Sunday, June 14, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

World

ਕੈਲੇਫ਼ੋਰਨੀਆ ਦੇ ਸਟਰ ਜ਼ਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ

ਪੰਜਾਬ ਨਿਊਜ਼ ਐਕਸਪ੍ਰੈੱਸ | June 14, 2026 03:30 PM

ਅੰਮ੍ਰਿਤਸਰ, 14 ਜੂਨ: ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਮਰੀਕਾ ਪੁੱਜੇ ਉਚ ਪੱਧਰੀ ਵਫ਼ਦ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਅਮਰੀਕਾ ਵਿਚ ਧਰਮ ਪ੍ਰਚਾਰ ਲਈ ਸਿੱਖ ਮਿਸ਼ਨ ਸਮੇਤ ਹੋਰ ਕਾਰਜਾਂ ਦੀ ਸਥਾਪਤੀ ਅਤੇ ਇਥੇ ਵਸਦੇ ਸਿੱਖ ਭਾਈਚਾਰੇ ਨਾਲ ਰਾਬਤੇ ਦੇ ਮਕਸਦ ਲਈ ਗਿਆ ਹੈ। ਸ਼੍ਰੋਮਣੀ ਕਮੇਟੀ ਵਫਦ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਾਮਲ ਹਨ।

ਸ਼੍ਰੋਮਣੀ ਕਮੇਟੀ ਵਫਦ ਨੂੰ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਚੇਅਰਮੈਨ ਮਾਈਕ ਜ਼ੇਗਨਮਾਇਰ, ਜੈਫ਼ਰੀ ਕੇ. ਬੂਨ, ਡੈਨ ਫ਼ਲੋਰੇਸ, ਕਰਮ ਬੈਂਸ, ਜੈਫ਼ ਸਟੀਫ਼ਨਜ਼ ਵੱਲੋਂ ਸਨਮਾਨ ਪੱਤਰ ਦਿੱਤੇ ਗਏ। ਸੌਂਪੇ ਗਏ ਸਨਮਾਨ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਵਫ਼ਦ ਦਾ ਇਥੇ ਆਉਣ ਲਈ ਧੰਨਵਾਦ ਕਰਦਿਆਂ ਲਿਖਿਆ ਕਿ ਤੁਹਾਡੀ ਫੇਰੀ ਭਾਈਚਾਰਿਆਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ, ਆਉਣ ਵਾਲੀਆਂ ਪੀੜ੍ਹੀਆਂ ਲਈ ਸਹਿਯੋਗ, ਸਦਭਾਵਨਾ ਅਤੇ ਸਾਂਝੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਨਾਲ ਨਾਲ ਅਧਿਆਤਮਿਕ ਵਿਕਾਸ ਨੂੰ ਉਤਸ਼ਾਹਿਤ ਕਰਦਿਆਂ ਭਾਈਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਹਾਈ ਹੋਵੇਗੀ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੇ ਸਹਿਯੋਗ ਅਤੇ ਸਨਮਾਨ ਲਈ ਕੈਲੇਫੋਰਨੀਆ ਦੇ ਜਿਲ੍ਹਾ ਸਟਰ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

World

ਲੰਡਨ ਵਿੱਚ 26 ਸਾਲਾ ਭਾਰਤੀ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ

PoK ਵਿੱਚ 46 ਪ੍ਰਦਰਸ਼ਨਕਾਰੀ ਮਾਰੇ ਗਏ ਅਤੇ 1100 ਗ੍ਰਿਫ਼ਤਾਰ; ਸ਼ਰਨਾਰਥੀ ਸੀਟਾਂ ਨੂੰ ਖਤਮ ਕਰਨ ਲਈ ਹੋ ਰਿਹਾ ਹੈ ਅੰਦੋਲਨ

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ USA ਦੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

ਵੱਡੀ ਖ਼ਬਰ: ਪੰਜਾਬੀ ਨੌਜਵਾਨ ਦਾ ਇੰਗਲੈਂਡ 'ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

ਸ਼੍ਰੋਮਣੀ ਕਮੇਟੀ ਵਫ਼ਦ ਨੇ ਅਮਰੀਕਾ ਦੇ ਯੂਬਾ ਸਿਟੀ ’ਚ ਕੀਤੇ ਜਾਣ ਵਾਲੇ ਕਾਰਜਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ

ਯੂਕੇ ਪੰਜਾਬੀ ਡਰਾਈਵਰ ਨੂੰ 29 ਸਾਲ ਦੀ ਸਜ਼ਾ, ਪੜ੍ਹੋ ਕੀ ਹੈ ਮਾਮਲਾ

ਪੀਜ਼ਾ ਆਰਡਰ ਦੇ ਬਹਾਨੇ ਅਮਰੀਕਾ ਵਿੱਚ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮੁਕੇਸ਼ ਅੰਬਾਨੀ ਨੂੰ ਪਛਾੜ ਕੇ TikTok ਦੇ ਸਹਿ-ਸੰਸਥਾਪਕ ਯਿਮਿੰਗ ਏਸ਼ੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣੇ

ਕੈਨੇਡਾ ਦੀ ਪੁਲਿਸ ਨੇ ਭਾਰਤੀ ਮੂਲ ਦੇ 17 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਬੈਲਜੀਅਮ ਵਿੱਚ ਟ੍ਰੇਨ ਅਤੇ ਸਕੂਲ ਬੱਸ ਦੀ ਭਿਆਨਕ ਟੱਕਰ: ਦੋ ਬੱਚਿਆਂ ਸਮੇਤ ਚਾਰ ਮੌਤਾਂ