਦੋ ਕਰੋੜ ਰੁਪਏ ਇਨਾਮ ਦੇਣ ਦਾ ਐਲਾਨ

PUNJAB NEWS EXPRESS | August 07, 2021 09:52 PM

ਚੰਡੀਗੜ੍ਹ: ਓਲੰਪਿਕ ਖੇਡਾਂ ਵਿੱਚ ਅਥਲੈਟਿਕਸ ਵਿੱਚ ਭਾਰਤ ਲਈ ਪਹਿਲਾ ਸੋਨੇ ਦਾ ਤਮਗਾ ਜਿੱਤਣ ਵਾਲੇ ਭਾਰਤੀ ਫੌਜ ਦੇ ਸੂਬੇਦਾਰ ਨੀਰਜ ਚੋਪੜਾ (ਵੀ.ਐਸ.ਐਮ.) ਦੀ ਸ਼ਾਨਾਮੱਤੀ ਪ੍ਰਾਪਤੀ ਨੂੰ ਸਨਮਾਨਿਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਭਾਰਤ ਦੇ ਇਸ ਅਥਲੀਟ ਨੂੰ ਦੋ ਕਰੋੜ ਰੁਪਏ ਦਾ ਵਿਸ਼ੇਸ਼ ਇਨਾਮ ਦੇਣ ਦਾ ਐਲਾਨ ਕੀਤਾ ਹੈ। ਨੀਰਜ ਨੇ ਟੋਕੀਓ ਵਿਖੇ 87.58 ਮੀਟਰ ਦੀ ਥਰੋਅ ਨਾਲ ਜੈਵਲਿਨ ਵਿੱਚ ਸੋਨੇ ਦਾ ਤਮਗਾ ਜਿੱਤਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਰਤ ਅਤੇ ਸਾਰੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ। ਨੀਰਜ ਚੋਪੜਾ ਜੋ ਭਾਰਤੀ ਫੌਜ ਦਾ ਸਿਪਾਹੀ ਹੈ, ਦੇ ਪਰਿਵਾਰ ਦਾ ਪਿਛੋਕੜ ਪੰਜਾਬ ਨਾਲ ਜੁੜਿਆ ਹੋਇਆ ਹੈ।

ਜ਼ਿਕਰਯੋਗ ਹੈ ਕਿ ਨੀਰਜ ਚੋਪੜਾ ਨੇ ਭਾਰਤ ਵਿੱਚ ਬਹੁਤਾ ਸਮਾਂ ਆਪਣੀ ਪ੍ਰੈਕਟਿਸ ਐਨ.ਆਈ.ਐਸ. ਪਟਿਆਲਾ ਵਿਖੇ ਕੀਤੀ ਹੈ। ਇਸ ਤੋਂ ਪਹਿਲਾਂ ਉਸ ਨੇ 2018 ਵਿੱਚ ਜਕਾਰਤਾ ਏਸ਼ਿਆਈ ਖੇਡਾਂ ਅਤੇ ਗੋਲਡ ਕੋਸਟ ਰਾਸ਼ਟਰਮੰਡਲ ਖੇਡਾਂ ਵਿੱਚ ਸੋਨੇ ਦਾ ਤਮਗਾ ਜਿੱਤਿਆ। ਜੈਵਲਿਨ ਥਰੋਅ ਵਿੱਚ ਉਹ 88.07 ਮੀਟਰ ਦੀ ਥਰੋਅ ਨਾਲ ਭਾਰਤ ਦਾ ਮੌਜੂਦਾ ਰਿਕਾਰਡ ਹੋਲਡਰ ਹੈ।

ਨੀਰਜ ਨੇ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਵੀ ਸੋਨੇ ਦਾ ਤਮਗਾ ਜਿੱਤਿਆ ਸੀ ਅਤੇ ਅੰਡਰ 20 ਵਰਗ ਵਿੱਚ 86.48 ਮੀਟਰ ਦੀ ਥਰੋਅ ਨਾਲ ਵਿਸ਼ਵ ਰਿਕਾਰਡ ਬਣਾਇਆ ਸੀ।

ਓਲੰਪਿਕ ਖੇਡਾਂ ਦੇ ਇਤਿਹਾਸ ਵਿੱਚ ਵਿਅਕਤੀਗਤ ਖੇਡਾਂ ਵਿੱਚ ਇਹ ਭਾਰਤ ਦਾ ਦੂਜਾ ਸੋਨ ਤਮਗਾ ਹੈ। ਪਹਿਲਾ ਸੋਨ ਤਮਗਾ ਪੰਜਾਬ ਦੇ ਅਭਿਨਵ ਬਿੰਦਰਾ ਨੇ 2008 ਵਿੱਚ ਬੀਜਿੰਗ ਵਿਖੇ ਜਿੱਤਿਆ ਸੀ।

ਨੀਰਜ ਚੋਪੜਾ ਨੇ ਆਪਣੀ ਪੜ੍ਹਾਈ ਡੀ.ਏ.ਵੀ.ਕਾਲਜ ਚੰਡੀਗੜ੍ਹ ਤੋਂ ਕੀਤੀ ਹੈ ਅਤੇ 2016 ਵਿੱਚ ਉਸ ਨੇ ਭਾਰਤੀ ਸੈਨਾ ਵਿੱਚ 4 ਰਾਜਸਥਾਨ ਰਾਈਫਲਜ਼ ਜੁਆਇਨ ਕੀਤੀ ਸੀ।

Have something to say? Post your comment

google.com, pub-6021921192250288, DIRECT, f08c47fec0942fa0

Sports

ਏਸ਼ਿਆਈ ਖੇਡਾਂ ਦੇ ਮਹਿਲਾ ਕ੍ਰਿਕਟ ਫਾਈਨਲ ’ਚ ਪਹੁੰਚਿਆ ਭਾਰਤ, ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

ਏਸ਼ਿਆਈ ਖੇਡਾਂ 'ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

ਸ਼੍ਰੀਲੰਕਾ ਤੋਂ 2027 ਮਹਿਲਾ ਚੈਂਪੀਅਨਜ਼ ਟਰਾਫੀ ਲਈ ਮੇਜ਼ਬਾਨੀ ਦੇ ਅਧਿਕਾਰ ਲਏ ਵਾਪਿਸ

15 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਅਚਾਨਕ ਮਿਲੀ ਕਪਤਾਨੀ

CM ਮਾਨ ਕਰਨਗੇ ਬਠਿੰਡਾ ਵਿਖੇ 5 ਸਤੰਬਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸ਼ੁਰੂਆਤ ਬਠਿੰਡਾ ਤੋਂ 5 ਸਤੰਬਰ ਨੂੰ

17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਪੁਰਸਕਾਰ

ਪੰਜਾਬ ਦੀ ਆਪਣੀ IPL 30 ਅਗਸਤ ਤੋਂ 13 ਸਤੰਬਰ ਤੱਕ: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: CM ਮਾਨ

ਸਰਕਾਰ ਕ੍ਰਿਕਟਰ ਰਿਸ਼ਭ ਪੰਤ ਨੂੰ ਉਤਰਾਖੰਡ ਵਿੱਚ ਮੁਹੱਈਆ ਕਰਵਾਏਗੀ ਜ਼ਮੀਨ

KKR ਦੇ ਸਟਾਰ ਆਲਰਾਊਂਡਰ ਨੇ ਚੁੱਪਚਾਪ ਮਸ਼ਹੂਰ ਟੀਵੀ ਅਦਾਕਾਰਾ ਨਾਲ ਕਰਾਇਆ ਵਿਆਹ