Wednesday, May 08, 2024

Sports

ਪੰਜਾਬ ਦੇ ਅਰਜੁਨਾ, ਧਿਆਨ ਚੰਦ ਤੇ ਤੇਨਜ਼ਿੰਗ ਨੋਰਗੇ ਐਵਾਰਡ ਜੇਤੂਆਂ ਦਾ 14 ਸਤੰਬਰ ਨੂੰ ਕੀਤਾ ਜਾਵੇਗਾ ਸਨਮਾਨ: ਰਾਣਾ ਸੋਢੀ

PUNJAB NEWS EXPRESS | August 29, 2020 04:05 PM

ਚੰਡੀਗੜ੍ਹ : ਕੌਮੀ ਖੇਡ ਦਿਵਸ ਦੀ ਸਾਰੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਇਹ ਦਿਨ ਜਿੱਥੇ ਨੌਜਵਾਨਾਂ ਨੂੰ ਖ਼ੁਦ ਨੂੰ ਖੇਡਾਂ ਪ੍ਰਤੀ ਸਮਰਪਿਤ ਕਰਨ ਦੀ ਪ੍ਰੇਰਨਾ ਦਿੰਦਾ ਹੈ, ਉਥੇ ਹਾਕੀ ਦੇ ਮਹਾਂਨਾਇਕ ਧਿਆਨ ਚੰਦ ਦੇ ਖੇਡ ਪ੍ਰਤੀ ਜਨੂੰਨ ਨੂੰ ਵੀ ਚੇਤਾ ਕਰਵਾਉਂਦਾ ਹੈ।

ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ 29 ਅਗਸਤ ਨੂੰ ਦੇਸ਼ ਭਰ ਵਿੱਚ ਕੌਮੀ ਖੇਡ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦਾ ਜਨਮ 1905 ਵਿੱਚ ਇਲਾਹਾਬਾਦ ਵਿਖੇ ਹੋਇਆ। ਉਨ੍ਹਾਂ 1928, 1932 ਤੇ 1936 ਦੀਆਂ ਉਲੰਪਿਕ ਖੇਡਾਂ ਵਿੱਚ ਭਾਰਤ ਲਈ ਸੋਨੇ ਦੇ ਤਮਗ਼ੇ ਜਿੱਤੇ। ਉਨ੍ਹਾਂ 1926 ਤੋਂ 1949 ਤੱਕ ਦੇ ਆਪਣੇ ਖੇਡ ਕਰੀਅਰ ਵਿੱਚ ਕੁੱਲ 570 ਗੋਲ ਕੀਤੇ, ਜੋ ਇਕ ਰਿਕਾਰਡ ਹੈ। ਉਨ੍ਹਾਂ ਦੀ ਯਾਦ ਵਿੱਚ ਦੇਸ਼ ਦੇ ਹੋਣਹਾਰ ਖਿਡਾਰੀਆਂ ਨੂੰ ਅੱਜ ਦੇ ਦਿਨ ਐਵਾਰਡ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ।

ਖੇਡ ਮੰਤਰੀ ਨੇ ਅੱਜ ਦੇ ਦਿਨ ਅਰਜੁਨਾ, ਧਿਆਨ ਚੰਦ ਤੇ ਤੇਨਜ਼ਿੰਗ ਨੋਰਗੇ ਐਵਾਰਡ ਹਾਸਲ ਕਰਨ ਵਾਲਿਆਂ ਖ਼ਾਸ ਤੌਰ ’ਤੇ ਪੰਜਾਬ ਦੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਦੇ ਐਵਾਰਡ ਜੇਤੂ ਖਿਡਾਰੀਆਂ ਦਾ 14 ਸਤੰਬਰ ਨੂੰ ਚੰਡੀਗੜ੍ਹ ਵਿਖੇ ਸਨਮਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚੋਂ ਹਾਕੀ ਖਿਡਾਰੀ ਆਕਾਸ਼ਦੀਪ ਸਿੰਘ ਨੂੰ ਇਸ ਸਾਲ ਅਰਜੁਨਾ ਐਵਾਰਡ ਮਿਲਿਆ ਹੈ, ਜਦੋਂ ਕਿ ਕੁਲਦੀਪ ਸਿੰਘ ਭੁੱਲਰ (ਅਥਲੈਟਿਕਸ), ਅਜੀਤ ਸਿੰਘ (ਹਾਕੀ), ਮਨਪ੍ਰੀਤ ਸਿੰਘ (ਕਬੱਡੀ), ਮਨਜੀਤ ਸਿੰਘ (ਰੋਇੰਗ), ਸੁਖਵਿੰਦਰ ਸਿੰਘ (ਫੁਟਬਾਲ) ਅਤੇ ਲੱਖਾ ਸਿੰਘ (ਮੁੱਕੇਬਾਜ਼ੀ) ਨੂੰ ਮੇਜਰ ਧਿਆਨ ਚੰਦ ਐਵਾਰਡ ਲਈ ਚੁਣਿਆ ਗਿਆ। ਇਸੇ ਤਰ੍ਹਾਂ ਕਰਨਲ ਸਰਫ਼ਰਾਜ਼ ਸਿੰਘ ਨੂੰ ਤੇਨਜ਼ਿੰਗ ਨੋਰਗੇ ਨੈਸ਼ਨਲ ਐਡਵੈਂਚਰ ਐਵਾਰਡ ਲਈ ਨਾਮਜ਼ਦ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ