Thursday, October 22, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Sports

ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ

ਪੰਜਾਬ ਨਿਊਜ਼ ਐਕਸਪ੍ਰੈੱਸ | October 21, 2026 07:24 PM

ਚੰਡੀਗੜ੍ਹ, 21 ਅਕਤੂਬਰ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਜ਼ ਫੁੱਟਬਾਲ ਟੂਰਨਾਮੈਂਟ 17 ਤੋਂ 28 ਨਵੰਬਰ, 2026 ਤੱਕ ਗੋਆ ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਚੋਣ ਲਈ ਟਰਾਇਲ 26 ਅਕਤੂਬਰ, 2026 ਨੂੰ ਫੁੱਟਬਾਲ ਖੇਡ ਸਟੇਡੀਅਮ, ਮਾਹਿਲਪੁਰ ਵਿਖੇ ਸਵੇਰੇ 11 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ , ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Sports

ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦਾ ਟਰਾਫ਼ੀ ਟੂਰ ਦਾ ਪਟਿਆਲਾ ਵਿਖੇ ਭਰਵਾਂ ਸੁਆਗਤ, ਅਗਲੇ ਪੜਾਅ ਲਈ ਰਵਾਨਾ

ਯੁਵਰਾਜ ਸਿੰਘ ਦਿੱਲੀ ਕੈਪੀਟਲਜ਼ ਦੇ ਅਸਿਸਟੈਂਟ ਤੇ ਬੱਲੇਬਾਜ਼ੀ ਕੋਚ ਨਿਯੁਕਤ

ਵਿਰਾਟ ਕੋਹਲੀ ਨੇ ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ਜਾਣ ਲਈ 5 ਕਰੋੜ ਲੈਣ ਦੇ ਦੋਸ਼ ਨਕਾਰੇ

ਏਸ਼ੀਆਈ ਖੇਡਾਂ: ਪੁਰਸ਼ ਹਾਕੀ ਫਾਈਨਲ ਵਿੱਚ ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਜਿੱਤਿਆ ਗੋਲਡ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲ ਬਾਅਦ ਜਿੱਤਿਆ ਏਸ਼ਿਆਈ ਖੇਡਾਂ 'ਚ ਸੋਨ ਤਮਗਾ

ਭਾਰਤ ਏਸ਼ੀਅਨ ਗੇਮਜ਼ ਦੇ ਫਾਈਨਲ ’ਚ: ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾਇਆ

ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤਾ 296 ਦੌੜਾਂ ਦਾ ਟੀਚਾ

ਏਸ਼ੀਆਈ ਖੇਡਾਂ: ਸਕੁਐਸ਼ ’ਚ ਭਾਰਤ ਨੂੰ 2 ਸਿਲਵਰ ਮੈਡਲ

ਭਾਰਤ ਨੇ ਇੱਕੋ ਦਿਨ ਕਬੱਡੀ ’ਚ ਜਿੱਤੇ 2 ਗੋਲਡ, ਮਹਿਲਾ ਤੇ ਪੁਰਸ਼ ਟੀਮਾਂ ਨੇ ਈਰਾਨ ਨੂੰ ਹਰਾਇਆ