Saturday, June 20, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

World

ਅਮਰੀਕਾ ਦੌਰੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਪੰਜਾਬ ਨਿਊਜ਼ ਐਕਸਪ੍ਰੈੱਸ | June 19, 2026 03:03 PM

ਅੰਮ੍ਰਿਤਸਰ, 19 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਧਰਮਪਤਨੀ ਬੀਬੀ ਹਰਮੀਤ ਕੌਰ, ਸਪੁੱਤਰ ਭਾਈ ਤਰਲੋਚਨ ਸਿੰਘ ਅਤੇ ਪਰਿਵਾਰ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਸਤਿਕਾਰ ਸਹਿਤ ਯਾਦ ਕੀਤਾ। ਉਨ੍ਹਾਂ ਭਾਈ ਅਮਰੀਕ ਸਿੰਘ ਦੇ ਪਰਿਵਾਰ ਨਾਲ ਪੰਥਕ ਵਿਚਾਰਾਂ ਵੀ ਕੀਤੀਆਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ  ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸਤਬੀਰ ਸਿੰਘ ਵੀ ਮੌਜੂਦ ਸਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦਾ ਨਾਮ ਸਿੱਖ ਕੌਮ ਦੇ ਇਤਿਹਾਸ ਵਿੱਚ ਅਦੁੱਤੀ ਕੁਰਬਾਨੀ, ਦ੍ਰਿੜ੍ਹਤਾ ਅਤੇ ਪੰਥਕ ਸਮਰਪਣ ਦੇ ਪ੍ਰਤੀਕ ਵਜੋਂ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈ ਅਮਰੀਕ ਸਿੰਘ ਨੇ ਆਪਣੇ ਜੀਵਨ ਨੂੰ ਸਿੱਖ ਕੌਮ ਦੇ ਹੱਕਾਂ, ਧਾਰਮਿਕ ਆਜ਼ਾਦੀ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਸਮਰਪਿਤ ਕੀਤਾ ਅਤੇ ਉਨ੍ਹਾਂ ਦੀ ਸ਼ਹਾਦਤ ਨੇ ਸਿੱਖ ਸੰਘਰਸ਼ ਦੇ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਹਾਸਲ ਕੀਤਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦਾ ਸਤਿਕਾਰ ਕਰਨਾ ਸਮੁੱਚੀ ਕੌਮ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਰਿਵਾਰਾਂ ਨੇ ਪੰਥ ਦੀ ਚੜ੍ਹਦੀ ਕਲਾ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਭਾਈ ਅਮਰੀਕ ਸਿੰਘ ਜੀ ਦੇ ਜੀਵਨ, ਵਿਚਾਰਧਾਰਾ ਅਤੇ ਪੰਥਕ ਯੋਗਦਾਨ ਬਾਰੇ ਵੀ ਵਿਚਾਰ ਸਾਂਝੇ ਕੀਤੇ।

Have something to say? Post your comment

google.com, pub-6021921192250288, DIRECT, f08c47fec0942fa0

World

UAE ਨੇ 15 ਸਾਲ ਤੋਂ ਘੱਟ ਉੱਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲਾਈ ਪਾਬੰਦੀ

ਲੰਡਨ ਵਿੱਚ 26 ਸਾਲਾ ਭਾਰਤੀ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ

ਕੈਲੇਫ਼ੋਰਨੀਆ ਦੇ ਸਟਰ ਜ਼ਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ

PoK ਵਿੱਚ 46 ਪ੍ਰਦਰਸ਼ਨਕਾਰੀ ਮਾਰੇ ਗਏ ਅਤੇ 1100 ਗ੍ਰਿਫ਼ਤਾਰ; ਸ਼ਰਨਾਰਥੀ ਸੀਟਾਂ ਨੂੰ ਖਤਮ ਕਰਨ ਲਈ ਹੋ ਰਿਹਾ ਹੈ ਅੰਦੋਲਨ

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ USA ਦੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

ਵੱਡੀ ਖ਼ਬਰ: ਪੰਜਾਬੀ ਨੌਜਵਾਨ ਦਾ ਇੰਗਲੈਂਡ 'ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

ਸ਼੍ਰੋਮਣੀ ਕਮੇਟੀ ਵਫ਼ਦ ਨੇ ਅਮਰੀਕਾ ਦੇ ਯੂਬਾ ਸਿਟੀ ’ਚ ਕੀਤੇ ਜਾਣ ਵਾਲੇ ਕਾਰਜਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ

ਯੂਕੇ ਪੰਜਾਬੀ ਡਰਾਈਵਰ ਨੂੰ 29 ਸਾਲ ਦੀ ਸਜ਼ਾ, ਪੜ੍ਹੋ ਕੀ ਹੈ ਮਾਮਲਾ

ਪੀਜ਼ਾ ਆਰਡਰ ਦੇ ਬਹਾਨੇ ਅਮਰੀਕਾ ਵਿੱਚ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮੁਕੇਸ਼ ਅੰਬਾਨੀ ਨੂੰ ਪਛਾੜ ਕੇ TikTok ਦੇ ਸਹਿ-ਸੰਸਥਾਪਕ ਯਿਮਿੰਗ ਏਸ਼ੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣੇ