Friday, October 02, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Sports

ਭਾਰਤ ਏਸ਼ੀਅਨ ਗੇਮਜ਼ ਦੇ ਫਾਈਨਲ ’ਚ: ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾਇਆ

ਪੰਜਾਬ ਨਿਊਜ਼ ਐਕਸਪ੍ਰੈੱਸ | October 01, 2026 03:35 PM

- ਹੁਣ ਪਾਕਿਸਤਾਨ ਨਾਲ ਹੋਵੇਗਾ ਮੁਕਾਬਲਾ

ਨਵੀਂ ਦਿੱਲੀ, 1 ਅਕਤੂਬਰ : ਭਾਰਤ ਨੇ ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਕੇ ਏਸ਼ੀਅਨ ਗੇਮਜ਼ ਦੇ ਕ੍ਰਿਕਟ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਹੁਣ ਸੋਨ ਤਮਗੇ ਲਈ ਭਾਰਤ ਦਾ ਮੁਕਾਬਲਾ ਪਾਕਿਸਤਾਨ ਨਾਲ ਹੋਵੇਗਾ। ਏਸ਼ੀਅਨ ਗੇਮਜ਼ ਦੇ ਕ੍ਰਿਕਟ ਮੁਕਾਬਲੇ ਵਿੱਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਭਾਰਤ ਅਤੇ ਪਾਕਿਸਤਾਨ ਆਹਮੋ-ਸਾਹਮਣੇ ਹੋਣਗੇ।

ਜਾਪਾਨ ਦੇ ਨਿਸ਼ਿਨ ਵਿੱਚ ਖੇਡੇ ਗਏ ਸੈਮੀਫਾਈਨਲ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ’ਤੇ 169 ਦੌੜਾਂ ਬਣਾਈਆਂ। ਜਵਾਬ ਵਿੱਚ ਸ਼੍ਰੀਲੰਕਾ ਦੀ ਪੂਰੀ ਟੀਮ ਸਿਰਫ਼ 9.5 ਓਵਰਾਂ ਵਿੱਚ 45 ਦੌੜਾਂ ’ਤੇ ਆਲਆਊਟ ਹੋ ਗਈ। ਸ਼੍ਰੀਲੰਕਾ ਦੇ 6 ਬੱਲੇਬਾਜ਼ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ।

ਭਾਰਤ ਵੱਲੋਂ ਜਸਪ੍ਰੀਤ ਬੁਮਰਾਹ, ਅਕਸ਼ਰ ਪਟੇਲ ਅਤੇ ਅਭਿਸ਼ੇਕ ਸ਼ਰਮਾ ਨੇ 2-2 ਵਿਕਟਾਂ ਲਈਆਂ, ਜਦਕਿ 3 ਸ਼੍ਰੀਲੰਕਾਈ ਬੱਲੇਬਾਜ਼ ਰਨਆਊਟ ਹੋਏ।

ਬੱਲੇਬਾਜ਼ੀ ਵਿੱਚ ਈਸ਼ਾਨ ਕਿਸ਼ਨ ਨੇ ਨਾਬਾਦ 80 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਤੋਂ ਇਲਾਵਾ ਵੈਭਵ ਸੂਰਯਵੰਸ਼ੀ ਨੇ 21 ਗੇਂਦਾਂ ’ਤੇ 38 ਦੌੜਾਂ ਬਣਾਈਆਂ। ਹੁਣ ਫਾਈਨਲ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੋਨ ਤਮਗੇ ਲਈ ਮੁਕਾਬਲਾ ਹੋਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Sports

ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤਾ 296 ਦੌੜਾਂ ਦਾ ਟੀਚਾ

ਏਸ਼ੀਆਈ ਖੇਡਾਂ: ਸਕੁਐਸ਼ ’ਚ ਭਾਰਤ ਨੂੰ 2 ਸਿਲਵਰ ਮੈਡਲ

ਭਾਰਤ ਨੇ ਇੱਕੋ ਦਿਨ ਕਬੱਡੀ ’ਚ ਜਿੱਤੇ 2 ਗੋਲਡ, ਮਹਿਲਾ ਤੇ ਪੁਰਸ਼ ਟੀਮਾਂ ਨੇ ਈਰਾਨ ਨੂੰ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ ’ਚ ਜਿੱਤਿਆ ਸੋਨ ਤਮਗਾ

ਏਸ਼ਿਆਈ ਖੇਡਾਂ ਦੇ ਮਹਿਲਾ ਕ੍ਰਿਕਟ ਫਾਈਨਲ ’ਚ ਪਹੁੰਚਿਆ ਭਾਰਤ, ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

ਏਸ਼ਿਆਈ ਖੇਡਾਂ 'ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

ਸ਼੍ਰੀਲੰਕਾ ਤੋਂ 2027 ਮਹਿਲਾ ਚੈਂਪੀਅਨਜ਼ ਟਰਾਫੀ ਲਈ ਮੇਜ਼ਬਾਨੀ ਦੇ ਅਧਿਕਾਰ ਲਏ ਵਾਪਿਸ

15 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਅਚਾਨਕ ਮਿਲੀ ਕਪਤਾਨੀ

CM ਮਾਨ ਕਰਨਗੇ ਬਠਿੰਡਾ ਵਿਖੇ 5 ਸਤੰਬਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸ਼ੁਰੂਆਤ ਬਠਿੰਡਾ ਤੋਂ 5 ਸਤੰਬਰ ਨੂੰ