Monday, July 13, 2026
ਤਾਜਾ ਖਬਰਾਂ
ਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂ

World

ਪਾਕਿਸਤਾਨ ‘ਚ ਭੂਚਾਲ ਕਾਰਨ 11 ਵਿਅਕਤੀਆਂ ਦੀ ਮੌਤ, 100 ਜ਼ਖ਼ਮੀ

Punjab News Express | March 22, 2023 10:42 AM

ਇਸਲਾਮਾਬਾਦ  : ਅਫਗਾਨਿਸਤਾਨ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਪਾਕਿਸਤਾਨ, ਭਾਰਤ ਤੇ ਚੀਨ ਸਮੇਤ ਕਈ ਦੇਸ਼ਾਂ 'ਚ ਧਰਤੀ ਲੰਬੇ ਸਮੇਂ ਤੱਕ ਕੰਬਦੀ ਰਹੀ। ਪਾਕਿਸਤਾਨ 'ਚ ਇਸਲਾਮਾਬਾਦ ਸਮੇਤ ਪੰਜਾਬ, ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਦੇ ਵੱਖ-ਵੱਖ ਸ਼ਹਿਰਾਂ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ 11 ਮੌਤਾਂ ਅਤੇ 100 ਹੋਰਾਂ ਦੇ ਜ਼ਖਮੀ ਹੋਣ ਦੀ ਖਬਰ ਹੈ।ਮੀਡੀਆ ਰਿਪੋਰਟਾਂ ਮੁਤਾਬਕ ਖੈਬਰ ਪਖਤੂਨਖਵਾ ਦੀ ਆਫਤ ਪ੍ਰਬੰਧਨ ਅਥਾਰਟੀ ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਸੂਬੇ 'ਚ ਛੱਤ, ਕੰਧ ਅਤੇ ਮਕਾਨ ਡਿੱਗਣ ਦੀਆਂ ਘਟਨਾਵਾਂ 'ਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖਮੀ ਹੋ ਗਏ। ਭੂਚਾਲ ਕਾਰਨ ਇੱਥੇ ਅੱਠ ਘਰਾਂ ਨੂੰ ਨੁਕਸਾਨ ਪੁੱਜਾ ਹੈ।

ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ। ਇਸ ਦੀ ਡੂੰਘਾਈ 180 ਕਿਲੋਮੀਟਰ ਸੀ।ਇਸ ਦੇ ਨਾਲ ਹੀ ਸਵਾਤ ਜ਼ਿਲ੍ਹਾ ਪੁਲਿਸ ਅਧਿਕਾਰੀ ਸ਼ਫੀਉੱਲਾ ਗੰਡਾਪੁਰ ਨੇ ਮੀਡੀਆ ਨੂੰ ਦੱਸਿਆ ਕਿ ਜ਼ਿਲ੍ਹੇ 'ਚ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਖੈਬਰ-ਪਖਤੂਨਖਵਾ ਸੂਬੇ ਦੇ ਸਵਾਬੀ 'ਚ ਭੂਚਾਲ ਕਾਰਨ ਇਕ ਘਰ ਦੀ ਛੱਤ ਡਿੱਗ ਗਈ। ਇਸ ਵਿੱਚ ਇੱਕ ਹੀ ਪਰਿਵਾਰ ਦੇ ਪੰਜ ਮੈਂਬਰ ਜ਼ਖ਼ਮੀ ਹੋ ਗਏ।

Have something to say? Post your comment

google.com, pub-6021921192250288, DIRECT, f08c47fec0942fa0

World

ਵੀਅਤਨਾਮ ਵਿੱਚ ਸੈਲਾਨੀ ਕਿਸ਼ਤੀ ਪਲਟੀ: 15 ਭਾਰਤੀਆਂ ਦੀ ਮੌਤ

ਯੂਕੇ ਵਿੱਚ ਪੜ੍ਹਾਈ ਕਰ ਰਹੇ ਜੋੜਿਆਂ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ

ਅਮਰੀਕਾ 'ਚ ਗੈਂਗਸਟਰ ਲਾਰੈਂਸ 'ਤੇ ਕਤਲ ਦੀ FIR ਦਰਜ, ਚਾਰਜਸ਼ੀਟ ਦਾਖਲ

ਅਮਰੀਕਾ 250 ਸਾਲਾਂ ਲਈ ਟਾਈਮ ਕੈਪਸੂਲ ਨੂੰ ਕਰੇਗਾ ਦਫ਼ਨ

ਪਾਕਿਸਤਾਨ 'ਚ ਡੂੰਘੀ ਖੱਡ ਵਿੱਚ ਡਿੱਗੀ ਬੱਸ, 40 ਮੌਤਾਂ

ਅਮਰੀਕਾ ਵਿੱਚ 'ਜਨਮ ਅਧਿਕਾਰ ਨਾਗਰਿਕਤਾ ਕਾਨੂੰਨ' ਰਹੇਗਾ ਬਰਕਰਾਰ: ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਖਤਰਨਾਕ ਸਟੰਟ ਕਰਨ ਵਾਲਾ ਜੋੜਾ ਨਿਊਯਾਰਕ ਦੀ 'ਐਂਪਾਇਰ ਸਟੇਟ ਬਿਲਡਿੰਗ' 'ਤੇ ਚੜ੍ਹਿਆ, ਦੋਵੇਂ ਗ੍ਰਿਫਤਾਰ

ਇਟਲੀ ਪੁਲਿਸ ਦੀ ਹਿਰਾਸਤ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਐਪਸਟਾਈਨ ਨੇ ਬਲੈਕਮੇਲ ਕਰਨ ਦੀ ਕੀਤੀ ਸੀ ਕੋਸ਼ਿਸ਼, ਬਿਲ ਗੇਟਸ ਨੇ ਕੀਤਾ ਦਾਅਵਾ

ਵੈਨੇਜ਼ੁਏਲਾ ਵਿੱਚ ਆਏ ਦੋ ਭੂਚਾਲ, ਮੱਚੀ ਭਾਰੀ ਤਬਾਹੀ, ਹੁਣ ਤੱਕ 32 ਮੌਤਾਂ