Saturday, April 27, 2024

Sports

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

PUNJAB NEWS EXPRESS | February 29, 2024 01:56 AM

ਸਮੂਹ ਵਿੱਦਿਅਕ ਅਦਾਰਿਆਂ,  ਸ਼ਹਿਰਾਂ ਤੇ ਪਿੰਡਾਂ 'ਚ ਗੱਤਕੇ ਨੂੰ ਪ੍ਰਫੁੱਲਤ ਕਰਨ ਦੀ ਲੋੜ : ਨਰੇਸ਼ ਠਾਕੁਰ

ਚੰਡੀਗੜ, : ਆਪਣੇ ਤਕਨੀਕੀ ਅਧਿਕਾਰੀਆਂ ਦੇ ਹੁਨਰ ਨੂੰ ਨਿਖਾਰਨ ਦੇ ਉਦੇਸ਼ ਨਾਲ ਗੱਤਕੇ ਦੀ ਸਭ ਤੋਂ ਪੁਰਾਣੀ ਸੰਸਥਾ,  ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਨੇ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਸਹਿਯੋਗ ਨਾਲ ਆਪਣੇ ਕੋਚਾਂ,  ਰੈਫਰੀ ਅਤੇ ਜੱਜਮੈਂਟ ਅਧਿਕਾਰੀਆਂ ਲਈ ਦਸਮੇਸ਼ ਖਾਲਸਾ ਕਾਲਜ,  ਜ਼ੀਰਕਪੁਰ ਵਿਖੇ ਰਿਫਰੈਸ਼ਰ ਕੈਂਪ ਲਗਾਇਆ ਜਿਸ ਵਿੱਚ 30 ਤਕਨੀਕੀ ਅਧਿਕਾਰੀ ਸ਼ਾਮਲ ਹੋਏ ਜਿਨ੍ਹਾਂ ਦੀ ਮਨਸ਼ਾ ਸੋਧੇ ਹੋਏ ਗੱਤਕਾ ਨੇਮਾਂ ਅਤੇ ਨਿਯਮਾਂ ਨਾਲ ਅੱਪਡੇਟ ਰਹਿਣਾ ਸੀ।

ਐਨ.ਜੀ.ਏ.ਆਈ. ਦੇ ਜਨਰਲ ਸਕੱਤਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਰਹਿਨੁਮਾਈ ਹੇਠ ਲਗਾਇਆ ਗਿਆ ਅਤੇ ਗੱਤਕਾ ਖੇਡ ਪ੍ਰਤੀ ਵਚਨਬੱਧਤਾ ਨੂੰ ਦੇਖਦਿਆਂ ਸਮੂਹ ਤਕਨੀਕੀ ਅਧਿਕਾਰੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਨਰੇਸ਼ ਠਾਕੁਰ ਨੇ ਆਪਣੇ ਕੁੰਜੀਵਤ ਭਾਸ਼ਣ ਵਿੱਚ ਭਾਰਤ ਭਰ ਦੇ ਹਰ ਤਰ੍ਹਾਂ ਦੇ ਵਿੱਦਿਅਕ ਅਦਾਰਿਆਂ ਸਮੇਤ ਸ਼ਹਿਰਾਂ ਅਤੇ ਪਿੰਡਾਂ ਵਿੱਚ ਗੱਤਕੇ ਨੂੰ ਪ੍ਰਫੁੱਲਤ ਕਰਨ ਦੀ ਮਹੱਤਤਾ ਤੇ ਜ਼ੋਰ ਦਿੱਤਾ। ਠਾਕੁਰ ਨੇ ਸਵੈ-ਰੱਖਿਆ ਲਈ ਔਰਤਾਂ ਨੂੰ ਇਹ ਮਾਰਸ਼ਲ ਆਰਟ ਸਿੱਖਣ ਲਈ ਪ੍ਰੇਰਿਤ ਕੀਤਾ ਅਤੇ ਕੇਂਦਰੀ ਖੇਡ ਮੰਤਰਾਲੇ ਨੂੰ ਇਸ ਪ੍ਰਾਚੀਨ ਕਲਾ ਦੇ ਰੂਪ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਐਨ.ਜੀ.ਏ.ਆਈ. ਨੂੰ ਜਲਦ ਮਾਨਤਾ ਦੇਣ ਦੀ ਅਪੀਲ ਕੀਤੀ।

ਇਸ ਕੈਂਪ ਵਿੱਚ ਐਨ.ਜੀ.ਏ.ਆਈ. ਦੇ ਮੀਤ ਪ੍ਰਧਾਨ ਇੰਦਰਜੋਧ ਸਿੰਘ,  ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਲੁਧਿਆਣਾ,  ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਸਟੇਟ ਕੋਆਰਡੀਨੇਟਰ ਸਰਬਜੀਤ ਸਿੰਘ ਜਲੰਧਰ,  ਚਰਨਜੀਤ ਕੌਰ,  ਰਵਿੰਦਰ ਸਿੰਘ ਅਤੇ ਵੀਰਪਾਲ ਕੌਰ,  ਸਾਰੇ ਡਾਇਰੈਕਟਰ,  ਐਨ.ਜੀ.ਏ.ਆਈ. ਕੋਚਿੰਗ ਅਤੇ ਸਿਖਲਾਈ ਡਾਇਰੈਕਟੋਰੇਟ,  ਯੋਗਰਾਜ ਸਿੰਘ,  ਨੈਸ਼ਨਲ ਕੋਆਰਡੀਨੇਟਰ,  ਐਨ.ਜੀ.ਏ.ਆਈ.,  ਇੰਦਰਜੀਤ ਸਿੰਘ,  ਕੋਆਰਡੀਨੇਟਰ,  ਚੰਡੀਗੜ੍ਹ ਗੱਤਕਾ ਐਸੋਸੀਏਸ਼ਨ,  ਰਮਨਪ੍ਰੀਤ ਸਿੰਘ ਟਾਂਡਾ,  ਸਟੇਟ ਕੋਆਰਡੀਨੇਟਰ,  ਗੱਤਕਾ ਐਸੋਸੀਏਸ਼ਨ ਪੰਜਾਬ,  ਰਾਜਸਥਾਨ ਗੱਤਕਾ ਐਸੋਸੀਏਸ਼ਨ ਤੋਂ ਇਸ਼ਵਿੰਦਰ ਸਿੰਘ,  ਹਰਿਆਣਾ ਤੋਂ ਮਹਿਲਾ ਕੋਚ ਗੁਰਪ੍ਰੀਤ ਕੌਰ,  ਗੁਰਜਿੰਦਰ ਸਿੰਘ,  ਹੁਸਨਪ੍ਰੀਤ ਕੌਰ,  ਸ਼ਹਿਬਾਜ਼ ਸਿੰਘ,  ਮਨਦੀਪ ਸਿੰਘ,  ਦਲਜੀਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

            ਸਿਮਰਨਜੀਤ ਸਿੰਘ ਨੇ ਅੱਗੇ ਕਿਹਾ ਕਿ ਇਸ ਕੈਂਪ ਨੇ ਗੱਤਕਾ ਨਿਯਮਾਂ ਦੇ ਗਿਆਨ ਦੇ ਆਦਾਨ-ਪ੍ਰਦਾਨ ਅਤੇ ਹੁਨਰ ਨੂੰ ਨਿਖਾਰਨ ਲਈ ਇੱਕ ਪਲੇਟਫਾਰਮ ਵਜੋਂ ਕੰਮ ਕੀਤਾ ਹੈ,  ਜਿਸ ਨਾਲ ਗੱਤਕੇ ਦੀ ਅਮੀਰ ਵਿਰਾਸਤ ਨੂੰ ਦੇਸ਼ ਵਿੱਚ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਫੁੱਲਤ ਕਰਨ ਅਤੇ ਸੰਭਾਲਣ ਲਈ ਐਨ.ਜੀ.ਏ.ਆਈ. ਦੇ ਮਿਸ਼ਨ ਨੂੰ ਅੱਗੇ ਵਧਾਉਣ ਵਿੱਚ ਮੱਦਦ ਮਿਲੇਗੀ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ 

37ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੱਤਕੇ ਨੂੰ ਮਿਲੇਗਾ ਵੱਡਾ ਹੁਲਾਰਾ : ਹਰਜੀਤ ਸਿੰਘ ਗਰੇਵਾਲ