Sunday, May 11, 2025
ਤਾਜਾ ਖਬਰਾਂ
ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

Sports

ਸਾਲ 2022 ਵਿੱਚ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਮੋਹਰੀ ਬਣਾਉਣ ਲਈ ਕੀਤੇ ਗਏ ਨਿਰੰਤਰ ਉੁਪਰਾਲੇ

PUNJAB NEWS EXPRESS | December 30, 2022 07:21 PM

'ਖੇਡਾਂ ਵਤਨ ਪੰਜਾਬ ਦੀਆਂ' ਤੇ 'ਓਲੰਪੀਅਨ ਬਲਬੀਰ ਸਿੰਘ ਵਜ਼ੀਫ਼ਾ ਸਕੀਮ' ਦੀ ਕੀਤੀ ਸ਼ੁਰੂਆਤ
ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਪੰਜਾਬੀ ਖਿਡਾਰੀ 9.30 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨੇ
ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਫੈਸਲਾ
ਕਈ ਵਰ੍ਹਿਆਂ ਬਾਅਦ ਰਾਜ ਪੱਧਰੀ ਅੰਤਰ ਯੂਨੀਵਰਸਿਟੀ ਯੁਵਕ ਮੇਲਾ ਕਰਵਾਇਆ
ਚੰਡੀਗੜ੍ਹ, : ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਅਤੇ ਮੁੜ ਸੂਬੇ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਇਹੋ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਸਰਕਾਰ ਦੇ ਪਹਿਲੇ ਬਜਟ ਨੇ ਹੀ ਇਸ ਉਪਰ ਮੋਹਰ ਲਗਾ ਦਿੱਤੀ ਜਦੋਂ ਸਾਲ 2022-23 ਲਈ ਪਿਛਲੇ ਸਾਲ ਦੇ ਮੁਕਾਬਲੇ ਖੇਡਾਂ ਦੇ ਬਜਟ ਵਿੱਚ 38.14 ਫੀਸਦੀ ਵਾਧਾ ਕੀਤਾ ਗਿਆ। ਕੁੱਲ 229 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ। ਸਾਲ ਭਰ ਖੇਡਾਂ ਦੇ ਖੇਤਰ ਵਿੱਚ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਰਹੇ।

ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਲ ਭਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਉਤੇ ਵਿਭਾਗ ਵੱਲੋਂ ਬਲਾਕ ਤੋਂ ਸੂਬਾ ਪੱਧਰ ਤੱਕ 'ਖੇਡਾਂ ਵਤਨ ਪੰਜਾਬ ਦੀਆਂ-2022' ਕਰਵਾਈਆਂ ਗਈਆਂ। ਪੰਜਾਬ ਵਿੱਚ ਪਹਿਲੀ ਵਾਰ ਕਰਵਾਈਆਂ ਗਈਆਂ ਇਸ ਤਰ੍ਹਾਂ ਦੀਆਂ ਖੇਡਾਂ ਵਿੱਚ ਖਿਡਾਰੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਗਈ। 3 ਲੱਖ ਦੇ ਕਰੀਬ ਖਿਡਾਰੀਆਂ ਨੇ 29 ਖੇਡ ਵੰਨਗੀਆਂ ਵਿੱਚ ਹਿੱਸਾ ਲਿਆ ਜਦੋਂ ਕਿ ਪਹਿਲਾਂ ਕਰਵਾਈਆਂ ਜਾਂਦੀਆਂ ਖੇਡਾਂ ਵਿੱਚ ਖਿਡਾਰੀਆਂ ਦੀ ਗਿਣਤੀ 20 ਹਜ਼ਾਰ ਨਹੀਂ ਟੱਪੀ ਸੀ। ਮੁੱਖ ਮੰਤਰੀ ਵੱਲੋਂ ਕੌਮੀ ਖੇਡ ਦਿਵਸ ਵਾਲੇ ਦਿਨ 29 ਅਗਸਤ ਨੂੰ ਜਲੰਧਰ ਵਿਖੇ ਖੁਦ ਵਾਲੀਬਾਲ ਖੇਡ ਕੇ ਉਦਘਾਟਨ ਕੀਤਾ। ਢਾਈ ਮਹੀਨੇ ਇਸ ਖੇਡ ਮਹਾਂਕੁੰਭ ਵਿੱਚ ਜੇਤੂ ਰਹੇ 9961 ਖਿਡਾਰੀਆਂ ਨੂੰ 6.85 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਗਈ।

ਇਸ ਸਾਲ ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਪੰਜਾਬ ਦੇ 19 ਖਿਡਾਰੀਆਂ ਨੇ ਹਾਕੀ, ਕ੍ਰਿਕਟ, ਵੇਟਲਿਫਟਿੰਗ ਵਿੱਚ ਤਿੰਨ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ ਜਿੱਤੇ। ਇਸ ਤੋਂ ਇਲਾਵਾ ਚਾਰ ਖਿਡਾਰੀਆਂ ਨੇ ਜੂਡੋ, ਸਾਈਕਲਿੰਗ ਤੇ ਅਥਲੈਟਿਕਸ ਵਿੱਚ ਹਿੱਸਾ ਲਿਆ। 23 ਪੰਜਾਬੀ ਖਿਡਾਰੀਆਂ ਨੂੰ ਮੁੱਖ ਮੰਤਰੀ ਨੇ ਕੁੱਲ 9.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਤ ਕੀਤਾ। ਪਹਿਲੀ ਵਾਰ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਦਿੱਤੀ ਗਈ।

ਪੰਜਾਬ ਦੇ ਉਭਰਦੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਮ ਹੇਠ ਵਜ਼ੀਫ਼ਾ ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਸ ਸਕੀਮ ਤਹਿਤ 12.50 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਜਿਸ ਤਹਿਤ ਸੀਨੀਅਰ ਨੈਸ਼ਨਲ ਮੁਕਾਬਲਿਆਂ ਵਿੱਚ ਕੋਈ ਵੀ ਤਮਗਾ ਜੇਤੂ ਖਿਡਾਰੀ ਨੂੰ 8000 ਰੁਪਏ ਪ੍ਰਤੀ ਮਹੀਨਾ ਅਤੇ ਜੂਨੀਅਰ ਨੈਸ਼ਨਲ ਵਿੱਚ ਜੇਤੂ ਖਿਡਾਰੀ ਨੂੰ 6000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਇਕ ਸਾਲ ਲਈ ਦਿੱਤਾ ਜਾਵੇਗਾ।
ਪੰਜਾਬ ਵਿੱਚ ਖੇਡਾਂ ਦਾ ਪੱਧਰ ਉਚਾ ਚੁੱਕਣ, ਖਿਡਾਰੀਆਂ ਨੂੰ ਸਨਮਾਨ, ਨੌਕਰੀ ਦੇਣ ਅਤੇ ਲੰਬੇ ਸਮੇਂ ਦੀਆਂ ਯੋਜਨਾਵਾਂ ਉਲੀਕਣ ਲਈ ਕਾਰਗਾਰ ਖੇਡ ਨੀਤੀ ਬਣਾਉਣ ਲਈ ਖੇਡ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ ਜਿਸ ਦੀ ਰਿਪੋਰਟ ਦੇ ਆਧਾਰ ਉਤੇ ਨੀਤੀ ਲਾਗੂ ਹੋਵੇਗੀ। ਇਸ ਸੈਸ਼ਨ ਦੌਰਾਨ 4750 ਖਿਡਾਰੀ ਸਪੋਰਟਸ ਵਿੰਗ ਸਕੂਲਾਂ ਵਿੱਚ ਅਤੇ 1000 ਖਿਡਾਰੀ ਸਪੋਰਟਸ ਵਿੰਗ ਕਾਲਜਾਂ ਵਿੱਚ ਦਾਖਲ ਕੀਤੇ ਗਏ। ਕੋਚਾਂ ਦੀ ਨਵੀਂ ਭਰਤੀ ਲਈ ਯੋਜਨਾ ਉਲੀਕੀ ਗਈ। ਰੋਇੰਗ ਖਿਡਾਰੀਆਂ ਨੂੰ ਕਿਸ਼ਤੀਆਂ ਅਤੇ ਸ਼ੂਟਿੰਗ ਰੇਂਜਾਂ ਲਈ ਬਜਟ ਐਲਾਨਿਆ ਗਿਆ।

ਮੁੱਖ ਮੰਤਰੀ ਦੇ ਫੈਸਲੇ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਇਸ ਸਾਲ ਨੌਜਵਾਨਾਂ ਨੂੰ ਸ਼ਹੀਦ-ਏ ਆਜ਼ਮ ਸ. ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ। ਹਰੇਕ ਜ਼ਿਲ੍ਹੇ ਦੇ ਦੋ ਨੌਜਵਾਨਾਂ ਨੂੰ ਪੁਰਸਕਾਰ ਲਈ ਚੁਣਿਆ ਜਾਵੇਗਾ ਜਿਨ੍ਹਾਂ ਨੂੰ 51, 000 ਰੁਪਏ ਦੀ ਰਾਸ਼ੀ, ਮੈਡਲ, ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਜਿਵੇਂ ਕਈ ਸਾਲਾਂ ਤੋਂ ਰੁਕੇ ਇਸ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਉਥੇ ਕਈ ਵਰ੍ਹਿਆਂ ਤੋਂ ਨਹੀਂ ਕਰਵਾਏ ਗਏ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਨੂੰ ਇਸ ਵਾਰ ਦਸੰਬਰ ਮਹੀਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਯੁਵਕ ਮੇਲੇ ਦਾ ਮਨੋਰਥ ਨੌਜਵਾਨਾਂ ਨੂੰ ਅਮੀਰ ਵਿਰਸੇ ਨਾਲ ਜੋੜਨਾ ਹੈ। ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਨੂੰ ਦੂਸਰੇ ਰਾਜਾਂ ਵਿੱਚ ਭੇਜ ਕੇ ਉੱਥੋਂ ਦੇ ਸੱਭਿਆਚਾਰ, ਪੌਣ-ਪਾਣੀ ਅਤੇ ਰੀਤੀ ਰਿਵਾਜ਼ਾਂ ਨੂੰ ਸਮਝਣ ਲਈ ਰਾਜ ਦੇ 300 ਨੌਜਵਾਨਾਂ ਦੇ ਅੰਤਰ-ਰਾਜੀ ਦੌਰੇ ਕਰਵਾਏ ਗਏ। ਇਸ ਤੋਂ ਇਲਾਵਾ ਪੇਂਡੂ ਯੂਥ ਕਲੱਬਾਂ ਦੇ 200 ਅਹੁਦੇਦਾਰਾਂ/ਮੈਂਬਰਾਂ ਦੀ ਯੂਥ ਟ੍ਰੇਨਿੰਗ ਵਰਕਸ਼ਾਪ ਵੀ ਲਗਾਈ ਗਈ।

Have something to say? Post your comment

google.com, pub-6021921192250288, DIRECT, f08c47fec0942fa0

Sports

ਐਸਐਸਪੀ ਵਿਜੀਲੈਂਸ ਰੁਪਿੰਦਰ ਸਿੰਘ ਨੇ ਆਲ ਇੰਡੀਆ ਪੁਲਿਸ ਗੋਲਫ ਚੈਂਪੀਅਨਸ਼ਿਪ ਜਿੱਤੀ

ਤੇਜ਼ੀ ਨਾਲ ਵਿਕਸਿਤ ਹੋ ਰਹੇ ਅੰਤਰਰਾਸ਼ਟਰੀ ਖੇਡ ਪੈਡਲ ਨੇ ਭਾਰਤ ਦੇ ਪਹਿਲੇ ਅੰਤਰਰਾਸ਼ਟਰੀ ਟੂਰਨਾਮੈਂਟ CUPRA FIP ਟੂਰ - ਪ੍ਰਮੋਸ਼ਨ ਇੰਡੀਆ ਪੈਡਲ ਓਪਨ ਰਾਹੀਂ ਭਾਰਤ ਵਿੱਚ ਆਪਣੀ ਸ਼ੁਰੂਆਤ ਕਰਨ ਲਈ ਤਿਆਰੀ ਕੀਤੀ ਹੈ।

ਰਾਉਂਡਗਲਾਸ ਹਾਕੀ ਅਕੈਡਮੀ ਦੇ ਗੁਰਜੋਤ ਸਿੰਘ, ਅਰਸ਼ਦੀਪ ਸਿੰਘ ਅਤੇ ਪ੍ਰਿੰਸਦੀਪ ਸਿੰਘ ਜੂਨੀਅਰ ਏਸ਼ੀਆ ਕਪ 2024 ਲਈ ਚੁਣੇ ਗਏ

ਆਲ ਇੰਡੀਆ ਪੁਲਿਸ ਡਿਊਟੀ ਮੀਟ 'ਚ ਪੰਜਾਬ ਪੁਲਿਸ ਵੱਲੋਂ ਬੇਮਿਸਾਲ ਪ੍ਰਾਪਤੀਆਂ ਦਰਜ;  ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ

ਰਾਉਂਡਗਲਾਸ ਹਾਕੀ ਅਕੈਡਮੀ ਦੇ ਚਾਰ ਖਿਡਾਰੀ ਹਾਕੀ ਇੰਡੀਆ ਲੀਗ ਆਕਸ਼ਨ 'ਚ ਚੁਣੇ ਗਏ

ਰਾਊਂਡਗਲਾਸ ਹਾਕੀ ਅਕਾਦਮੀ ਦੇ ਗੁਰਜੋਤ ਸਿੰਘ ਅਤੇ ਅਰਸ਼ਦੀਪ ਸਿੰਘ ਸੁਲਤਾਨ ਜੋਹੋਰ ਕੱਪ ਲਈ ਚੁਣੇ ਗਏ

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ