Sunday, November 15, 2026

World

ਭਾਰਤੀ ਮੂਲ ਦਾ ਅਮਰੀਕੀ ਨਾਗਰਿਕ FBI ਦੀ 'ਮੋਸਟ ਵਾਂਟੇਡ' ਸੂਚੀ ’ਚ ਸ਼ਾਮਲ

ਪੰਜਾਬ ਨਿਊਜ਼ ਐਕਸਪ੍ਰੈੱਸ | September 04, 2026 03:50 PM

- ਅਮਰੀਕੀ ਸਰਕਾਰ ਨਾਲ ਲੱਖਾਂ ਡਾਲਰ ਦੀ ਕਥਿਤ ਧੋਖਾਧੜੀ ਦਾ ਮਾਮਲਾ; FBI ਨੂੰ ਭਾਰਤ ’ਚ ਲੁਕੇ ਹੋਣ ਦਾ ਸ਼ੱਕ

ਵਾਸ਼ਿੰਗਟਨ: ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਨੇ ਅਮਰੀਕੀ ਸਰਕਾਰ ਨਾਲ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਮਨਜੀਤ ਸਿੰਘ ਬੇਦੀ ਨੂੰ ਆਪਣੀ Most Wanted ਸੂਚੀ ਵਿੱਚ ਸ਼ਾਮਲ ਕੀਤਾ ਹੈ। FBI ਵੱਲੋਂ ਉਸ ਦੀ ਗ੍ਰਿਫ਼ਤਾਰੀ ਅਤੇ ਕਾਨੂੰਨੀ ਕਾਰਵਾਈ ਤੱਕ ਪਹੁੰਚਾਉਣ ਵਾਲੀ ਸਹੀ ਜਾਣਕਾਰੀ ਦੇਣ ਵਾਲੇ ਲਈ 1.50 ਲੱਖ ਅਮਰੀਕੀ ਡਾਲਰ ਤੱਕ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ। FBI ਮੁਤਾਬਕ ਬੇਦੀ ਇੱਕ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ ਅਤੇ ਉਸ ’ਤੇ ਮਾਰਚ 2024 ਤੋਂ ਜੂਨ 2025 ਦਰਮਿਆਨ ਅਮਰੀਕੀ ਸਰਕਾਰ ਨਾਲ ਘੱਟੋ-ਘੱਟ 6 ਲੱਖ ਡਾਲਰ ਦੀ ਕਥਿਤ ਧੋਖਾਧੜੀ ਕਰਨ ਵਾਲੀ ਲਾਭ ਯੋਜਨਾ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ।

SNAP ਲਾਭਾਂ ਨਾਲ ਧੋਖਾਧੜੀ ਦਾ ਦੋਸ਼
ਜਾਂਚ ਏਜੰਸੀ ਅਨੁਸਾਰ ਬੇਦੀ ਵਾਸ਼ਿੰਗਟਨ ਦੇ ਟਾਕੋਮਾ ਸ਼ਹਿਰ ਵਿੱਚ ‘ਏਸ਼ੀਅਨ ਗ੍ਰੋਸਰੀ ਸਟੋਰ’ ਨਾਮ ਦੀ ਦੁਕਾਨ ਚਲਾਉਂਦਾ ਸੀ। ਉਸ ’ਤੇ ਦੋਸ਼ ਹੈ ਕਿ ਉਹ SNAP ਯੋਜਨਾ ਦੇ ਲਾਭਪਾਤਰੀਆਂ ਦੇ EBT ਕਾਰਡ ਸਵਾਈਪ ਕਰਕੇ ਉਨ੍ਹਾਂ ਨੂੰ ਖਾਣ-ਪੀਣ ਦੀਆਂ ਵਸਤਾਂ ਦੇਣ ਦੀ ਬਜਾਏ ਨਕਦ ਰਕਮ ਦਿੰਦਾ ਸੀ ਅਤੇ ਇਸ ਲੈਣ-ਦੇਣ ਵਿੱਚੋਂ ਲਗਭਗ ਅੱਧੀ ਰਕਮ ਆਪਣੇ ਕੋਲ ਰੱਖ ਲੈਂਦਾ ਸੀ।

ਬੇਦੀ ਖ਼ਿਲਾਫ਼ ਵਾਇਰ ਫਰਾਡ ਅਤੇ SNAP ਲਾਭਾਂ ਨਾਲ ਧੋਖਾਧੜੀ ਦੇ ਦੋਸ਼ ਤੈਅ ਹੋਣ ਤੋਂ ਬਾਅਦ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਬਜਾਏ ਅਦਾਲਤ ਵਿੱਚ ਪੇਸ਼ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ। ਉਸ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਅਤੇ ਵਾਸ਼ਿੰਗਟਨ ਸੂਬੇ ਤੋਂ ਬਾਹਰ ਨਾ ਜਾਣ ਦੇ ਹੁਕਮ ਦਿੱਤੇ ਗਏ ਸਨ।

ਅਮਰੀਕਾ ਤੋਂ ਕੈਨੇਡਾ ਅਤੇ ਫਿਰ ਭਾਰਤ ਭੱਜਣ ਦਾ ਦੋਸ਼
ਅਮਰੀਕੀ ਅਧਿਕਾਰੀਆਂ ਮੁਤਾਬਕ ਬੇਦੀ ਬਾਅਦ ਵਿੱਚ ਕਾਰ ਰਾਹੀਂ ਅਮਰੀਕਾ-ਕੈਨੇਡਾ ਸਰਹੱਦ ਪਾਰ ਕਰਕੇ ਕੈਨੇਡਾ ਚਲਾ ਗਿਆ ਅਤੇ ਉਥੋਂ ਭਾਰਤ ਪਹੁੰਚ ਗਿਆ। FBI ਦਾ ਮੰਨਣਾ ਹੈ ਕਿ ਉਹ ਇਸ ਸਮੇਂ ਭਾਰਤ ਵਿੱਚ ਲੁਕਿਆ ਹੋਇਆ ਹੈ। ਨਿਗਰਾਨੀ ਨਾਲ ਜੁੜੀਆਂ ਅਦਾਲਤੀ ਸ਼ਰਤਾਂ ਦੀ ਉਲੰਘਣਾ ਦੇ ਮਾਮਲੇ ਵਿੱਚ 21 ਮਈ 2026 ਨੂੰ ਅਮਰੀਕਾ ਦੀ ਡਿਸਟ੍ਰਿਕਟ ਕੋਰਟ, ਵੈਸਟਰਨ ਡਿਸਟ੍ਰਿਕਟ ਆਫ਼ ਵਾਸ਼ਿੰਗਟਨ, ਟਾਕੋਮਾ ਵਿੱਚ ਬੇਦੀ ਖ਼ਿਲਾਫ਼ ਫੈਡਰਲ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ।

FBI ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਬੇਦੀ ਦੇ ਟਿਕਾਣੇ ਜਾਂ ਉਸ ਨਾਲ ਸਬੰਧਤ ਕੋਈ ਭਰੋਸੇਯੋਗ ਜਾਣਕਾਰੀ ਹੋਵੇ ਤਾਂ ਅਧਿਕਾਰੀਆਂ ਨੂੰ ਦਿੱਤੀ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

World

ਕੈਨੇਡਾ ਵਿੱਚ ਕਪਿਲ ਸ਼ਰਮਾ ਕੈਫੇ ਗੋਲੀਬਾਰੀ ਦੇ ਮਾਮਲੇ ਵਿੱਚ ਦੋ ਗ੍ਰਿਫ਼ਤਾਰ

ਸਪੇਨ ’ਚ ਦੋ ਟ੍ਰੇਨਾਂ ਦੀ ਭਿਆਨਕ ਟੱਕਰ, 10 ਲੋਕਾਂ ਦੀ ਮੌਤ

TikTok ਪੋਸਟ ਤੋਂ ਬਾਅਦ 13 ਸਾਲਾ ਵਿਦਿਆਰਥੀ ’ਤੇ ਅਧਿਆਪਕਾ ਤੇ ਸਾਥੀ ਵਿਦਿਆਰਥੀ ਨੂੰ ਚਾਕੂ ਮਾਰਨ ਦਾ ਦੋਸ਼

ਅਮਰੀਕਾ ’ਚ ਐਕਸਪ੍ਰੈੱਸਵੇਅ ’ਤੇ ਕ੍ਰੈਸ਼ ਹੋਇਆ ਛੋਟਾ ਜਹਾਜ਼, ਬੱਚੇ ਸਮੇਤ ਤਿੰਨ ਜਣੇ ਵਾਲ-ਵਾਲ ਬਚੇ

ਇਟਲੀ ’ਚ ਸਖ਼ਤ ਸੁਰੱਖਿਆ ਕਾਨੂੰਨ ਲਾਗੂ: ਨਾਬਾਲਗਾਂ ਵੱਲੋਂ ਕੀਤੀ ਤੋੜ-ਭੰਨ ਤੇ ਲੁੱਟਮਾਰ ਲਈ ਮਾਪੇ ਵੀ ਹੋਣਗੇ ਜ਼ਿੰਮੇਵਾਰ

ਅਮਰੀਕਾ ’ਚ ਇਮੀਗ੍ਰੇਸ਼ਨ ਨਿਯਮ ਸਖ਼ਤ, ਜੀਵਨ ਸਾਥੀਆਂ ਲਈ ਵਰਕ ਪਰਮਿਟ ਦੀ ਆਟੋਮੈਟਿਕ ਮਿਆਦ ਵਧਾਉਣ ਦੀ ਸਹੂਲਤ ਖ਼ਤਮ

61 ਸਾਲਾ ਮਹਿਲਾ ਨੇ 5 ਘੰਟੇ ਪਲੈਂਕ ਕਰਕੇ ਬਣਾਇਆ ਵਿਸ਼ਵ ਰਿਕਾਰਡ

ਭਾਰਤੀ-ਅਮਰੀਕੀ ਨਵਨੀਤਮ ਪਿੱਲੇ ਨੂੰ ਨੋਬਲ ਸ਼ਾਂਤੀ ਪੁਰਸਕਾਰ

ਲੰਡਨ ਦੇ ਭਾਰਤੀ ਰੈਸਟੋਰੈਂਟ ’ਚ ਅੱਗ ਲਾਉਣ ਵਾਲੇ ਦੋ ਨਾਬਾਲਗਾਂ ਨੂੰ 10-10 ਸਾਲ ਦੀ ਕੈਦ

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲੇ ’ਚ 5 ਭਾਰਤੀ ਮੂਲ ਦੇ ਵਿਅਕਤੀ ਗ੍ਰਿਫ਼ਤਾਰ