Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Sports

ਪੁਰਾਤਨ ਗੱਤਕਾ ਕਲਾ ਕੌਮਾਂਤਰੀ ਖੇਡ ਬਣਨ ਲਈ ਤੱਤਪਰ : ਸਪੀਕਰ ਸੰਧਵਾਂ

PUNJAB NEWS EXPRESS | December 03, 2022 06:00 PM

ਸੰਧਵਾਂ ਵੱਲੋਂ ਪੰਜਾਬ ਰਾਜ ਮਹਿਲਾ ਗੱਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ

ਜਿਲਾ ਗੱਤਕਾ ਐਸੋਸੀਏਸ਼ਨ ਨੂੰ ਇੱਕ ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ
ਕੋਟਕਪੂਰਾ:  ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਸਹਿਯੋਗ ਨਾਲ ਜਿਲਾ ਗੱਤਕਾ ਐਸੋਸੀਏਸ਼ਨ ਆਫ ਫਰੀਦਕੋਟ ਵੱਲੋਂ ਬਾਬਾ ਫਰੀਦ ਕਾਲਜ ਆਫ ਨਰਸਿੰਗ ਕੋਟਕਪੂਰਾ ਵਿਖੇ ਕਰਵਾਈ ਜਾ ਰਹੀ ਦਸਵੀਂ ਦੋ ਰੋਜਾ ਪੰਜਾਬ ਰਾਜ ਗੱਤਕਾ (ਮਹਿਲਾ) ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਵਾਉਂਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਅੱਜ ਸਿੱਖ ਵਿਰਾਸਤ ਦੀ ਪੁਰਾਤਨ ਗੱਤਕਾ ਕਲਾ ਕੋਮਾਂਤਰੀ ਖੇਡ ਬਣਨ ਲਈ ਤੱਤਪਰ ਹੈ ਜਿਸ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਵੱਡੇ ਉਪਰਾਲੇ ਜਾਰੀ ਹਨ। ਸਪੀਕਰ ਸੰਧਵਾਂ ਨੇ ਗੁਰਇਤਿਹਾਸ, ਭਾਰਤੀ ਸੱਭਿਆਚਾਰ, ਸਿੱਖ ਵਿਰਾਸਤ, ਰਵਾਇਤੀ ਕਲਾ, ਸਿੱਖ ਸ਼ਸ਼ਤਰ ਵਿਦਿਆ ਵਰਗੀਆਂ ਅਨੇਕਾਂ ਉਦਾਹਰਨ ਦਿੰਦਿਆਂ ਕਿਹਾ ਕਿ ਹਰ ਵਿਦਿਆਰਥੀ ਨੂੰ ਸਵੈ ਰੱਖਿਆ ਲਈ ਇਸ ਵਿਰਾਸਤੀ ਖੇਡ ਨੂੰ ਅਪਨਾਉਣਾ ਚਾਹੀਦਾ ਹੈ।
ਉਹਨਾਂ ਗੱਤਕਾ ਐਸੋਸੀਏਸ਼ਨਾਂ ਦੇ ਕੌਮੀ ਅਤੇ ਸੂਬਾਈ ਅਹੁਦੇਦਾਰਾਂ ਕ੍ਰਮਵਾਰ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਪੰਕਜ ਧਮੀਜਾ, ਹਰਬੀਰ ਸਿੰਘ ਦੁੱਗਲ, ਸਿਮਰਨਜੀਤ ਸਿੰਘ ਚੰਡੀਗੜ੍ਹ, ਕਮਲਪਾਲ ਸਿੰਘ ਫਿਰੋਜਪੁਰ ਅਤੇ ਤਲਵਿੰਦਰ ਸਿੰਘ ਦੀ ਹਾਜਰੀ ਵਿੱਚ ਗੁਰਦਾਸਪੁਰ ਤੇ ਬਠਿੰਡਾ ਦੀਆਂ ਲੜਕੀਆਂ ਦੀਆਂ ਟੀਮਾਂ ਦੇ ਮੁਕਾਬਲੇ ਵੀ ਸ਼ੁਰੂ ਕਰਵਾਏ ਜਿਸ ਵਿੱਚੋਂ ਬਠਿੰਡਾ ਦੀ ਟੀਮ ਜੇਤੂ ਰਹੀ।
ਉਨਾਂ ਕਿਹਾ ਕਿ ਇਹ ਟੂਰਨਾਮੈਂਟ ਕਰਾਉਣ ਲਈ ਜਿਲਾ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਸਮੇਤ ਸਮੁੱਚੀ ਜਿਲਾ ਗੱਤਕਾ ਐਸੋਸੀਏਸ਼ਨ ਟੀਮ ਵਧਾਈ ਦੀ ਹੱਕਦਾਰ ਹੈ ਤੇ ਉਹਨਾਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਜਿਲਾ ਐਸੋਸੀਏਸ਼ਨ ਨੂੰ ਇੱਕ ਲੱਖ ਰੁਪਏ ਅਖਤਿਆਰੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਸਪੀਕਰ ਸੰਧਵਾਂ ਨੇ ਇਸ ਮੌਕੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪ੍ਰਕਾਸ਼ਿਤ ਗੱਤਕਾ ਪੱਤਰਿਕਾ (ਬਰੋਸ਼ਰ) ਨੂੰ ਵੀ ਰਿਲੀਜ ਕੀਤਾ।
ਇਸ ਮੌਕੇ ਜ਼ਿਲਾ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਸਪੀਕਰ ਸੰਧਵਾਂ ਸਮੇਤ ਸਾਰੇ ਮਹਿਮਾਨਾ ਨੂੰ ਜੀ ਆਇਆਂ ਆਖਦਿਆਂ ਦੱਸਿਆ ਕਿ ਪੰਜਾਬ ਭਰ ਦੇ 16 ਜਿਲਿਆਂ ਵਿੱਚੋਂ 400 ਦੇ ਲਗਭਗ ਲੜਕੀਆਂ ਇਸ ਦੋ ਰੋਜਾ ਟੂਰਨਾਮੈਂਟ ਦੌਰਾਨ ਵੱਖ ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿੱਚ ਭਾਗ ਲੈ ਰਹੀਆਂ ਹਨ। ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਮੁਤਾਬਿਕ ਇਸ ਸੂਬਾਈ ਚੈਂਪੀਅਨਸ਼ਿਪ ਦੌਰਾਨ ਡਾ. ਪ੍ਰੀਤਮ ਸਿੰਘ ਛੌਕਰ, ਹਰਪ੍ਰੀਤ ਸਿੰਘ ਢਿੱਲੋਂ, ਬਲਜੀਤ ਸਿੰਘ ਖੀਵਾ, ਪੱਪੂ ਲਹੌਰੀਆ, ਗੁਰਪ੍ਰੀਤ ਸਿੰਘ ਕਾਕਾ, ਯੂਨਾਈਟਡ ਸ਼ੋਸ਼ਲ ਆਰਗੇਨਾਈਜੇਸ਼ਨ ਅਤੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਸਮੇਤ ਹੋਰ ਵੀ ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਦਾ ਭਰਪੂਰ ਸਹਿਯੋਗ ਰਿਹਾ। ਰੈਫਰੀ ਅਤੇ ਕੁਮੈਂਟਰੀ ਵਿੱਚ ਕ੍ਰਮਵਾਰ ਨਰਿੰਦਰਪਾਲ ਸਿੰਘ ਪਾਰਸ, ਯੋਗਰਾਜ ਸਿੰਘ, ਹਰਦੇਵ ਸਿੰਘ, ਕਰਮਜੀਤ ਸਿੰਘ, ਸੁਖਦੀਪ ਸਿੰਘ, ਹਰਦੀਪ ਸਿੰਘ ਅਤੇ ਗੁਰਦੇਵ ਸਿੰਘ ਸ਼ੰਟੀ ਨੇ ਵਧੀਆ ਸੇਵਾਵਾਂ ਨਿਭਾਈਆਂ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ