Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Sports

ਚਾਰ ਰੋਜ਼ਾ ਮੁਫ਼ਤ ਗੱਤਕਾ ਕੋਚਿੰਗ ਕੈਂਪ 14 ਅਪ੍ਰੈਲ ਤੋਂ ਚੰਡੀਗੜ੍ਹ 'ਚ, 7 ਅਪ੍ਰੈਲ ਤੱਕ ਮੰਗੀਆਂ ਅਰਜ਼ੀਆਂ

PUNJAB NEWS EXPRESS | April 05, 2022 10:01 PM

ਚੰਡੀਗੜ੍ਹ: ਜੂਨ ਮਹੀਨੇ ਹੋ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਤੋਂ ਪਹਿਲਾਂ ਰੈਫ਼ਰੀਆਂ ਨੂੰ ਗੱਤਕਾ ਨਿਯਮਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ 14 ਅਪ੍ਰੈਲ ਤੋਂ 17 ਅਪ੍ਰੈਲ, 2022 ਤੱਕ ਸੈਣੀ ਭਵਨ, ਸੈਕਟਰ-24 ਚੰਡੀਗੜ੍ਹ ਵਿਖੇ ਮੁਫ਼ਤ ਗੱਤਕਾ ਰੈਫਰੀ-ਕਮ-ਕੋਚਿੰਗ ਕੈਂਪ ਲਗਾਇਆ ਜਾ ਰਿਹਾ ਹੈ।

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਖੇਡ ਮੰਤਰਾਲੇ ਨੇ 4 ਜੂਨ ਤੋਂ 13 ਜੂਨ, 2022 ਤੱਕ ਪੰਚਕੂਲਾ, ਹਰਿਆਣਾ ਵਿਖੇ ਖੇਲੋ ਇੰਡੀਆ ਰਾਸ਼ਟਰੀ ਯੁਵਕ ਖੇਡਾਂ ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਕੌਮੀ ਟੂਰਨਾਮੈਂਟ ਤੋਂ ਪਹਿਲਾਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਇਸਮਾਕ) ਦੇ ਸਹਿਯੋਗ ਨਾਲ ਐਨ.ਜੀ.ਏ.ਆਈ. ਵੱਲੋਂ ਗੱਤਕਾ ਨਿਯਮਾਂ ਦੀ ਸਿਖਲਾਈ ਦੇਣ ਲਈ ਇਸ ਕੈਂਪ ਨੂੰ ਇੱਕ ਛੋਟੀ ਮਿਆਦ ਦੇ ਰਿਫਰੈਸ਼ਰ ਕੋਰਸ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ।

ਹੋਰ ਜਾਣਕਾਰੀ ਦਿੰਦੇ ਹੋਏ ਗੱਤਕਾ ਪ੍ਰਮੋਟਰ ਗਰੇਵਾਲ ਨੇ ਦੱਸਿਆ ਕਿ ਖੇਲੋ ਇੰਡੀਆ ਟੂਰਨਾਮੈਂਟ ਮੌਕੇ ਗੱਤਕਾ ਮੁਕਾਬਲੇ ਕਰਵਾਉਣ ਲਈ ਚੁਣੇ ਗਏ ਰੈਫਰੀਆਂ ਤੋਂ ਇਲਾਵਾ 20 ਸਾਲ ਤੋਂ ਵੱਧ ਉਮਰ ਦੇ ਅਤੇ ਘੱਟੋ-ਘੱਟ ਪੰਜ ਸਾਲ ਦਾ ਤਜ਼ਰਬਾ ਰੱਖਣ ਵਾਲੇ ਗੱਤਕੇਬਾਜ਼ ਵੀ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐਨ.ਜੀ.ਏ.ਆਈ. ਵੱਲੋਂ ਕੈਂਪਰਾਂ ਨੂੰ ਠਹਿਰਣ ਅਤੇ ਲੰਗਰ ਤੋਂ ਇਲਾਵਾ ਟੀ-ਸ਼ਰਟਾਂ ਅਤੇ ਸਰਟੀਫਿਕੇਟ ਮੁਫਤ ਦਿੱਤੇ ਜਾਣਗੇ। ਇਸ ਤੋਂ ਇਲਾਵਾ ਚੁਣੇ ਗਏ ਰੈਫਰੀਆਂ ਨੂੰ ਸਮਾਰਟ ਆਈਡੀ ਕਾਰਡ ਵੀ ਜਾਰੀ ਕੀਤੇ ਜਾਣਗੇ।

ਉਨ੍ਹਾਂ ਨੇ ਯੋਗ ਉਮੀਦਵਾਰਾਂ ਨੂੰ 7 ਅਪ੍ਰੈਲ ਤੱਕ ਇਸ ਨੂੰ ਆਖਰੀ ਮਿਤੀ ਮੰਨਦੇ ਹੋਏ ਮੇਲ ਆਈਡੀ NGAIndia@yahoo.com 'ਤੇ ਆਪਣੇ ਸਾਰੇ ਵੇਰਵੇ ਭੇਜਣ ਲਈ ਕਿਹਾ ਹੈ। ਇਸ ਤੋਂ ਬਾਅਦ ਕਿਸੇ ਵੀ ਕੀਮਤ 'ਤੇ ਦਾਖਲਾ ਨਹੀਂ ਦਿੱਤਾ ਜਾਵੇਗਾ। ਗਰੇਵਾਲ ਨੇ ਕਿਹਾ ਕਿ ਇਸ ਕੈਂਪ ਜਾਂ ਸਥਾਨ ਬਾਰੇ ਕੋਈ ਵੀ ਜਾਣਕਾਰੀ/ਮੱਦਦ ਮੋਬਾਈਲ ਨੰਬਰ 79861-04610 ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ