Thursday, April 25, 2024

Sports

ਖੇਡ ਡਾਇਰੈਕਟਰ ਵੱਲੋਂ ਪੰਜਾਬ ਕੋਚਜ਼ ਯੂਨੀਅਨ ਨਾਲ ਮੁਲਾਕਾਤ, ਕੋਚਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਪੰਜਾਬ ਨਿਊਜ਼ ਐਕਸਪ੍ਰੈਸ | December 02, 2020 07:34 PM

ਚੰਡੀਗੜ: ਪੰਜਾਬ ਦੇ ਖੇਡ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਅੱਜ ਸੂਬੇ ਦੇ ਵੱਖ ਵੱਖ ਖੇਡਾਂ ਦੇ ਕੋਚਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰੇਗੀ।
ਡਾਇਰੈਕਟਰ ਖੇਡਾਂ ਨੇ ਇਸ ਸਬੰਧੀ ਭਰੋਸਾ ਅੱਜ ਮੁਲਾਕਾਤ ਲਈ ਪਹੁੰਚੇ ਪੰਜਾਬ ਕੋਚਜ਼ ਯੂਨੀਅਨ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਦਿੱਤਾ। ਇਸ ਵਿਚਾਰ ਵਟਾਂਦਰੇ ਦੌਰਾਨ ਸ੍ਰੀ ਖਰਬੰਦਾ ਨੇ ਕਿਹਾ ਕਿ ਸੂਬਾ ਸਰਕਾਰ, ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਲਈ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਤ ਕਰੇਗੀ।
ਸ੍ਰੀ ਖਰਬੰਦਾ ਨੇ ਕਿਹਾ ਕਿ ਕੋਚ ਸਾਹਿਬਾਨ ਦੀ ਭੂਮਿਕਾ ਸੂਬੇ ਦੀ ਤਰੱਕੀ ਵਿੱਚ ਅਹਿਮ ਹੈ ਅਤੇ ਉਨਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਉਨਾਂ ਕੋਚਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਹੋਰ ਮਿਹਨਤ ਕਰਨ।
ਇਸ ਦੌਰਾਨ ਯੂਨੀਅਨ ਦੇ ਪ੍ਰਧਾਨ ਅਤੇ ਫੁਟਬਾਲ ਕੋਚ ਸ੍ਰੀ ਨਵਿੰਦਰ ਸਿੰਘ, ਜਨਰਲ ਸਕੱਤਰ ਅਤੇ ਤੈਰਾਕੀ ਕੋਚ ਸ੍ਰੀ ਉਮੇਸ਼ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਤੇ ਅਥਲੈਟਿਕ ਕੋਚ ਜਸਪ੍ਰੀਤ ਸਿੰਘ ਮੰਡੇਰ, ਸੰਯੁਕਤ ਸਕੱਤਰ ਅਤੇ ਹੈਂਡਬਾਲ ਕੋਚ ਲਵਜੀਤ ਸਿੰਘ ਸਰਾਏ, ਕਾਰਜਕਾਰੀ ਮੈਂਬਰ ਤੇ ਜਿਮਨਾਸਟਿਕ ਕੋਚ ਬਲਜੀਤ ਸਿੰਘ ਵੱਲੋਂ ਖੇਡ ਡਾਇਰੈਕਟਰ ਦਾ ਧੰਨਵਾਦ ਕਰਦਿਆਂ ਉਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਗੇ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ