Friday, March 13, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Sports

ਪੇਂਡੂ ਖੇਡ ਮੇਲਿਆਂ ‘ਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਪੰਜਾਬ ਦਾ ਨਾਮ ਵਿਸ਼ਵ ਪੱਧਰ ਤੱਕ ਪਹੁੰਚਾਇਆ ਜਾਵੇਗਾ- ਹਰਪਾਲ ਸਿੰਘ ਚੀਮਾ

PUNJAB NEWS EXPRESS | March 20, 2023 08:56 PM

ਲੁਧਿਆਣਾ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਖੇਡ ਮੈਦਾਨਾਂ ਅਤੇ ਰਵਾਇਤੀ ਖੇਡ ਮੇਲਿਆਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇ ਰਹੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਖੇਡ ਮੈਦਾਨਾਂ ਅਤੇ ਖੇਡ ਮੇਲਿਆਂ ‘ਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਪੰਜਾਬ ਦਾ ਨਾਮ ਵਿਸ਼ਵ ਪੱਧਰ ਤੱਕ ਪਹੁੰਚਾਇਆ ਜਾ ਸਕੇ।

ਅੱਜ ਹਲਕਾ ਸਾਹਨੇਵਾਲ ਦੇ ਪਿੰਡ ਧਨਾਨਸੂ ਵਿਖੇ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਵੱਲੋਂ ਕਰਵਾਏ ਫੁੱਟਬਾਲ ਕੱਪ ਤੇ ਕੁੱਤਿਆਂ ਦੀਆਂ ਦੌੜਾਂ ਖੇਡ ਮੇਲੇ 'ਚ ਮੁੱਖ ਮਹਿਮਾਨ ਵਜੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਹਲਕਾ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਐਡਵੋਕੇਟ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਤੰਦਰੁਸਤ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਡ ਮੇਲੇ ਅਤੇ ਖੇਡ ਮੈਦਾਨ ਇਸ ਕੰਮ ਵਿੱਚ ਵੱਡਾ ਯੋਗਦਾਨ ਪਾਉਂਦੇ ਰਹੇ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰੰਗਲੇ ਪੰਜਾਬ ਮਿਸ਼ਨ ਨੂੰ ਅਮਲੀ ਜਾਮਾ ਪਹਿਨਾਉਣ ਦੀ ਹੈ, ਜਿਸ ਵਿੱਚ ਪੰਜਾਬ ਦੇ ਪਿੰਡਾਂ ਕਸਬਿਆਂ ਵਿੱਚ ਹੋਣ ਵਾਲੇ ਖੇਡ ਮੇਲੇ ਵੱਡਾ ਯੋਗਦਾਨ ਪਾਉਣਗੇ। ਇਸ ਲਈ ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਖੇਡ ਮੈਦਾਨਾਂ ਦਾ ਨਵੀਨੀਕਰਨ ਕਰਕੇ ਇਨ੍ਹਾਂ ਨੂੰ ਜਿਆਦਾ ਤੋਂ ਜਿਆਦਾ ਵਧੀਆ ਬਣਾਇਆ ਜਾਵੇ। ਉਨ੍ਹਾਂ ਕਿਹਾ ਖੇਡ ਮੈਦਾਨਾਂ ਅਤੇ ਅਜਿਹੇ ਖੇਡ ਮੇਲਿਆਂ ਨੂੰ ਉਨ੍ਹਾਂ ਵੱਲੋਂ ਹਰ ਪ੍ਰਕਾਰ ਦਾ ਸਹਿਯੋਗ ਵੀ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਪਿੰਡ ਧਨਾਨਸੂ ਪਿੰਡ ਦੇ ਸਰਪੰਚ ਸੌਦਾਗਰ ਸਿੰਘ ਦੀ ਅਗਵਾਈ 'ਚ ਪੰਚਾਇਤ ਮੈਂਬਰਾਂ ਅਤੇ ਮੋਹਤਬਰਾਂ ਵੱਲੋਂ ਦਿੱਤੇ ਮੰਗ ਪੱਤਰ ਦੀਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਚੜਾਉਣ ਦਾ ਐਲਾਨ ਵੀ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਵਿੱਤ ਮੰਤਰੀ ਚੀਮਾ, ਵਿਧਾਇਕ ਮੁੰਡੀਆਂ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Sports

ਅੰਤ ਨਹੀਂ, ਇਹ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੈ: ਹਰਮਨਪ੍ਰੀਤ ਕੌਰ ਭਾਰਤ ਨੂੰ ਪਹਿਲੀ ਵਾਰ ਮਹਿਲਾ ਵਿਸ਼ਵ ਕੱਪ ਟਰਾਫੀ ਦਿਵਾਉਣ ਤੋਂ ਬਾਅਦ

ਮਹਿਲਾ ਵਿਸ਼ਵ ਕੱਪ: ਭਾਰਤ ਨੇ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਪਹਿਲਾ ਖਿਤਾਬ ਜਿੱਤਿਆ

ਖੇਲੋ ਇੰਡੀਆ ਯੂਥ ਗੇਮਜ਼ ਵਿੱਚ ਪੰਜਾਬ ਦਾ ਪ੍ਰਦਰਸ਼ਨ ਮਾੜਾ, ਖੇਡ ਫੰਡ ਮੁੱਖ ਮੰਤਰੀ ਦੀਆਂ ਮੀਡੀਆ ਮੁਹਿੰਮਾਂ 'ਤੇ ਬਰਬਾਦ

ਐਸਐਸਪੀ ਵਿਜੀਲੈਂਸ ਰੁਪਿੰਦਰ ਸਿੰਘ ਨੇ ਆਲ ਇੰਡੀਆ ਪੁਲਿਸ ਗੋਲਫ ਚੈਂਪੀਅਨਸ਼ਿਪ ਜਿੱਤੀ

ਤੇਜ਼ੀ ਨਾਲ ਵਿਕਸਿਤ ਹੋ ਰਹੇ ਅੰਤਰਰਾਸ਼ਟਰੀ ਖੇਡ ਪੈਡਲ ਨੇ ਭਾਰਤ ਦੇ ਪਹਿਲੇ ਅੰਤਰਰਾਸ਼ਟਰੀ ਟੂਰਨਾਮੈਂਟ CUPRA FIP ਟੂਰ - ਪ੍ਰਮੋਸ਼ਨ ਇੰਡੀਆ ਪੈਡਲ ਓਪਨ ਰਾਹੀਂ ਭਾਰਤ ਵਿੱਚ ਆਪਣੀ ਸ਼ੁਰੂਆਤ ਕਰਨ ਲਈ ਤਿਆਰੀ ਕੀਤੀ ਹੈ।

ਰਾਉਂਡਗਲਾਸ ਹਾਕੀ ਅਕੈਡਮੀ ਦੇ ਗੁਰਜੋਤ ਸਿੰਘ, ਅਰਸ਼ਦੀਪ ਸਿੰਘ ਅਤੇ ਪ੍ਰਿੰਸਦੀਪ ਸਿੰਘ ਜੂਨੀਅਰ ਏਸ਼ੀਆ ਕਪ 2024 ਲਈ ਚੁਣੇ ਗਏ

ਆਲ ਇੰਡੀਆ ਪੁਲਿਸ ਡਿਊਟੀ ਮੀਟ 'ਚ ਪੰਜਾਬ ਪੁਲਿਸ ਵੱਲੋਂ ਬੇਮਿਸਾਲ ਪ੍ਰਾਪਤੀਆਂ ਦਰਜ;  ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ

ਰਾਉਂਡਗਲਾਸ ਹਾਕੀ ਅਕੈਡਮੀ ਦੇ ਚਾਰ ਖਿਡਾਰੀ ਹਾਕੀ ਇੰਡੀਆ ਲੀਗ ਆਕਸ਼ਨ 'ਚ ਚੁਣੇ ਗਏ

ਰਾਊਂਡਗਲਾਸ ਹਾਕੀ ਅਕਾਦਮੀ ਦੇ ਗੁਰਜੋਤ ਸਿੰਘ ਅਤੇ ਅਰਸ਼ਦੀਪ ਸਿੰਘ ਸੁਲਤਾਨ ਜੋਹੋਰ ਕੱਪ ਲਈ ਚੁਣੇ ਗਏ