Thursday, June 11, 2026
ਤਾਜਾ ਖਬਰਾਂ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ

Sports

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

PUNJAB NEWS EXPRESS | March 02, 2024 05:20 PM
-ਯੂਨੀਵਰਸਿਟੀ 'ਚ ਖੇਡਾਂ ਦੀ ਤਰੱਕੀ ਤੇ ਨੌਜਵਾਨਾਂ ਦੀ ਫ਼ੌਜ 'ਚ ਭਰਤੀ ਤੇ ਹੋਰ ਮੁੱਦੇ ਵਿਚਾਰੇ
ਪਟਿਆਲਾ, : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਫੁਲਤ ਕਰਨ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਨਾਲ ਆਪਣੀ ਵਚਨਬੱਧਤਾ ਨਿਭਾ ਰਹੀ ਹੈ। ਉਹ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਜੇ.ਐਸ. ਚੀਮਾ (ਸੇਵਾ ਮੁਕਤ ਲੈਫ. ਜਨ.) ਨਾਲ ਮੁਲਾਕਾਤ ਕਰਨ ਮੌਕੇ ਖੇਡ ਯੂਨੀਵਰਸਿਟੀ ਨੂੰ ਅੰਤਰਰਾਸ਼ਟਰੀ ਮਿਆਰ ਦੀ ਯੂਨੀਵਰਸਿਟੀ ਵਜੋਂ ਵਿਕਸਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਬਾਬਤ ਵਿਚਾਰਾਂ ਕਰ ਰਹੇ ਸਨ। 
ਐਮ.ਪੀ. ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਇਸ ਯੂਨੀਵਰਸਿਟੀ ਵਿੱਚ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਪਕੁਲਪਤੀ ਡਾ. ਜੇ.ਐਸ. ਚੀਮਾ ਨੇ ਉਨ੍ਹਾਂ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਕੈਲੰਡਰ, ਖੇਡਾਂ ਬਾਬਤ ਕੀਤੇ ਜਾ ਰਹੇ ਯਤਨਾਂ ਤੋਂ ਜਾਣੂ ਕਰਵਾਇਆ ਅਤੇ ਯੂਨੀਵਰਸਿਟੀ ਨੂੰ ਕੇਂਦਰ ਸਰਕਾਰ ਤੋਂ ਫੰਡ ਦਿਵਾਉਣ ਲਈ ਕੀਤੀ ਜਾਣ ਵਾਲੀ ਚਾਰਾਜਾਈ ਬਾਰੇ ਵੀ ਦੱਸਿਆ।
ਐਮ.ਪੀ. ਸਾਹਨੀ ਨੇ ਉਪਕੁਲਤੀ ਜੇ.ਐਸ. ਚੀਮਾ ਨਾਲ ਗੱਲਬਾਤ ਮੌਕੇ ਪੰਜਾਬ ਦੇ ਨੌਜਵਾਨਾਂ ਦੀ ਫ਼ੌਜ ਵਿੱਚ ਭਰਤੀ, ਖਾਸ ਕਰਕੇ ਅਗਨੀਵੀਰ ਦੀ ਭਰਤੀ ਵਿੱਚ ਮਦਦ ਕਰਨ ਵਜੋਂ ਖੇਡ ਯੂਨੀਵਰਸਿਟੀ ਨੂੰ ਇੱਕ ਜਿੰਮੇਵਾਰ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਲੈਫ.ਜਨ. ਜੇ.ਐਸ. ਚੀਮਾ ਨੇ ਐਮ.ਪੀ. ਸਾਹਨੀ ਨੂੰ ਸੂਬੇ ਦੇ ਖਿਡਾਰੀਆਂ ਅਤੇ ਭਾਰਤੀ ਫ਼ੌਜ ਵਿੱਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਯੂਨੀਵਰਸਿਟੀ ਵੱਲੋਂ ਰਾਜ ਸਭਾ ਮੈਂਬਰ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਕਾਰਜਕਾਰੀ ਰਜਿਸਟਰਾਰ ਪ੍ਰੋ. ਅਭਿਨਵ ਆਹਲੂਵਾਲੀਆ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Sports

ODI tri-series: ਭਾਰਤ ਏ ਨੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਸ਼੍ਰੀਲੰਕਾ ਏ ਨੂੰ ਹਰਾਇਆ

ਭਾਰਤ ਨੇ ਚੰਡੀਗੜ੍ਹ ਟੈਸਟ 'ਚ ਅਫਗਾਨਿਸਤਾਨ ਨੂੰ ਇੱਕ ਪਾਰੀ ਅਤੇ 300 ਦੌੜਾਂ ਨਾਲ ਹਰਾਇਆ

ਆਇਰਲੈਂਡ, ਇੰਗਲੈਂਡ ਅਤੇ ਏਸ਼ੀਆਈ ਖੇਡਾਂ ਲਈ ਭਾਰਤੀ ਟੀ-20 ਟੀਮ ਦਾ ਐਲਾਨ

ਜਲੰਧਰ ਦੇ ਗੁਰਿੰਦਰਵੀਰ ਨੇ 100 ਮੀਟਰ ਦੌੜ ਵਿੱਚ ਜਿੱਤਿਆ ਸੋਨ ਤਗਮਾ

ਅਫਗਾਨਿਸਤਾਨ ਵਿਰੁੱਧ ਟੈਸਟ ਅਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

IPL: ਬੰਗਲੁਰੂ ਨੇ ਪੰਜਾਬ ਨੂੰ ਹਰਾਇਆ: ਪਲੇਆਫ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਵਿੱਚ ਜਗ੍ਹਾ ਕੀਤੀ ਪੱਕੀ

ਪਹਿਲਵਾਨ ਵਿਨੇਸ਼ ਫੋਗਾਟ ਨਹੀਂ ਖੇਡ ਸਕੇਗੀ ਘਰੇਲੂ ਮੁਕਾਬਲੇ: ਲੱਗੀ ਪਾਬੰਦੀ

ਪ੍ਰੀਤੀ ਜ਼ਿੰਟਾ ਨੇ ਜ਼ਖਮੀ ਪ੍ਰਸ਼ੰਸਕ ਦੀ ਸਿਹਤ ਦਾ ਜਾਣਿਆ ਹਾਲਚਾਲ: ਪ੍ਰਿਯਾਂਸ਼ ਆਰੀਆ ਦੇ ਸ਼ਾਟ ਨਾਲ ਹੋਇਆ ਸੀ ਜ਼ਖਮੀ

ਅੰਤ ਨਹੀਂ, ਇਹ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੈ: ਹਰਮਨਪ੍ਰੀਤ ਕੌਰ ਭਾਰਤ ਨੂੰ ਪਹਿਲੀ ਵਾਰ ਮਹਿਲਾ ਵਿਸ਼ਵ ਕੱਪ ਟਰਾਫੀ ਦਿਵਾਉਣ ਤੋਂ ਬਾਅਦ