Saturday, April 27, 2024

Sports

ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ ਛੇਤੀ: ਬਿੰਦਰਾ

ਪੰਜਾਬ ਨਿਊਜ਼ ਐਕਸਪ੍ਰੈਸ | December 03, 2020 08:27 PM

ਚੰਡੀਗੜ: “ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ ਛੇਤੀ ਸ਼ੁਰੂ ਕਰੇਗਾ।” ਇਹ ਖੁਲਾਸਾ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿੱਚ ਹੋਈ ਇਕ ਮੀਟਿੰਗ ਦੌਰਾਨ ਬੋਰਡ ਦੇ ਚੇਅਰਮੈਨ ਇੰਜ. ਸੁਖਵਿੰਦਰ ਸਿੰਘ ਬਿੰਦਰਾ ਨੇ ਕੀਤਾ।
ਇੰਜ. ਬਿੰਦਰਾ ਨੇ ਕਿਹਾ ਕਿ ਇਸ ਮੀਟਿੰਗ ਦਾ ਮੰਤਵ ਸੂਬੇ ਭਰ ਦੇ ਸਰਗਰਮ ਯੂਥ ਕਲੱਬਾਂ ਦੀ ਤਲਾਸ਼ ਕਰਨਾ ਅਤੇ ਉਨਾਂ ਨੂੰ ਖੇਡ ਕਿੱਟਾਂ ਦੀ ਵੰਡ ਲਈ ਯੋਜਨਾ ਬਣਾਉਣਾ ਹੈ। ਮੀਟਿੰਗ ਦੌਰਾਨ ਚੇਅਰਮੈਨ ਨੇ ਯੂਥ ਕਲੱਬਾਂ, ਰੈੱਡ ਰਿਬਨ ਕਲੱਬਾਂ ਅਤੇ ਜ਼ਿਲਾ ਐਸ.ਏ.ਐਸ. ਨਗਰ ਦੀਆਂ ਐਨ.ਐਸ.ਐਸ. ਯੂਨਿਟਾਂ ਨਾਲ ਮੁਲਾਕਾਤ ਕੀਤੀ ਤੇ ਉਨਾਂ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਬਾਰੇ ਜਾਣੂੰ ਕਰਵਾਉਂਦਿਆਂ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨਾਂ ਕਿਹਾ ਕਿ ਬੋਰਡ ਤੇ ਖੇਡ ਵਿਭਾਗ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਰਾਜ ਦੇ ਨੌਜਵਾਨਾਂ ਦੀ ਸ਼ਕਤੀ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਲਾਉਣ ਲਈ ਤਨਦੇਹੀ ਨਾਲ ਕੰਮ ਕਰ ਰਿਹਾ ਹੈ।
ਚੇਅਰਪਰਸਨ ਨੇ ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲਿਆਂ ਦਾ ਦੌਰਾ ਕਰਨ ਦਾ ਐਲਾਨ ਕੀਤਾ ਅਤੇ ਅੱਜ ਇਸ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਐਸ.ਏ.ਐਸ. ਨਗਰ ਜ਼ਿਲੇ ਤੋਂ ਕੀਤੀ ਗਈ।ਮੀਟਿੰਗ ਦੌਰਾਨ ਯੂਥ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਕਮਲਜੀਤ ਸਿੰਘ ਸਿੱਧੂ ਤੇ ਸਹਾਇਕ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਨੇ ਆਪਣੇ ਵਿਭਾਗ ਨਾਲ ਸਬੰਧਤ ਸਵਾਲਾਂ ਦੇ ਜਵਾਬ ਦਿੱਤੇ।
ਮੀਟਿੰਗ ਦੌਰਾਨ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰੋਗਰਾਮ ਅਫ਼ਸਰ ਮਨਿੰਦਰ ਸਿੰਘ ਤੇ ਜਗਜੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੀਗੇਮਾਜਰਾ ਦੇ ਪ੍ਰੋਗਰਾਮ ਅਫ਼ਸਰ ਬਲਦੀਪ ਕੌਰ, ਸ਼ਿਵਾਲਿਕ ਇੰਸਟੀਚਿਊਟ ਆਫ਼ ਐਜੂਕੇਸ਼ਨ ਤੇ ਰਿਸਰਚ ਦੇ ਨੋਡਲ ਅਫ਼ਸਰ ਸੀਮਾ ਮਲਿਕ ਅਤੇ ਸਰਕਾਰੀ ਕਾਲਜ ਮੁਹਾਲੀ ਦੇ ਨੋਡਲ ਅਫ਼ਸਰ ਮਨੀਸ਼ਾ ਮਹਾਜਨ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ