Thursday, June 11, 2026
ਤਾਜਾ ਖਬਰਾਂ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ

Sports

ਪੰਜਾਬ ਸਰਕਾਰ ਪੈਰਾ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ: ਮੀਤ ਹੇਅਰ

PUNJAB NEWS EXPRESS | April 10, 2023 05:19 PM

ਖੇਡ ਮੰਤਰੀ ਨੇ ਕੌਮੀ ਪੱਧਰ ਉਤੇ ਮੱਲਾਂ ਮਾਰਨ ਵਾਲੇ ਪੈਰਾ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ
ਚੰਡੀਗੜ੍ਹ, : ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਵਿੱਚ ਸਾਰੀਆਂ ਖੇਡਾਂ ਨੂੰ ਪ੍ਰਮੁੱਖਤਾ ਦੇਣ ਦੇ ਨਾਲ ਪੈਰਾ ਸਪੋਰਟਸ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕਹੀ।

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਪੈਰਾ ਖਿਡਾਰੀਆਂ ਨੇ ਸੂਬੇ ਦੇ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਨਾਮ ਰੌਸ਼ਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਥੋੜੇਂ ਅਰਸੇ ਵਿੱਚ ਪੰਜਾਬ ਦੇ ਪੈਰਾ ਖਿਡਾਰੀਆਂ ਨੇ ਪੈਰਾ ਪਾਵਰਲਿਫਟਿੰਗ, ਪੈਰਾ ਅਥਲੈਟਿਕਸ ਤੇ ਪੈਰਾ ਬੈਡਮਿੰਟਨ ਦੇ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ। ਪੰਜਾਬ ਦੇ ਖਿਡਾਰੀਆਂ ਨੇ ਕੁੱਲ ਅੱਠ ਸੋਨੇ, ਪੰਜ ਚਾਂਦੀ ਤੇ 15 ਕਾਂਸੀ ਦੇ ਤਮਗ਼ਿਆਂ ਸਮੇਤ ਕੁੱਲ 28 ਤਮਗ਼ੇ ਜਿੱਤੇ। ਉਨ੍ਹਾਂ ਸਾਰੇ ਤਮਗ਼ਾ ਜੇਤੂਆਂ ਨੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਖਿਡਾਰੀਆਂ ਦੀ ਫੀਡਬੈਕ ਅਨੁਸਾਰ ਨੀਤੀ ਬਣਾਈ ਜਾ ਰਹੀ ਹੈ।

ਮੀਤ ਹੇਅਰ ਨੇ ਅੱਗੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਲਖਨਊ ਵਿਖੇ ਹੋਈ ਨੈਸ਼ਨਲ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਸੰਜੀਵ ਕੁਮਾਰ ਨੇ ਇਕ-ਇਕ ਸੋਨੇ, ਚਾਂਦੀ ਤੇ ਕਾਂਸੀ, ਰਾਜ ਕੁਮਾਰ ਨੇ ਦੋ ਕਾਂਸੀ ਅਤੇ ਸ਼ਬਾਨਾ ਨੇ ਦੋ ਕਾਂਸੀ ਦੇ ਤਮਗ਼ੇ ਜਿੱਤੇ। ਇਸੇ ਤਰ੍ਹਾਂ ਗੁਜਰਾਤ ਵਿਖੇ ਹੋਈ ਜੂਨੀਅਰ ਤੇ ਸਬ ਜੂਨੀਅਰ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਨਿਸ਼ਾ ਨੇ ਇਕ ਚਾਂਦੀ ਤੇ ਦੋ ਕਾਂਸੀ, ਪਰਵੀਨ ਕੁਮਾਰ ਨੇ ਇਕ ਚਾਂਦੀ ਤੇ ਇਕ ਕਾਂਸੀ ਅਤੇ ਗੁਰਹਰਮਨਦੀਪ ਸਿੰਘ ਨੇ ਦੋ ਕਾਂਸੀ ਦੇ ਤਮਗ਼ੇ ਜਿੱਤੇ। ਪੁਣੇ ਵਿਖੇ ਨੈਸ਼ਨਲ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਮਿਥਨ ਨੇ ਇਕ ਸੋਨੇ, ਕਰਨਦੀਪ ਕੁਮਾਰ ਨੇ ਇਕ ਚਾਂਦੀ ਤੇ ਇਕ ਕਾਂਸੀ, ਗੁਰਵੀਰ ਸਿੰਘ ਨੇ ਦੋ ਕਾਂਸੀ, ਮੁਹੰਮਦ ਯਸੀਰ ਨੇ ਇਕ ਚਾਂਦੀ ਅਤੇ ਅਨਾਇਆ ਬਾਂਸਲ ਨੇ ਇਕ ਕਾਂਸੀ ਦਾ ਤਮਗ਼ਾ ਜਿੱਤਿਆ। ਨਵੀਂ ਦਿੱਲੀ ਵਿਖੇ ਹੋਈ ਸੀਨੀਅਰ ਤੇ ਜੂਨੀਅਰ ਨੈਸ਼ਨਲ ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਪਰਮਜੀਤ ਕੁਮਾਰ, ਗੁਰਸੇਵਕ ਸਿੰਘ, ਵਰਿੰਦਰ ਸਿੰਘ, ਮੁਹੰਮਦ ਨਦੀਮ, ਜਸਪ੍ਰੀਤ ਕੌਰ ਤੇ ਸੀਮਾ ਰਾਣੀ ਨੇ ਸੋਨੇ ਅਤੇ ਕੁਲਦੀਪ ਸਿੰਘ ਤੇ ਸੁਮਨਦੀਪ ਨੇ ਕਾਂਸੀ ਦੇ ਤਮਗ਼ੇ ਜਿੱਤੇ।

Have something to say? Post your comment

google.com, pub-6021921192250288, DIRECT, f08c47fec0942fa0

Sports

ODI tri-series: ਭਾਰਤ ਏ ਨੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਸ਼੍ਰੀਲੰਕਾ ਏ ਨੂੰ ਹਰਾਇਆ

ਭਾਰਤ ਨੇ ਚੰਡੀਗੜ੍ਹ ਟੈਸਟ 'ਚ ਅਫਗਾਨਿਸਤਾਨ ਨੂੰ ਇੱਕ ਪਾਰੀ ਅਤੇ 300 ਦੌੜਾਂ ਨਾਲ ਹਰਾਇਆ

ਆਇਰਲੈਂਡ, ਇੰਗਲੈਂਡ ਅਤੇ ਏਸ਼ੀਆਈ ਖੇਡਾਂ ਲਈ ਭਾਰਤੀ ਟੀ-20 ਟੀਮ ਦਾ ਐਲਾਨ

ਜਲੰਧਰ ਦੇ ਗੁਰਿੰਦਰਵੀਰ ਨੇ 100 ਮੀਟਰ ਦੌੜ ਵਿੱਚ ਜਿੱਤਿਆ ਸੋਨ ਤਗਮਾ

ਅਫਗਾਨਿਸਤਾਨ ਵਿਰੁੱਧ ਟੈਸਟ ਅਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

IPL: ਬੰਗਲੁਰੂ ਨੇ ਪੰਜਾਬ ਨੂੰ ਹਰਾਇਆ: ਪਲੇਆਫ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਵਿੱਚ ਜਗ੍ਹਾ ਕੀਤੀ ਪੱਕੀ

ਪਹਿਲਵਾਨ ਵਿਨੇਸ਼ ਫੋਗਾਟ ਨਹੀਂ ਖੇਡ ਸਕੇਗੀ ਘਰੇਲੂ ਮੁਕਾਬਲੇ: ਲੱਗੀ ਪਾਬੰਦੀ

ਪ੍ਰੀਤੀ ਜ਼ਿੰਟਾ ਨੇ ਜ਼ਖਮੀ ਪ੍ਰਸ਼ੰਸਕ ਦੀ ਸਿਹਤ ਦਾ ਜਾਣਿਆ ਹਾਲਚਾਲ: ਪ੍ਰਿਯਾਂਸ਼ ਆਰੀਆ ਦੇ ਸ਼ਾਟ ਨਾਲ ਹੋਇਆ ਸੀ ਜ਼ਖਮੀ

ਅੰਤ ਨਹੀਂ, ਇਹ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੈ: ਹਰਮਨਪ੍ਰੀਤ ਕੌਰ ਭਾਰਤ ਨੂੰ ਪਹਿਲੀ ਵਾਰ ਮਹਿਲਾ ਵਿਸ਼ਵ ਕੱਪ ਟਰਾਫੀ ਦਿਵਾਉਣ ਤੋਂ ਬਾਅਦ