Sunday, June 21, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Sports

ਟੋਕੀਓ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀਆਂ ਦਾ ਸਨਮਾਨ ਸਮਾਗਮ 12 ਅਗਸਤ ਨੂੰ, 32.67 ਕਰੋੜ ਰੁਪਏ ਦੀ ਰਾਸ਼ੀ ਨਾਲ ਕੀਤਾ ਜਾਵੇਗਾ ਸਨਮਾਨਤ: ਰਾਣਾ ਸੋਢੀ

PUNJAB NEWS EXPRESS | August 10, 2021 10:49 PM

ਸਨਮਾਨ ਸਮਾਗਮ ਵਿੱਚ ਮੁੱਖ ਮੰਤਰੀ ਤੇ ਰਾਜਪਾਲ ਵੱਲੋਂ ਵਿਸ਼ੇਸ਼ ਤੌਰ `ਤੇ ਕੀਤੀ ਜਾਵੇਗੀ ਸ਼ਿਰਕਤ

ਮੁੱਖ ਮੰਤਰੀ ਵੱਲੋਂ ਇਨਾਮਾਂ ਵਿੱਚ ਵਾਧਾ, ਹਾਕੀ ਟੀਮ ਦੇ 11 ਪੰਜਾਬੀ ਖਿਡਾਰੀਆਂ ਨੂੰ ਹੁਣ ਮਿਲਣਗੇ 2.51-2.51 ਕਰੋੜ ਰੁਪਏ

ਸੋਨ ਤਮਗਾ ਜੇਤੂ ਜੈਵਲਿਨ ਥਰੋਅਰ ਨੀਰਜ ਚੋਪੜਾ ਦੇ ਇਨਾਮ ਵਿੱਚ ਵੀ ਕੀਤਾ ਵਾਧਾ, ਦਿੱਤੇ ਜਾਣਗੇ 2.51 ਕਰੋੜ ਰੁਪਏ

ਚੌਥੇ ਸਥਾਨ `ਤੇ ਆਈ ਮਹਿਲਾ ਹਾਕੀ ਦੀਆਂ ਦੋ ਖਿਡਾਰਨਾਂ ਤੇ ਛੇਵੇਂ ਸਥਾਨ ਉਤੇ ਆਈ ਕਮਲਪ੍ਰੀਤ ਕੌਰ ਨੂੰ 50-50 ਲੱਖ ਰੁਪਏ ਨਾਲ ਸਨਮਾਨਤ ਕੀਤਾ ਜਾਵੇਗਾ

ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਹੋਰ ਪੰਜਾਬੀ ਖਿਡਾਰੀਆਂ ਤੇ ਪੈਰਾ ਖਿਡਾਰਨ ਪਲਕ ਕੋਹਲੀ ਨੂੰ 21-21 ਲੱਖ ਰੁਪਏ ਨਾਲ ਸਨਮਾਨਤ ਕੀਤਾ ਜਾਵੇਗਾ

ਚੰਡੀਗੜ੍ਹ, : ਪੰਜਾਬ ਸਰਕਾਰ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜੇਤੂ ਪੁਰਸ਼ ਹਾਕੀ ਟੀਮ ਅਤੇ ਹੋਰਨਾਂ ਖੇਡਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬੀ ਖਿਡਾਰੀਆਂ ਨੂੰ ਨਗਦ ਇਨਾਮ ਨਾਲ ਸਨਮਾਨਤ ਕਰਨ ਲਈ 12 ਅਗਸਤ ਨੂੰ ਚੰਡੀਗੜ੍ਹ ਵਿਖੇ ਵਿਸ਼ੇਸ਼ ਤੌਰ `ਤੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਪੰਜਾਬ ਦੇ ਖਿਡਾਰੀਆਂ ਅਤੇ ਜੈਵਲਿਨ ਥਰੋਅ ਵਿੱਚ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਕੁੱਲ 32.67 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਆ ਜਾਵੇਗਾ। ਇਹ ਖੁਲਾਸਾ ਸੂਬੇ ਦੇ ਖੇਡ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

ਰਾਣਾ ਸੋਢੀ ਨੇ ਦੱਸਿਆ ਕਿ ਖਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨਮਾਨਤ ਕਰਨਗੇ ਜਦੋਂ ਕਿ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਉਪਰੰਤ ਸਮੂਹ ਖਿਡਾਰੀਆਂ ਨੂੰ ਰਾਤ ਦੇ ਖਾਣੇ ਦੀ ਦਾਅਵਤ ਦਿੱਤੀ ਜਾਵੇਗੀ।

ਖੇਡ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸੂਬੇ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਤ ਕਰਨ ਦੇ ਮੰਤਵ ਨਾਲ ਓਲੰਪਿਕ ਵਿੱਚ ਤਮਗ਼ਾ ਜੇਤੂ ਖਿਡਾਰੀਆਂ ਨੂੰ ਪਹਿਲਾ ਐਲਾਨੀ ਿੲਨਾਮੀ ਰਾਸ਼ੀ ਵਿੱਚ ਵੀ ਵਾਧਾ ਕਰ ਦਿੱਤਾ ਹੈ ਤਾਂ ਜੋ ਨਵੀਂ ਉਮਰ ਦੇ ਖਿਡਾਰੀਆਂ ਨੂੰ ਮੋਟੀਵੇਸ਼ਨ ਮਿਲ ਸਕੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਿਛੋਕੜ ਰੱਖਣ ਵਾਲੇ ਸੋਨ ਤਮਗਾ ਜੇਤੂ ਅਥਲੀਟ ਨੀਰਜ ਚੋਪੜਾ ਨੂੰ 2 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕਰਨ ਦਾ ਐਲਾਨ ਕੀਤਾ ਗਿਆ ਪਰ ਹੁਣ ਨੀਰਜ ਨੂੰ 2.51 ਕਰੋੜ ਰੁਪਏ ਨਾਲ ਸਨਮਾਨਿਆ ਜਾਵੇਗਾ।

ਰਾਣਾ ਸੋਢੀ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਨੇ 41 ਸਾਲ ਬਾਅਦ ਓਲੰਪਿਕ ਖੇਡਾਂ ਵਿੱਚ ਤਮਗਾ ਜਿੱਤਿਆ ਹੈ ਜਿਸ ਵਿੱਚ ਕਪਤਾਨ ਤੇ ਉਪ ਕਪਤਾਨ ਸਮੇਤ ਸਭ ਤੋਂ ਵੱਧ ਖਿਡਾਰੀ (11) ਪੰਜਾਬ ਦੇ ਸਨ। ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਇਨ੍ਹਾਂ 11 ਪੰਜਾਬੀ ਖਿਡਾਰੀਆਂ ਮਨਪ੍ਰੀਤ ਸਿੰਘ (ਕਪਤਾਨ), ਹਰਮਨਪ੍ਰੀਤ ਸਿੰਘ (ਉਪ ਕਪਤਾਨ), ਰੁਪਿੰਦਰ ਪਾਲ ਸਿੰਘ, ਸਿਮਰਨਜੀਤ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਵਰੁਣ ਕੁਮਾਰ, ਦਿਲਪ੍ਰੀਤ ਸਿੰਘ, ਹਾਰਦਿਕ ਸਿੰਘ ਤੇ ਕ੍ਰਿਸ਼ਨ ਪਾਠਕ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹਾਕੀ ਖਿਡਾਰੀਆਂ ਦੀ ਰਾਸ਼ੀ ਵਿੱਚ ਵੀ ਵਾਧਾ ਕਰ ਦਿੱਤਾ ਹੈ। ਹੁਣ ਸੂਬੇ ਦੇ ਹਰੇਕ ਹਾਕੀ ਖਿਡਾਰੀ ਨੂੰ 2.51 ਕਰੋੜ ਰੁਪਏ ਦੇ ਨਗਦ ਪੁਰਸਕਾਰ ਨਾਲ ਨਿਵਾਜਿਆ ਜਾਵੇਗਾ।

ਇਸੇ ਤਰ੍ਹਾਂ ਓਲੰਪਿਕ ਖੇਡਾਂ ਦੇ ਮਹਿਲਾ ਹਾਕੀ ਮੁਕਾਬਲਿਆਂ ਵਿੱਚ ਚੌਥੇ ਸਥਾਨ ਉਤੇ ਆ ਕੇ ਇਤਿਹਾਸ ਰਚਣ ਵਾਲੀ ਭਾਰਤੀ ਟੀਮ ਦੀਆਂ ਦੋ ਪੰਜਾਬੀ ਖਿਡਾਰਨਾ ਗੁਰਜੀਤ ਕੌਰ ਤੇ ਰੀਨਾ ਖੋਖਰ ਅਤੇ ਅਥਲੈਟਿਕਸ ਦੇ ਡਿਸਕਸ ਫਾਈਨਲ ਮੁਕਾਬਲੇ ਵਿੱਚ ਛੇਵਾਂ ਸਥਾਨ ਹਾਸਲ ਕਰਨ ਵਾਲੀ ਕਮਲਪ੍ਰੀਤ ਕੌਰ ਨੂੰ 50-50 ਲੱਖ ਰੁਪਏ ਨਾਲ ਸਨਮਾਨਤ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬ ਦੇ ਹੋਰਨਾਂ ਖਿਡਾਰੀਆਂ ਮੁੱਕੇਬਾਜ਼ ਸਿਮਰਨਜੀਤ ਕੌਰ, ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਤੇ ਅੰਗਦਵੀਰ ਸਿੰਘ ਅਤੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਤੇ ਗੁਰਪ੍ਰੀਤ ਸਿੰਘ ਅਤੇ ਪੈਰਾਲੰਪਿਕ ਵਿੱਚ ਹਿੱਸਾ ਲੈਣ ਜਾ ਰਹੀ ਬੈਡਮਿੰਟਨ ਖਿਡਾਰਨ ਪਲਕ ਕੋਹਲੀ ਨੂੰ 21-21 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Sports