Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Sports

ਪੰਜਾਬ ਯੂਨੀਵਰਸਿਟੀ ਚ ਸ਼ੁਰੂ ਹੋਈ 10ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ

December 24, 2022 08:42 PM

16 ਰਾਜਾਂ ਦੇ 360 ਗੱਤਕਾ ਖਿਡਾਰੀ ਕਰਨਗੇ ਮੈਡਲਾਂ ਲਈ ਮੁਕਾਬਲੇ
ਪਹਿਲੇ ਦਿਨ ਪੰਜਾਬ ਤੇ ਚੰਡੀਗੜ ਦੇ ਗੱਤਕੇਬਾਜ ਰਹੇ ਭਾਰੂ

ਚੰਡੀਗੜ੍ਹ: ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਦੋ ਰੋਜ਼ਾ 10ਵੀਂ ਨੈਸ਼ਨਲ ਗੱਤਕਾ (ਲੜਕੇ) ਚੈਂਪੀਅਨਸ਼ਿਪ ਅੱਜ ਪੰਜਾਬ ਯੂਨੀਵਰਸਿਟੀ ਦੇ ਫੁੱਟਬਾਲ ਗਰਾਉਂਡ ਵਿਖੇ ਸ਼ੁਰੂ ਹੋ ਗਈ ਜਿਸ ਦਾ ਉਦਘਾਟਨ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਨਿਗਮ ਕੌਂਸਲਰ ਹਰਦੀਪ ਸਿੰਘ ਬੁਟਰੇਲਾ ਅਤੇ ਚੰਡੀਗੜ੍ਹ ਉਲੰਪਿਕ ਐਸੋਸੀਏਸ਼ਨ ਦੇ ਜਨਰਲ ਸਕੱਤਰ ਐਨ. ਐਸ. ਠਾਕਰ ਵੱਲੋਂ ਸਾਂਝੇ ਤੌਰ ’ਕੀਤਾ ਗਿਆ।

ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ, ਜਨਰਲ ਸਕੱਤਰ ਰਾਜਦੀਪ ਸਿੰਘ ਬਾਲੀ ਤੇ ਵਿੱਤ ਸਕੱਤਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋ ਰੋਜ਼ਾ ਗੱਤਕਾ ਮੁਕਾਬਲਿਆਂ ਦੌਰਾਨ ਫੱਰੀ-ਸੋਟੀ ਅਤੇ ਗੱਤਕਾ ਸੋਟੀ ਵਰਗ ਵਿੱਚ ਟੀਮ ਅਤੇ ਵਿਅਕਤੀਗਤ ਈਵੈਂਟਾਂ ਵਿੱਚ ਅੰਡਰ-14, ਅੰਡਰ-18, ਅੰਡਰ-22 ਤੇ ਅੰਡਰ-25 ਉਮਰ ਵਰਗ ਦੀਆਂ ਗੱਤਕਾ ਟੀਮਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਅੱਜ ਪਹਿਲੇ ਦਿਨ ਚੰਡੀਗੜ੍ਹ ਸਮੇਤ ਹੋਰਨਾਂ ਸੂਬਿਆਂ ਦੀਆਂ ਕੁੱਲ 16 ਟੀਮਾਂ ਨੇ ਗੱਤਕੇ ਦੇ ਜੌਹਰ ਦਿਖਾਏ।

ਐਸੋਸੀਏਸ਼ਨ ਦੇ ਰਾਸ਼ਟਰੀ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਜੇਤੂ ਟੀਮਾਂ ਤੇ ਭਾਗ ਲੈਣ ਵਾਲੇ ਸਮੂਹ ਖਿਡਾਰੀਆਂ ਨੂੰ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਸਰਟੀਫਿਕੇਟ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਜਨਵਰੀ ਮਹੀਨੇ ਪੰਜਾਬ ਵਿੱਚ ਲੜਕੀਆਂ ਦੀ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਵੀ ਕਰਵਾਈ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਜਿੰਦਰ ਕੁਮਾਰ, ਵਿੱਤ ਸਕੱਤਰ ਬਲਜੀਤ ਸਿੰਘ ਸੈਣੀ, ਜਿਲਾ ਗੱਤਕਾ ਐਸੋਸੀਏਸ਼ਨ ਮਲੇਰਕੋਟਲਾ ਦੇ ਪ੍ਰਧਾਨ ਪ੍ਰਦੀਪ ਸਿੰਘ ਗਰੇਵਾਲ ਤੇ ਵਿੱਤ ਸਕੱਤਰ ਜਸਵੰਤ ਸਿੰਘ ਗੋਗਾ ਵੀ ਹਾਜ਼ਰ ਸਨ।
ਅੱਜ ਦੇ ਵੱਖ ਵੱਖ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 14 ਸਾਲ ਤੋਂ ਘੱਟ ਉਮਰ (ਸਬ ਜੂਨੀਅਰ) ਵਰਗ ਦੇ ਗੱਤਕਾ ਸੋਟੀ ਇਵੇਂਟ ਵਿੱਚ ਚੰਡੀਗੜ੍ਹ ਨੇ ਸੋਨ ਤਗਮਾ ਜਿੱਤਿਆ। ਪੰਜਾਬ ਨੂੰ ਚਾਂਦੀ ਦਾ ਤਗਮਾ ਜਦਕਿ ਹਰਿਆਣਾ ਅਤੇ ਝਾਰਖੰਡ ਨੇ ਸਾਂਝੇ ਤੌਰ ਤੇ ਕਾਂਸੇ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਉਕਤ ਵਰਗ ਦੇ ਫੱਰੀ ਸੋਟੀ ਮੁਕਾਬਲੇ ਵਿੱਚ ਪੰਜਾਬ ਨੂੰ ਸੋਨ ਤਗਮਾ, ਹਰਿਆਣਾ ਨੂੰ ਚਾਂਦੀ ਦਾ ਜਦਕਿ ਉਤਰਾਖੰਡ ਤੇ ਚੰਡੀਗੜ੍ਹ ਨੂੰ ਸਾਂਝੇ ਤੌਰ ਤੇ ਕਾਂਸੀ ਦਾ ਤਗਮਾ ਮਿਲਿਆ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ